ਫਿਰੋਜ਼ਪੁਰ: ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਡੀਐਸਪੀ ਨਿਰਲੇਪ ਸਿੰਘ ਦਾ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਦੇਹਾਂਤ ਹੋ ਗਿਆ। ਉਹ ਫਿਰੋਜ਼ਪੁਰ ਵਿੱਚ ਡੀਐਸਪੀ ਡੀਟੈਕਟਿਵ ਵਜੋਂ ਤਾਇਨਾਤ ਸੀ। ਪਰਿਵਾਰਕ ਸੂਤਰਾਂ ਅਨੁਸਾਰ ਉਹ ਲੰਬੇ ਸਮੇਂ ਤੋਂ ਬਿਮਾਰ ਸੀ ਤੇ ਛੁੱਟੀ ‘ਤੇ ਸੀ। ਨਿਰਲੇਪ ਸਿੰਘ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਜਦੋਂਕਿ ਉਸ ਦਾ ਪਰਿਵਾਰ ਅੰਮ੍ਰਿਤਸਰ ਵਿੱਚ ਵਸਿਆ ਹੋਇਆ ਹੈ।

ਨਿਰਲੇਪ ਸਿੰਘ ਦੀ ਬੀਤੀ ਰਾਤ ਬਿਮਾਰੀ ਕਾਰਨ ਅੰਮ੍ਰਿਤਸਰ ਵਿਖੇ ਮੌਤ ਹੋ ਗਈ। ਉਸ ਦਾ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਇਲਾਜ ਚੱਲ ਰਿਹਾ ਸੀ। ਉਸ ਨੇ 29 ਅਪ੍ਰੈਲ ਨੂੰ ਹੀ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਜੁਆਇੰਨ ਕੀਤੀ ਸੀ। ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ ਅਤੇ ਉਹ ਛੁੱਟੀ ‘ਤੇ ਚਲਾ ਗਿਆ। ਜਦੋਂ ਸਥਿਤੀ ਵਿਗੜਦੀ ਗਈ ਤਾਂ ਉਸ ਨੂੰ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਜਿਥੇ ਬੀਤੀ ਰਾਤ ਉਸਦੀ ਮੌਤ ਹੋ ਗਈ। ਉਹ ਗੁਰਦਾਸਪੁਰ ਦੇ ਕਸਬਾ ਘੁਮਾਣਾ ਨੇੜੇ ਪਿੰਡ ਅਟਵਾਲ ਦਾ ਵਸਨੀਕ ਸੀ।

ਉਸ ਦੀ ਮੌਤ ਦੀ ਪੁਸ਼ਟੀ ਉਸਦੇ ਭਰਾ ਇੰਸਪੈਕਟਰ ਸੁਖਰਾਜ ਸਿੰਘ ਨੇ ਕੀਤੀ ਹੈ। ਉਸ ਨੇ ਦੱਸਿਆ ਕਿ ਉਹ ਕਿਸੇ ਬਿਮਾਰੀ ਨਾਲ ਗ੍ਰਸਤ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਦੇਰ ਰਾਤ ਉਸਦੀ ਮੌਤ ਹੋ ਗਈ। ਬਾਅਦ ਦੁਪਹਿਰ ਉਸ ਦਾ ਅੰਤਿਮ ਸੰਸਕਾਰ ਪਿੰਡ ਅਟਵਾਲ ਵਿੱਚ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਤੇ ਪਤਵੰਤਿਆਂ ਨੇ ਵੀ ਉਸ ਦੀ ਮੌਤ 'ਤੇ ਸੋਗ ਜਤਾਇਆ ਹੈ।
ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ

ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ

ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ