ਪੜਚੋਲ ਕਰੋ
Advertisement
ਪੰਜਾਬ ਦੇ ਲੀਡਰਾਂ ਕੋਲ ਨਹੀਂ ਮੁੱਦਿਆਂ 'ਤੇ ਚਰਚਾ ਦਾ ਟਾਈਮ, ਸੱਤ ਸਮੁੰਦਰੋਂ ਪਾਰ ਨਕੋਦਰ ਕਾਂਡ 'ਤੇ ਚਰਚਾ
ਪੰਜਾਬ ਦੇ ਕਈ ਮੁੱਦਿਆਂ 'ਤੇ ਇੱਥੋਂ ਦੀਆਂ ਸਿਆਸੀ ਧਿਰਾਂ ਕੋਈ ਚਰਚਾ ਨਹੀਂ ਕਰਨਾ ਚਾਹੁੰਦੀਆਂ ਪਰ ਵਿਦੇਸ਼ਾਂ 'ਚ ਉਨ੍ਹਾਂ ਦੀ ਗੂੰਜ ਪੈਂਦੀ ਰਹਿੰਦੀ ਹੈ। ਇਨ੍ਹਾਂ ਵਿੱਚੋਂ ਹੀ ਇੱਕ ਮੁੱਦਾ ਨਕੋਦਰ ਬੇਅਦਬੀ ਕਾਂਡ ਹੈ। ਇਸ ਕਾਂਡ ਦੇ ਪੀੜਤ 34 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ ਪਰ ਪੰਜਾਬ ਸਰਕਾਰ ਨੇ ਇਸ ਬਾਰੇ ਵਿਧਾਨ ਸਭਾ ਵਿੱਚ ਕੋਈ ਚਰਚਾ ਨਹੀਂ ਕਰਵਾਈ।
ਚੰਡੀਗੜ੍ਹ: ਪੰਜਾਬ ਦੇ ਕਈ ਮੁੱਦਿਆਂ 'ਤੇ ਇੱਥੋਂ ਦੀਆਂ ਸਿਆਸੀ ਧਿਰਾਂ ਕੋਈ ਚਰਚਾ ਨਹੀਂ ਕਰਨਾ ਚਾਹੁੰਦੀਆਂ ਪਰ ਵਿਦੇਸ਼ਾਂ 'ਚ ਉਨ੍ਹਾਂ ਦੀ ਗੂੰਜ ਪੈਂਦੀ ਰਹਿੰਦੀ ਹੈ। ਇਨ੍ਹਾਂ ਵਿੱਚੋਂ ਹੀ ਇੱਕ ਮੁੱਦਾ ਨਕੋਦਰ ਬੇਅਦਬੀ ਕਾਂਡ ਹੈ। ਇਸ ਕਾਂਡ ਦੇ ਪੀੜਤ 34 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ ਪਰ ਪੰਜਾਬ ਸਰਕਾਰ ਨੇ ਇਸ ਬਾਰੇ ਵਿਧਾਨ ਸਭਾ ਵਿੱਚ ਕੋਈ ਚਰਚਾ ਨਹੀਂ ਕਰਵਾਈ।
ਦੂਜੇ ਪਾਸੇ ਸੱਤ ਸਮੁੰਦਰੋਂ ਪਾਰ ਇਸ ਮੁੱਦੇ ਦੀ ਗੂੰਜ ਯੂਐਨਓ ਵਿੱਚ ਪਈ ਹੈ। ਹੋਰ ਤਾਂ ਹੋਰ ਇਸ ਮੁੱਦੇ ਨੂੰ ਗੁਆਂਢੀ ਮੁਲਕ ਪਾਕਿਸਤਾਨ ਦੇ ਰਹਿਣ ਵਾਲੇ ਡਾ. ਇਕਤਿਦਾਰ ਕਰਾਮਤ ਚੀਮਾ ਨੇ ਯੂਐਨਓ ਦੀ 43ਵੀਂ ਮਨੁੱਖੀ ਅਧਿਕਾਰ ਕੌਂਸਲ ਦੇ ਵਿਸ਼ੇਸ਼ ਸੈਸ਼ਨ ਦੌਰਾਨ ਜਨੇਵਾ ਵਿੱਚ ਹਿੱਸਾ ਲੈਂਦਿਆਂ ਉਭਾਰਿਆ। ਉਨ੍ਹਾਂ ਨੇ ਨਕੋਦਰ ’ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਜਾਬ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੀ ਗੱਲ ਨੂੰ ਸਭ ਦੇ ਸਾਹਮਣੇ ਲਿਆਂਦਾ। ਡਾ. ਚੀਮਾ ਨੇ ਨਕੋਦਰ ਬੇਅਦਬੀ ਕਾਂਡ ਦੀ ਗੱਲ ਉਦੋਂ ਚੁੱਕੀ ਜਦੋਂ ਉਹ ਦਿੱਲੀ ਦੰਗਿਆਂ ਬਾਰੇ ਗੱਲ ਕਰ ਰਹੇ ਸਨ ਕਿ ਉੱਥੇ ਕੁਰਾਨ ਸ਼ਰੀਫ ਤੇ ਮਸਜਿਦਾਂ ਦੀ ਬੇਅਦਬੀ ਕੀਤੀ ਗਈ ਸੀ।
ਡਾ. ਚੀਮਾ ਨੇ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੋਈ ਪਹਿਲੀ ਵਾਰ ਨਹੀਂ ਹੋ ਰਹੀ ਸਗੋਂ 34 ਸਾਲ ਪਹਿਲਾਂ ਭਾਰਤੀ ਪੰਜਾਬ ਦੇ ਕਸਬਾ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾਂ ਸਾੜ ਦਿੱਤੀਆਂ ਸਨ ਤੇ ਰੋਸ ਪ੍ਰਗਟ ਕਰ ਰਹੇ ਸਿੱਖਾਂ ਉੱਪਰ ਪੰਜਾਬ ਪੁਲਿਸ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਗੋਲੀ ਕਾਂਡ ਵਿਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿੱਚ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਲਮਣ ਸਿੰਘ ਗੌਰਸੀਆਂ ਤੇ ਹਰਮਿੰਦਰ ਸਿੰਘ ਚਲੂਪਰ ਸ਼ਾਮਲ ਸਨ।
ਸ਼ਹੀਦ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ ਉਹ 34 ਸਾਲਾਂ ਤੋਂ ਇਨਸਾਫ ਦੀ ਮੰਗ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ 1986 ਵਿੱਚ ਜਦੋਂ ਘਟਨਾ ਵਾਪਰੀ ਸੀ ਉਸ ਵੇਲੇ ਜਲੰਧਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਸਨ, ਜਿਨ੍ਹਾਂ ਕੋਲ ਡਿਪਟੀ ਕਮਿਸ਼ਨਰ ਦੀਆਂ ਤਾਕਤਾਂ ਵਰਤਣ ਦਾ ਅਧਿਕਾਰ ਸੀ ਤੇ ਉਸ ਵੇਲੇ ਐਸਐਸਪੀ ਇਜ਼ਹਾਰ ਆਲਮ ਸਨ। ਹੁਣ ਇਹ ਦੋਵੇਂ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵੱਡੇ ਅਹੁਦਿਆਂ ’ਤੇ ਬਿਰਾਜਮਾਨ ਹਨ।
ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ ਅਮਰੀਕਾ ਵਿੱਚ ਫਰਵਰੀ ਮਹੀਨੇ ਵਿੱਚ ਚਾਰ ਸ਼ਹਿਰਾਂ ਵਿੱਚ ਨਕੋਦਰ ਬੇਅਦਬੀ ਕਾਂਡ ਦੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਸੀ। ਫਰੀਮੌਂਟ ਗੁਰਦਵਾਰਾ ਸਾਹਿਬ ਅਮਰੀਕਾ ਬੇ-ਏਰੀਆ ਤੇ ਸਟੈਨਫੋਰਡ ਯੂਨੀਵਰਸਿਟੀ ਸਿੱਖ ਸਕਾਲਰਜ਼ ਕਾਨਫਰੰਸ ਅਮਰੀਕਨ ਸਿੱਖ ਵਿਦਿਆਰਥੀ ਜਥੇਬੰਦੀ ਜੈਕਾਰਾ ਵੱਲੋਂ ਸਮਾਗਮ ਕਰਵਾਏ ਗਏ ਸਨ। ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 1986 ਵਿਚ ਵਾਪਰੇ ਨਕੋਦਰ ਕਾਂਡ ਦੀ ਰਿਪੋਰਟ ਵਿਧਾਨ ਸਭਾ ਵਿਚ ਰੱਖਣ।
ਜ਼ਿਕਰਯੋਗ ਹੈ ਕਿ 1986 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ। ਮੁੱਖ ਮੰਤਰੀ ਹੁੰਦਿਆਂ ਹੋਇਆਂ ਸੁਰਜੀਤ ਸਿੰਘ ਬਰਨਾਲਾ ਨੇ ਇਸ ਘਟਨਾ ਦੀ ਜਾਂਚ ਵਾਸਤੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਸੀ, ਜਿਸ ਨੇ ਆਪਣੀ ਰਿਪੋਰਟ ਦੋ ਹਿੱਸਿਆਂ ਵਿਚ ਸਰਕਾਰ ਨੂੰ ਪੇਸ਼ ਕਰ ਦਿੱਤੀ ਸੀ ਪਰ ਅਜੇ ਤੱਕ ਇਸ ਰਿਪੋਰਟ ਉੱਪਰ ਕੋਈ ਕਾਰਵਾਈ ਨਹੀਂ ਹੋਈ। ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਿੰਡ ਵਿਚ ਲੰਘੀ 9 ਫਰਵਰੀ ਨੂੰ ਚਾਰੇ ਸਿੱਖ ਨੌਜਵਾਨਾਂ ਦੀ 34ਵੀਂ ਬਰਸੀ ਮਨਾਈ ਸੀ।
ਪਿੰਡ ਵਾਲਿਆਂ ਨੇ ਵੀ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਬਰਗਾੜੀ ਬੇਅਦਬੀ ਕਾਂਡ ਵਾਂਗ ਕਰਵਾਈ ਜਾਵੇ। ਜ਼ਿਕਰਯੋਗ ਸਾਲ 2001 ਵਿੱਚ ਮੁੱਖ ਮੰਤਰੀ ਹੁੰਦਿਆਂ ਹੋਇਆ ਪ੍ਰਕਾਸ਼ ਸਿੰਘ ਬਾਦਲ ਨੇ ਇਸ ਰਿਪੋਰਟ ਦਾ ਇੱਕ ਹਿੱਸਾ ਸਦਨ ਵਿੱਚ ਰੱਖਿਆ ਸੀ ਪਰ ਇਸ ਬਾਰੇ 116 ਵਿਧਾਇਕ ਅਣਜਾਣ ਸਨ। ਪੇਸ਼ ਕੀਤੀ ਗਈ ਅਧੂਰੀ ਰਿਪੋਰਟ ’ਤੇ ਵੀ ਕੋਈ ਕਾਰਵਾਈ ਨਹੀਂ ਹੋਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਤਕਨਾਲੌਜੀ
Advertisement