ਅੰਮ੍ਰਿਤਸਰ: ਹਰਿਆਣਾ ਦੇ ਸਾਬਕਾ ਵਿਧਾਇਕ ਤੇ ਜਨ ਨਾਇਕ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨਾਲ ਕਰਨ ਮਗਰੋਂ ਆਪਣੀ ਗਲਤੀ ਮੰਨ ਲਈ ਹੈ। ਨਿਸ਼ਾਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਲਿਖਤੀ ਮੁਆਫੀਨਾਮਾ ਭੇਜਿਆ ਗਿਆ ਸੀ। ਅੱਜ ਉਸ ਨੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਮੁਆਫੀ ਦੀ ਅਪੀਲ ਵੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਮੁਤਾਬਕ ਉਸ ਦੀ ਮੁਆਫ਼ੀ ਬਾਰੇ ਫੈਸਲਾ ਆਉਂਦੇ ਦਿਨਾਂ ਵਿੱਚ ਲਿਆ ਜਾਵੇਗਾ।
ਇਸ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1984 ਸਿੱਖ ਨਸਲਕੁਸ਼ੀ ਦੇ ਨੌਂ ਦੋਸ਼ੀਆਂ ਨੂੰ ਬਰੀ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਸਿੱਖ ਜਥੇਬੰਦੀਆਂ ਨੂੰ ਆਪਸੀ ਮੱਤਭੇਦ ਛੱਡ ਕੇ ਇੱਕਜੁਟ ਹੋ ਕੇ ਸਰਕਾਰਾਂ 'ਤੇ ਦਬਾਅ ਬਣਾ ਕੇ ਦੋਸ਼ੀਆਂ ਨੂੰ ਮੁੜ ਤੋਂ ਸਜ਼ਾ ਦਿਵਾਈ ਜਾਵੇ। ਸਿੰਘ ਸਾਹਿਬ ਨੇ ਕਿਹਾ ਕਿ ਨੋਟਿਸ ਵਿੱਚ ਆਇਆ ਹੈ ਕਿ ਭਾਰਤੀ ਫ਼ੌਜ ਵਿੱਚ ਭਰਤੀ ਹੋਣ ਲਈ ਭੂਗੋਲਿਕ ਪੱਧਰ 'ਤੇ ਦਿੱਤੀ ਗਈ ਛੋਟ ਵਿੱਚ ਸਿੱਖਾਂ ਨਾਲ ਵਿਤਕਰਾ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਕੇ ਮੁਕੇਰੀਆਂ ਦੇ ਲਾਗਲੇ ਪਹਾੜੀ ਖੇਤਰਾਂ ਵਾਲੇ ਸਿੱਖ ਪਰਿਵਾਰ ਦੀ ਲੜਕੀ ਨੂੰ ਸਰੀਰਕ ਯੋਗਤਾ 'ਚ ਰਿਆਇਤ ਲਈ ਸਰਟੀਫਿਕੇਟ ਜਾਰੀ ਹੋ ਗਿਆ ਪਰ ਉਸ ਦੇ ਭਰਾ ਨੂੰ 'ਤੂੰ ਸਿੱਖ ਹੈਂ' ਕਹਿ ਕੇ ਸਰਟੀਫਿਕੇਟ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਮਾਮਲੇ ਦੀ ਪੈਰਵੀ ਕਰਨ ਸਬੰਧੀ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪਹਾੜੀ ਤੇ ਨੀਮ ਪਹਾੜੀ ਖੇਤਰਾਂ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਵੀ ਸਾਰੀਆਂ ਰਿਆਇਤਾਂ ਦਿੱਤੀਆਂ ਜਾਣ।
ਰਾਮ ਰਹੀਮ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਕਰਨ ਵਾਲਾ ਸਾਬਕਾ ਵਿਧਾਇਕ ਅਕਾਲ ਤਖ਼ਤ ਵਿਖੇ ਪੇਸ਼
ਏਬੀਪੀ ਸਾਂਝਾ
Updated at:
05 May 2019 02:41 PM (IST)
ਨਿਸ਼ਾਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਲਿਖਤੀ ਮੁਆਫੀਨਾਮਾ ਭੇਜਿਆ ਗਿਆ ਸੀ। ਅੱਜ ਉਸ ਨੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਮੁਆਫੀ ਦੀ ਅਪੀਲ ਵੀ ਕੀਤੀ ਹੈ।
- - - - - - - - - Advertisement - - - - - - - - -