ਪੜਚੋਲ ਕਰੋ

ਮਾਨ ਸਰਕਾਰ ਦੀ ਗੰਭੀਰਤਾਂ ਕਾਰਨ ਦੋਸ਼ੀਆਂ ਦੀ ਪਟੀਸ਼ਨ ਹੋਈ ਰੱਦ, AAP ਸਰਕਾਰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਕੇ 'ਸਿੱਖ ਸੰਗਤ' ਨੂੰ ਇਨਸਾਫ਼ ਦਿਵਾਏਗੀ : ਮਲਵਿੰਦਰ ਕੰਗ

ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਦੋਸ਼ ਲਗਾਉਂਦੇ ਹੋਏ ਕੰਗ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਮੈਚ-ਫਿਕਸਿੰਗ ਕਾਰਨ ਇਨ੍ਹਾਂ ਮੰਦਭਾਗੀਆਂ ਘਟਨਾਵਾਂ 'ਤੇ ਕਾਰਵਾਈ ਅਤੇ ਇਨਸਾਫ਼ ਮਿਲਣ ਵਿੱਚ ਦੇਰੀ ਹੋਈ ਹੈ।


ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਦੋਸ਼ ਲਗਾਉਂਦੇ ਹੋਏ ਕੰਗ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਮੈਚ-ਫਿਕਸਿੰਗ ਕਾਰਨ ਇਨ੍ਹਾਂ ਮੰਦਭਾਗੀਆਂ ਘਟਨਾਵਾਂ 'ਤੇ ਕਾਰਵਾਈ ਅਤੇ ਇਨਸਾਫ਼ ਮਿਲਣ ਵਿੱਚ ਦੇਰੀ ਹੋਈ ਹੈ। ਉਹਨਾਂ ਸਾਫ਼ ਕੀਤਾ ਕਿ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ 'ਚ ਕਿਸੇ ਨੂੰ ਕੋਈ ਕਲੀਨ ਚਿੱਟ ਨਹੀਂ ਮਿਲੀ ਹੈ।

ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਯਤਨਾਂ ਸਦਕਾ ਐਡਵੋਕੇਟ ਜਨਰਲ (ਏ.ਜੀ.) ਨੇ ਇਸ ਕੇਸ ਦੀ ਸੰਜੀਦਗੀ ਨਾਲ ਪੈਰਵੀ ਕੀਤੀ, ਜਿਸ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਫ.ਆਈ.ਆਰ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ।  

ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੌਰਾਨ ਸਿਆਸੀ ਆਗੂਆਂ ਦੀ ਦਖ਼ਲਅੰਦਾਜ਼ੀ ਕਾਰਨ ਅਤੇ ਸੀਨੀਅਰ ਅਧਿਕਾਰੀਆਂ ਦੀ ਅਕੁਸ਼ਲਤਾ ਕਾਰਨ ਮਾਨਯੋਗ ਹਾਈ ਕੋਰਟ ਨੇ ਕੇਸ ਰੱਦ ਕਰ ਦਿੱਤਾ ਸੀ ਜਦਕਿ ਇਸ ਵਾਰ ਕੋਰਟ ਦਾ ਫ਼ੈਸਲਾ, ਆਪ ਸਰਕਾਰ ਦੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ‘ਸਿੱਖ ਸੰਗਤਾਂ’ ਅਤੇ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕੰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਕਾਰਜਕਾਲ ਦੌਰਾਨ ਹੋਈਆਂ ਸਨ, ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰਵਾਉਣ 'ਚ ਅਸਫਲ ਰਹੀ। ਉਹਨਾਂ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਦੋਸ਼ੀਆਂ ਨੂੰ ਬਚਾਉਣ ਲਈ ਕੋਰਟ ਵਿੱਚ ਕੇਸ ਦੀ ਕਮਜ਼ੋਰ ਪੈਰਵੀ ਕੀਤੀ ਗਈ।

ਉਹਨਾਂ ਸਾਫ਼ ਕੀਤਾ ਕਿ ਆਪ ਦੀ ਸਰਕਾਰ ਇਹਨਾਂ ਗੰਭੀਰ ਮੁੱਦਿਆਂ 'ਤੇ ਬਿਨਾਂ ਕੋਈ ਸਿਆਸਤ ਕੀਤੇ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਚੋਰੀ ਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਮਾਮਲਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਜਲਦੀ ਹੀ ਇਨਸਾਫ਼ ਦਿਵਾਏਗੀ। ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਆਪ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਜਲਦ ਹੀ ਇਨ੍ਹਾਂ ਮਾਮਲਿਆਂ ਦੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਏਗੀ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget