ਪੜਚੋਲ ਕਰੋ

ਸਰਕਾਰ ਹੁਣ ਨਹੀਂ ਲੱਗਣ ਦੇਵੇਗੀ ਬਰਗਾੜੀ ਮੋਰਚਾ, ਪੁਲਿਸ ਤਾਇਨਾਤ

ਫ਼ਰੀਦਕੋਟ: ਸਰਕਾਰ ਬਰਗਾੜੀ ਵਿੱਚ ਮੁੜ ਧਰਨਾ ਨਹੀਂ ਲਾਉਣ ਦੇਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਬਰਗਾੜੀ ਦੀ ਅਨਾਜ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੇ ਧਾਰਮਿਕ, ਸਮਾਜਿਕ ਸਮਾਗਮ ਤੇ ਰੋਸ ਧਰਨਾ ਦੇਣ 'ਤੇ ਰੋਕ ਲਾ ਦਿੱਤੀ ਹੈ। ਜ਼ਿਲ੍ਹਾ ਮਜਿਸਟਰੇਟ ਦੇ ਹੁਕਮਾਂ 'ਤੇ ਪੰਜਾਬ ਮੰਡੀ ਬੋਰਡ ਨੇ ਬਰਗਾੜੀ ਦੀ ਅਨਾਜ ਮੰਡੀ ਵਿੱਚ ਬੈਰੀਗੇਟ ਤੇ ਤਾਰਬੰਦੀ ਕਰ ਦਿੱਤੀ ਹੈ। ਮੰਡੀ ਵਿੱਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਬਰਗਾੜੀ ਮੋਰਚਾ ਮੁੜ ਸ਼ੁਰੂ ਹੋਣ ਦੀ ਚਰਚਾ ਮਗਰੋਂ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਦਰਅਸਲ ਫ਼ਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਤੇ ਉਸ ਨਾਲ ਸਬੰਧਤ ਘਟਨਾਵਾਂ ਨੂੰ ਲੈ ਪਿਛਲੇ ਛੇ ਮਹੀਨਾ ਤੋਂ ਇਨਸਾਫ ਮੋਰਚਾ ਚੱਲ਼ ਰਿਹਾ ਸੀ। ਇਸ ਨੂੰ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਠੋਸ ਕਾਰਵਾਈ ਦਾ ਭਰੋਸਾ ਦੇ ਕੇ ਮੋਰਚਾ ਖਤਮ ਕਰਵਾ ਦਿੱਤਾ ਸੀ। ਮੋਰਚਾ ਖਤਮ ਕਰਨ ਦੇ ਤਰੀਕੇ ਨੂੰ ਲੈ ਕੇ ਪੰਥਕ ਜਥੇਬੰਦੀਆਂ ਵਿੱਚ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਲਈ ਮੁੜ ਮੋਰਚਾ ਲੱਗਣ ਦੀ ਚਰਚਾ ਸੀ। ਹਾਸਲ ਜਾਣਕਾਰੀ ਮੁਤਾਬਕ ਕਰੀਬ ਤਿੰਨ ਸਾਲ ਪਹਿਲਾਂ 12 ਅਕਤੂਬਰ, 2015 ਨੂੰ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਇਸ ਘਟਨਾ ਮਗਰੋਂ ਹੀ ਬਰਗਾੜੀ ਵਿੱਚ ਸਿੱਖ ਜਥੇਬੰਦੀਆਂ ਦੀਆਂ ਗਤੀਵਿਧੀਆਂ ਦਾ ਕੇਂਦਰ ਬਣਾ ਹੋਇਆ ਸੀ। ਇਸ ਸਾਲ 1 ਜੂਨ, 2018 ਨੂੰ ਬਰਗਾੜੀ ਵਿੱਚ ਪੰਥਕ ਜਥੇਬੰਦੀਆਂ ਦੇ ਸਮਾਗਮ ਮਗਰੋਂ ਸਰਬਤ ਖਾਲਸਾ ਵੱਲ਼ੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਤੇ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਬਰਗਾੜੀ ਅਨਾਜ ਮੰਡੀ ਵਿੱਚ ਇਨਸਾਫ ਮੋਰਚਾ ਲਾਇਆ ਗਿਆ ਸੀ। ਇਸ ਮੋਰਚੇ ਨੂੰ ਚਾਰ ਦਿਨ ਪਹਿਲਾਂ 9 ਦਸੰਬਰ ਨੂੰ ਹੀ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਭਰੋਸੇ ਮਗਰੋਂ ਚੁੱਕਿਆ ਗਿਆ। ਮੋਰਚੇ ਦੇ ਖਤਮ ਹੋਣ ਮਗਰੋਂ ਪੰਥਕ ਨੇਤਾਵਾਂ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ। ਮੋਰਚੇ ਦੀ ਅਗਵਾਈ ਕਰਨ ਵਾਲੇ ਸਰਬਤ ਖਾਲਸਾ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਵੀ ਮੋਰਚਾ ਖਤਮ ਕਰਨ ਦੇ ਤਰੀਕੇ 'ਤੇ ਧਿਆਨ ਸਿੰਘ ਮੰਡ 'ਤੇ ਸਵਾਲ ਚੁੱਕੇ ਸਨ। ਮੋਰਚਾ ਦੇ ਲੀਡਰ ਬੂਟਾ ਸਿੰਘ ਰਣਸੀਂਹ ਨੇ ਅਗਲੀ ਰਣਨੀਤੀ ਤਿਆਰ ਕਰਨ ਲਈ 18 ਦਸੰਬਰ ਨੂੰ ਬਰਗਾੜੀ ਦੇ ਗੁਰਦੁਆਰੇ ਵਿੱਚ ਪੰਥਕ ਜਥੇਬੰਦੀਆਂ ਦੀ ਬੈਠਕ ਸੱਦ ਲਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਲੱਗਾ ਕਿ ਪੰਥਕ ਜਥੇਬੰਦੀਆਂ ਮੁੜ ਤੋਂ ਬਰਗਾੜੀ ਦੀ ਅਨਾਜ ਮੰਡੀ ਵਿੱਚ ਧਰਨਾ ਸ਼ੁਰੂ ਨਾ ਕਰ ਦੇਣ। ਇਸ ਦੇ ਚੱਲਦੇ ਵੀਰਵਾਰ ਨੂੰ ਡੀਸੀ ਰਾਜੀਵ ਪਰਾਸ਼ਰ ਨੇ ਬਰਗਾੜੀ ਅਨਾਜ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੇ ਧਾਰਮਿਕ, ਸਮਾਜਿਕ ਸਮਾਗਮ ਸਮੇਤ ਧਰਨਾ ਪ੍ਰਦਰਸ਼ਨ ਕਰਨ 'ਤੇ ਰੋਕ ਲਾ ਦਿੱਤੀ। ਸੀਆਰਪੀਸੀ 1971 ਦੀ ਧਾਰਾ 144 ਤਹਿਤ ਜਾਰੀ ਰੋਕ ਦੇ ਆਦੇਸ਼ 8 ਫਰਵਰੀ, 2019 ਤੱਕ ਜਾਰੀ ਰਹਿਣਗੇ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget