Punjab News: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਸ਼ੁਤਰਾਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਨਿਰਮਲ ਸਿੰਘ ਸਮਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਵਾਈਸ ਚੇਅਰਮੈਨ ਸਤਿਨਾਮ ਸਿੰਘ ਨੇ 'ਪੁਨਰ ਸੁਰਜੀਤ' ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।

Continues below advertisement

ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ 'ਤੇ ਪਾਰਟੀ 'ਚ ਸ਼ਮੂਲੀਅਤ ਕੀਤੀ। ਸੁਖਬੀਰ ਸਿੰਘ ਬਾਦਲ ਨੇ ਸਾਰੇ ਆਗੂਆਂ ਦਾ ਪਾਰਟੀ ਵਿਚ ਜੀ ਆਇਆਂ ਨੂੰ ਆਖਿਆ ਤੇ ਕਿਹਾ ਕਿ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। 

Continues below advertisement

ਇਸ ਮੌਕੇ ਗੱਲਬਾਤ ਕਰਦਿਆਂ ਨਵ-ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਦੇ ਭਲੇ ਅਤੇ ਖੇਤਰੀ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ 'ਤੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਗੋਪਾਲ ਸ਼ਰਮਾ, ਅਮਰਜੀਤ ਸਿੰਘ ਟੋਡਰਪੁਰ ਸਾਬਕਾ ਚੇਅਰਮੈਨ, ਨਿਸ਼ਾਨ ਸਿੰਘ ਸੰਧੂ ਅਤੇ ਪੱਪੀ ਦਯਾਲਗੜ੍ਹ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।