ਪਠਾਨਕੋਟ: ਡਿਫੈਂਸ ਕਲੋਨੀ ਨੇੜੇ ਕਾਂਗੜਾ ਨੈਰੋਗੇਜ਼ ਰੇਲਵੇ ਲਾਈਨ ਕੋਲੋਂ ਬੰਬਨੁਮਾ ਚੀਜ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਰੇਲਵੇ ਪੁਲਿਸ ਨੇ ਦੱਸਿਆ ਕਿ ਜਾਣਕਾਰੀ ਮਿਲਣ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਉਥੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਇਹ ਬੰਬਾਂ ਦੇ ਖੋਲ੍ਹ ਹਨ। ਪੁਲਿਸ ਮੁਤਾਬਕ 9 ਬੰਬਾਂ ਦੇ ਖੋਲ੍ਹ ਬਰਾਮਦ ਕੀਤੇ ਗਏ ਜਿਸ ਬਾਰੇ ਫੌਜ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬੰਬਾ ਨੂੰ ਫੌਜ ਵੱਲੋਂ ਟਰੇਨਿੰਗ ਦੌਰਾਨ ਇਸਤੇਮਾਲ ਕੀਤਾ ਜਾਂਦਾ ਹੈ। ਹਾਲਾਕਿ ਇਸ ਤੋਂ ਬਾਅਦ ਨੇੜਲੇ ਇਲਾਕੇ ਦੀ ਪੁਣਛਾਣ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪਠਾਨਕੋਟ ਸਰਹੱਦੀ ਇਲਾਕਾ ਹੋਣ ਕਾਰਨ ਉਹ ਕਿਸੇ ਤਰ੍ਹਾਂ ਦਾ ਰਿਸਕ ਨਹੀਂ ਲੈ ਸਕਦੇ।