ਪੜਚੋਲ ਕਰੋ
Advertisement
ਸੋਸ਼ਲ ਮੀਡੀਆ ‘ਤੇ ਸਿਪਾਹੀਆਂ ਦੀ ਭਰਤੀ ਸਬੰਧੀ ਕੋਈ ਇਸ਼ਤਿਹਾਰ ਨਹੀਂ ਦਿੱਤਾ: ਪੰਜਾਬ ਪੁਲਿਸ
ਇਸ਼ਤਿਹਾਰ ‘ਚ ਕੋਈ ਸੱਚਾਈ ਨਹੀਂ ਹੈ, ਦਸਤਾਵੇਜ਼ ਦੇ ਇੱਕ ਪ੍ਰਮਾਣ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਦੇ ਪੁਰਾਣੇ ਇਸ਼ਤਿਹਾਰਾਂ ਚੋਂ ਇਕੱਤਰ ਕੀਤੀ ਸਮੱਗਰੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਰਤੀ ਗਈ ਹੈ।
ਚੰਡੀਗੜ੍ਹ: ਪੁਲਿਸ ਵਿੱਚ ਨੌਕਰੀਆਂ ਸਬੰਧੀ ਸੋਸ਼ਲ ਮੀਡੀਆ ‘ਤੇ ਪਾਏ ਜਾ ਰਹੇ ਦਸਤਾਵੇਜ਼ਾਂ ਨੂੰ ਜਾਅਲੀ ਕਰਾਰ ਦਿੰਦਿਆਂ ਪੰਜਾਬ ਪੁਲਿਸ ਨੇ ਸਾਫ ਕੀਤਾ ਕਿ ਸਿਪਾਹੀਆਂ ਦੀਆਂ ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਸਬੰਧੀ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ।
ਬੁਲਾਰੇ ਨੇ ਦੱਸਿਆ ਕਿ ਪੁਲਿਸ ਵਿਭਾਗ ਨੇ ਆਮ ਜਨਤਾ ਨੂੰ "ਪੁਰਸ਼ ਅਤੇ ਔਰਤ ਸਿਪਾਹੀ ਭਰਤੀ - 2020 (ਜਿ਼ਲ੍ਹਾ ਪੁਲਿਸ ਕੇਡਰ ਅਤੇ ਆਰਮਡ ਪੁਲਿਸ ਕੇਡਰ)" ਨਾਂ ਹੇਠ ਛਪੇ ਇਸ਼ਤਿਹਾਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਲਈ ਕਿਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਪੋਸਟ ਨੂੰ ਜਾਅਲੀ ਦਸਤਾਵੇਜ਼ ਦੱਸਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਇਸ਼ਤਿਹਾਰ ‘ਚ ਕੋਈ ਸੱਚਾਈ ਨਹੀਂ ਹੈ, ਦਸਤਾਵੇਜ਼ ਦੇ ਇੱਕ ਪ੍ਰਮਾਣ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਦੇ ਪੁਰਾਣੇ ਇਸ਼ਤਿਹਾਰਾਂ ਚੋਂ ਇਕੱਤਰ ਕੀਤੀ ਸਮੱਗਰੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਰਤੀ ਗਈ ਹੈ। ਇਸ ਤੋਂ ਇਲਾਵਾ ਇਸ ਅਖੌਤੀ ਇਸ਼ਤਿਹਾਰ ‘ਤੇ ਸੁਰੇਸ਼ ਅਰੋੜਾ, ਆਈਪੀਐਸ, ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ, ਦੇ ਦਸਤਖਤ ਕੀਤੇ ਗਏ ਹਨ ਜਦੋਂ ਕਿ ਸੁਰੇਸ਼ ਅਰੋੜਾ 7 ਫਰਵਰੀ, 2019 ਨੂੰ ਸੇਵਾ ਮੁਕਤ ਹੋ ਗਏ ਸੀ ਤੇ ਹੁਣ ਉਹ ਪੰਜਾਬ ਪੁਲਿਸ ਦੀ ਅਗਵਾਈ ਨਹੀਂ ਕਰ ਰਹੇ।
ਸੂਬੇ ਦੇ ਸਾਈਬਰ ਕ੍ਰਾਈਮ ਸੈੱਲ ਵਿਖੇ ਸੂਚਨਾ ਤਕਨਾਲੋਜੀ ਕਾਨੂੰਨ, 2000 ਦੀ ਧਾਰਾ 66-ਸੀ, 66-ਡੀ ਤਹਿਤ ਧੋਖਾਧੜੀ, ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਧਾਰਾ 420/465/468/471/120-ਬੀ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਧੋਖਾਧੜੀ, ਝੂਠੇ ਦਸਤਾਵੇਜ਼ਾਂ ਨੂੰ ਸੱਚ ਵਜੋਂ ਵਰਤਣ, ਪਛਾਣ ਦੀ ਚੋਰੀ ਅਤੇ ਕੰਪਿਊਟਰ ਸਰੋਤਾਂ ਦੀ ਵਰਤੋਂ ਕਰਕੇ ਜਿਸ ਵਿਅਕਤੀ ਵੱਲੋਂ ਧੋਖਾਧੜੀ ਕੀਤੀ ਗਈ ਹੈ ਉਸ ਸਬੰਧੀ ਦੋਸ਼ੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement