BSP-SAD alliance Punjab: ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ। ਪੰਜਾਬ ਵਿੱਚ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹਨ ਪੰਜਾਬ ਦੀਆਂ ਸਾਰੀਆਂ 13 ਦੀਆਂ 13 ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੇਗੀ।
ਬਸਪਾ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਡਾਕਟਰ ਮੱਖਣ ਸਿੰਘ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੀ ਪਾਰਟੀ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਹੈ। ਇਸ ਤੋਂ ਇਲਾਵਾ ਦੋਵੇਂ ਪਾਰਟੀਆਂ 'ਚ ਚੋਣਾਂ ਰਲ ਕੇ ਲੜਨ ਬਾਰੇ ਵੀ ਕੋਈ ਗੱਲਬਾਤ ਨਹੀਂ ਹੋ ਰਹੀ ਹੈ। ਡਾਕਟਰ ਮੱਖਣ ਸਿੰਘ ਨੇ ਕਿਹਾ ਕਿ ਇਹ ਵੀ ਸਪੱਸ਼ਟ ਹੈ ਕਿ ਅਕਾਲੀ ਦਲ ਲੋਕ ਸਭਾ ਚੋਣਾਂ ਲੜਨ ਲਈ ਭਾਜਪਾ ਨਾਲ ਅੰਦਰਖ਼ਾਤੇ ਗੱਲਬਾਤ ਕਰ ਰਹੀ ਹੈ।
ਇਸ ਤੋਂ ਪਹਿਲਾਂ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਲੰਧਰ 'ਚ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਭਾਵੇਂ ਗੱਠਜੋੜ ਹੈ ਪਰ ਵਿਹਾਰਕ ਤੌਰ 'ਤੇ ਇਹ ਹੁਣ ਨਜ਼ਰ ਨਹੀਂ ਆਉਂਦਾ ਹੈ। ਗੜ੍ਹੀ ਅਤੇ ਮੱਖਣ ਸਿੰਘ ਨੇ ਲਹਿਰਾ ਹਲਕੇ ਦੇ ਪਿੰਡ ਲਹਿਲ ਖੁਰਦ `ਚ ਪਾਰਟੀ ਦੇ ਵਰਕਰਜ਼ ਸੰਮੇਲਨ 'ਚ ਹਿੱਸਾ ਲਿਆ। ਗੜ੍ਹੀ ਨੇ ਪਾਰਟੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਐੱਨਡੀਏ ਅਤੇ 'ਇੰਡੀਆ' ਗੱਠਜੋੜ ਨੂੰ ਦਲਿਤ ਅਤੇ ਪੱਛੜੇ ਵਿਰੋਧੀ ਕਰਾਰ ਦਿੱਤਾ।
ਬਸਪਾ ਵੱਲੋਂ ਗਠਜੋੜ 'ਤੇ ਚੁੱਕੇ ਸਵਾਲਾਂ ਦਾ ਜਵਾਬ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਗੂੜਾ ਸਮਝੌਤਾ ਹੈ। ਉਹ ਅਕਾਲੀ ਦਲ ਦੀ ਭਾਈਵਾਲ ਪਾਰਟੀ ਹੈ, ਜੇ ਬਸਪਾ ਦੇ ਕਿਸੇ ਆਗੂ ਦੇ ਮਨ ਵਿੱਚ ਗਿਲਾ-ਸ਼ਿਕਵਾ ਹੈ ਤਾਂ ਸੀਨੀਅਰ ਲੀਡਰਸ਼ਿਪ ਨਾਲ ਗੱਲ ਕਰ ਸਕਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।