Punjab vidhan sabha: ਬਜਟ ਇਜਲਾਸ ਦੌਰਾਨ 9 ਕਾਂਗਰਸੀ ਵਿਧਾਇਕਾਂ ਨੂੰ ਕੀਤਾ ਮੁਅੱਤਲ, ਸਾਹਮਣੇ ਆਈ ਆਹ ਵਜ੍ਹਾ
Punjab vidhan sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵਿਚੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Punjab vidhan sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵਿਚੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਕਾਂਗਰਸੀ ਆਗੂਆਂ 'ਤੇ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਦੇ ਇਲਜ਼ਾਮ ਤਹਿਤ ਸਪੀਕਰ ਕੁਲਤਾਰ ਸੰਧਵਾਂ ਵਲੋਂ ਸਸਪੈਂਡ ਕਰ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਇਨ੍ਹਾਂ ਨੂੰ ਸਦਨ ਵਿਚੋਂ ਬਾਹਰ ਕੱਢਿਆ ਗਿਆ ਸੀ ਪਰ ਬਾਅਦ ਵਿਚ ਇਨ੍ਹਾਂ ਨੂੰ ਮੁਅੱਤਲ ਕਰ ਦਿਤਾ ਗਿਆ।
ਇਹ ਵੀ ਪੜ੍ਹੋ: Horse show in faridkot: ਹਾਰਸ ਸ਼ੋਅ ‘ਚ ਆਇਆ ਬੇਸ਼ਕੀਮਤੀ ਪਦਮ ਘੋੜਾ, ਕਰੋੜਾਂ ‘ਚ ਇਸ ਦੀ ਕੀਮਤ
ਮੁਅੱਤਲ ਕੀਤੇ ਵਿਧਾਇਕਾਂ 'ਚ ਇਨ੍ਹਾਂ ਦੇ ਨਾਮ ਸ਼ਾਮਲ
ਮੁਅੱਤਲ ਕੀਤੇ ਵਿਧਾਇਕਾਂ ਵਿਚ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਬਿੰਦਰ ਸਿੰਘ ਸਰਕਾਰੀਆ, ਹਰਦੇਵ ਸਿੰਘ ਲਾਡੀ, ਅਵਤਾਰ ਸਿੰਘ ਜੂਨੀਅਰ, ਬਰਿੰਦਰਮੀਤ ਸਿੰਘ ਪਾਹੜਾ, ਰਾਜ ਕੁਮਾਰ ਚੱਬੇਵਾਲ, ਵਿਕਰਮਜੀਤ ਸਿੰਘ ਚੌਧਰੀ ਅਤੇ ਰਾਣਾ ਗੁਰਜੀਤ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ: Haryana news: ਪ੍ਰੀਖਿਆ ਕੇਂਦਰ ਦੀਆਂ ਕੰਧਾਂ 'ਤੇ ਨਕਲ ਕਰਵਾਉਣ ਲਈ ਪਰਚੀਆਂ ਸੁੱਟਦੇ ਦੇਖੇ ਗਏ ਸ਼ਰਾਰਤੀ ਅਨਸਰ