ਪੰਜਾਬ 'ਚ ਅੱਜ 'No Challan Day', ਪੁਲਿਸ ਨਹੀਂ ਕਟੇਗੀ ਕਿਸੇ ਦਾ ਵੀ ਚਲਾਨ
ਪੰਜਾਬ 'ਚ ਅੱਜ ਨੋ ਚਲਾਨ ਦਿਵਸ ਹੋਵੇਗਾ। ਕਿਤੇ ਵੀ ਪੁਲਿਸ ਜਾਂ ਟਰਾਂਸਪੋਰਟ ਵਿਭਾਗ ਲੋਕਾਂ ਦੇ ਚਲਾਨ ਨਹੀਂ ਕੱਟੇਗਾ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੇ ਮੌਕੇ 'ਤੇ ਇਹ ਪਹਿਲ ਕੀਤੀ ਗਈ ਹੈ।
ਚੰਡੀਗੜ੍ਹ: ਪੰਜਾਬ 'ਚ ਅੱਜ ਨੋ ਚਲਾਨ ਦਿਵਸ ਹੋਵੇਗਾ। ਕਿਤੇ ਵੀ ਪੁਲਿਸ ਜਾਂ ਟਰਾਂਸਪੋਰਟ ਵਿਭਾਗ ਲੋਕਾਂ ਦੇ ਚਲਾਨ ਨਹੀਂ ਕੱਟੇਗਾ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੇ ਮੌਕੇ 'ਤੇ ਇਹ ਪਹਿਲ ਕੀਤੀ ਗਈ ਹੈ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਦਿਨ ਅਧਿਕਾਰੀ ਅਤੇ ਯੂਥ ਕਾਂਗਰਸੀ ਵਰਕਰ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇ ਜਾਂ ਘਟਾਇਆ ਜਾ ਸਕੇ।
ਮੰਤਰੀ ਵੜਿੰਗ ਜਲੰਧਰ ਪਹੁੰਚਣਗੇ
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਐਤਵਾਰ ਨੂੰ ਜਲੰਧਰ ਪਹੁੰਚਣਗੇ। ਉਹ ਇੱਥੇ ਬੀਐਮਸੀ ਚੌਕ ਤੋਂ ਸੜਕ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਹ ਪ੍ਰੋਗਰਾਮ ਪੰਜਾਬ ਵਿੱਚ 100 ਤੋਂ ਵੱਧ ਥਾਵਾਂ ’ਤੇ ਇੱਕੋ ਸਮੇਂ ਕਰਵਾਇਆ ਜਾ ਰਿਹਾ ਹੈ। ਜਲੰਧਰ ਤੋਂ ਸ਼ੁਰੂ ਹੋ ਕੇ ਪੰਜਾਬ ਭਰ ਵਿੱਚ ਲਾਗੂ ਕੀਤਾ ਜਾਵੇਗਾ।
ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਚਿੰਤਾਜਨਕ ਮੌਤਾਂ ਹੋ ਰਹੀਆਂ ਹਨ। ਹਰ ਰੋਜ਼ ਔਸਤਨ 13 ਲੋਕ ਸੜਕ ਹਾਦਸਿਆਂ ਵਿੱਚ ਮਰਦੇ ਹਨ। ਇਹ ਖੁਲਾਸਾ ਪੰਜਾਬ ਰੋਡ ਐਕਸੀਡੈਂਟ ਐਂਡ ਟ੍ਰੈਫਿਕ ਰਿਸਰਚ ਰਿਪੋਰਟ ਤੋਂ ਹੋਇਆ ਹੈ। ਜਿਸ ਵਿੱਚ ਦੱਸਿਆ ਗਿਆ ਕਿ 2018 ਵਿੱਚ ਸੜਕ ਹਾਦਸਿਆਂ ਵਿੱਚ 4,725 ਲੋਕਾਂ ਦੀ ਮੌਤ ਹੋ ਗਈ ਸੀ। ਸਾਲ ਦਰ ਸਾਲ ਇਹ ਅੰਕੜਾ ਵਧਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :