Hoshiarpur News: ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੁਸ਼ਿਆਰਪੁਰ ਤੋਂ NH 703 A 'ਤੇ ਸਥਿਤ ਜਲੰਧਰ-ਕਪੂਰਥਲਾ ਸੜਕ ਦਾ 9 ਕਿਲੋਮੀਟਰ ਲੰਬਾ ਚਾਰ ਮਾਰਗੀ ਸੈਕਸ਼ਨ ਹੈ। ਇਸ ਤੋਂ ਇਲਾਵਾ NH 703 ਏ 'ਤੇ ਸਥਿਤ ਜਲੰਧਰ-ਮੱਖੂ ਰੋਡ 'ਤੇ 3 ਛੋਟੇ ਪੁਲਾਂ ਦੀ ਮੁਰੰਮਤ ਕੀਤੀ ਜਾਣੀ ਹੈ।


ਇਸ ਦੇ ਨਾਲ ਹੀ ਜਲੰਧਰ-ਫਗਵਾੜਾ (NH 44) ਹਾਈਵੇ 'ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਕੀਤਾ ਗਿਆ। ਇਸ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਨਾਲ ਦਕੋਹਾ ਤੇ ਵੜਿੰਗ ਇਲਾਕੇ ਦੇ ਲੋਕਾਂ ਨੂੰ ਹਾਈਵੇਅ 'ਤੇ ਆਉਣ-ਜਾਣ 'ਚ ਵੱਡੀ ਸਹੂਲਤ ਮਿਲੇਗੀ।


ਇਸ ਦੌਰਾਨ ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ 'ਤੇ ਦੋ ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਕੀਤੀ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਇਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ।


ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਭੋਜਨ ਪ੍ਰਦਾਤਾ ਨਹੀਂ ਹਨ, ਉਹ ਊਰਜਾ ਪ੍ਰਦਾਨ ਕਰਨ ਵਾਲੇ ਹਨ। ਪਰਾਲੀ ਤੋਂ ਬਾਇਓ ਫਿਊਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਾਂਗਾ।


ਨਿਤਿਨ ਗਡਕਰੀ ਨੇ ਕਿਹਾ ਕਿ 2014 'ਚ ਨਰਿੰਦਰ ਮੋਦੀ ਸਰਕਾਰ ਆਈ ਸੀ ਤੇ ਸਾਡਾ ਧਿਆਨ ਸੜਕੀ ਢਾਂਚੇ ਵੱਲ ਸੀ। ਜੇਕਰ ਅਸੀਂ ਸੂਬੇ ਤੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਵਧੀਆ ਬੁਨਿਆਦੀ ਢਾਂਚਾ ਬਣਾਉਣਾ ਹੋਵੇਗਾ। ਜੇਕਰ ਬੁਨਿਆਦੀ ਢਾਂਚਾ ਚੰਗਾ ਹੋਵੇਗਾ ਤਾਂ ਉਦਯੋਗ ਆਉਣਗੇ। ਉਦਯੋਗ ਆਉਣਗੇ ਤਾਂ ਚੰਗਾ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਘੱਟ ਸਮੇਂ ਵਿੱਚ ਕਰਤਾਰਪੁਰ ਲਾਂਘਾ ਬਣਾਇਆ।


ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸਿਗਰਟਾਂ 'ਤੇ ਡਾਕਾ! ਸਾਢੇ ਤਿੰਨ ਲੱਖ ਦੀਆਂ ਵਿਦੇਸ਼ੀ ਸਿਗਰਟਾਂ ਲੈ ਗਏ ਲੁਟੇਰੇ


ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਲੁਧਿਆਣਾ ਦੇ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕੰਮ ਜਨਵਰੀ 2024 ਤੱਕ ਮੁਕੰਮਲ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ: Jalandhar News: ਜਾਅਲੀ ਐਕਸੀਡੈਂਟ ਕਰਕੇ ਲੋਕਾਂ ਨੂੰ ਬਣਾਉਂਦੇ ਸੀ ਸ਼ਿਕਾਰ, ਜਲੰਧਰ 'ਚ ਸਰਗਰਮ ਖਤਰਨਾਕ ਗੈਂਗ ਦਾ ਪਰਦਾਫਾਸ