ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਿੱਥੇ ਇੱਕ ਪਾਸੇ ਬਰਗਾੜੀ ਮੋਰਚੇ ਦੇ ਆਗੂ ਬਾਦਲਾਂ ਖ਼ਿਲਾਫ਼ ਖੜ੍ਹੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਨਿਹੰਗ ਸਿੰਘ ਜਥੇਬੰਦੀਆਂ ਵੀ ਡਟ ਗਈਆਂ ਹਨ। ਦੋਵੇਂ ਧਾਰਮਿਕ ਧਿਰਾਂ ਬਾਦਲ ਰਾਜ ਸਮੇਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ 'ਤੇ ਕਾਰਵਾਈ ਨਾ ਕਰਨ ਕਰਕੇ ਕਾਰਵਾਈ ਕਰਨ ਦਾ ਰੋਸ ਪ੍ਰਗਟਾਅ ਰਹੀਆਂ ਹਨ।
ਗੁਰਦਾਸਪੁਰ ਲੋਕ ਸਭਾ ਹਲਕੇ ਦੇ ਕਸਬੇ ਡੇਰਾ ਬਾਬਾ ਨਾਨਕ ਦੇ ਪਿੰਡ ਘੁੰਮਣ ਕਲਾਂ ਨੇ ਸਿੱਖ ਜਥੇਬੰਦੀਆਂ ਦੇ ਆਗੂ ਸੁਖਜਿੰਦਰ ਸਿੰਘ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਦੀਪ ਸਿੰਘ ਦੀ ਅਗਵਾਈ ਵਿੱਚ ਸਿੱਖਾਂ ਨੇ ਵੱਖ-ਵੱਖ ਪਿੰਡ ਵਿੱਚ ਵੱਡਾ ਰੋਸ ਮਾਰਚ ਕੱਢਿਆ। ਮਾਰਚ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਬਾਦਲ ਤੇ ਭਾਜਪਾ ਦਾ ਪੂਰਨ ਰੂਪ ਵਿੱਚ ਬਾਈਕਾਟ ਕੀਤਾ ਜਾਵੇ ਤੇ ਲੋਕ ਸਭਾ ਚੋਣ ਵਿੱਚ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਾਲ ਹਰਾਇਆ ਜਾਵੇ।
ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਤੇ ਨਿਹੰਗ ਸਿੱਖਾਂ ਨੇ ਹਿੱਸਾ ਲਿਆ। ਸਿੱਖ ਤੇ ਨਿਹੰਗ ਸਿੰਘ ਜੱਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਉਹ ਕਿਸੇ ਪਾਰਟੀ ਨੂੰ ਸਮਰਥਨ ਨਹੀਂ ਪਰ ਉਨ੍ਹਾਂ ਦਾ ਰੋਸ ਅਕਾਲੀ ਦਲ ਤੇ ਭਾਜਪਾ ਖ਼ਿਲਾਫ਼ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਬੇਅਦਬੀ ਕਰਵਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਵੀ ਪੂਰਾ ਸਹਿਯੋਗ ਸੀ।
ਸੰਨੀ ਦਿਓਲ ਲਈ ਨਿਹੰਗ ਸਿੰਘਾਂ ਨੇ ਖੜ੍ਹੀ ਕੀਤੀ ਮੁਸੀਬਤ, ਅਕਾਲੀ ਦਲ-ਬੀਜੇਪੀ ਖ਼ਿਲਾਫ਼ ਡਟੇ
ਏਬੀਪੀ ਸਾਂਝਾ
Updated at:
16 May 2019 05:46 PM (IST)
ਮਾਰਚ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਬਾਦਲ ਤੇ ਭਾਜਪਾ ਦਾ ਪੂਰਨ ਰੂਪ ਵਿੱਚ ਬਾਈਕਾਟ ਕੀਤਾ ਜਾਵੇ ਤੇ ਲੋਕ ਸਭਾ ਚੋਣ ਵਿੱਚ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਾਲ ਹਰਾਇਆ ਜਾਵੇ।
- - - - - - - - - Advertisement - - - - - - - - -