ਪੜਚੋਲ ਕਰੋ
Advertisement
ਬੇਅਦਬੀ ਤੇ ਗੋਲੀ ਕਾਂਡ 'ਚ ਅਕਾਲੀ ਦਲ ਨੂੰ ਨਹੀਂ ਮਿਲੀ ਕਲੀਨ ਚਿੱਟ!
ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਦਾਅਵਾ ਕੀਤਾ ਹੈ ਕਿ ਅਜੇ ਤੱਕ ਕਿਸੇ ਪੁਲਿਸ ਅਫਸਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨੂੰ ਕਲੀਨ ਚਿੱਟ ਨਹੀਂ ਦਿੱਤੀ। ਸਿੱਟ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਵੀ ਖਾਰਜ ਕੀਤਾ ਹੈ ਜਿਨ੍ਹਾਂ ਵਿੱਚ ਕੁਝ ਵਿਅਕਤੀਆਂ ਨੂੰ ਇਸ ਜਾਂਚ ਵਿੱਚ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਸਿਰਫ਼ ਇੱਕ ਮੁਲਜ਼ਮ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ ਤੇ ਬਾਕੀਆਂ ਖਿਲਾਫ ਜਾਂਚ ਜਾਰੀ ਹੈ। ਇਸ ਲਈ ਕਲੀਨ ਚਿੱਟ ਦਾ ਸਵਾਲ ਹੀ ਪੈਦਾ ਨਹੀਂ ਹੰਦਾ।
ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਦਾਅਵਾ ਕੀਤਾ ਹੈ ਕਿ ਅਜੇ ਤੱਕ ਕਿਸੇ ਪੁਲਿਸ ਅਫਸਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨੂੰ ਕਲੀਨ ਚਿੱਟ ਨਹੀਂ ਦਿੱਤੀ। ਸਿੱਟ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਵੀ ਖਾਰਜ ਕੀਤਾ ਹੈ ਜਿਨ੍ਹਾਂ ਵਿੱਚ ਕੁਝ ਵਿਅਕਤੀਆਂ ਨੂੰ ਇਸ ਜਾਂਚ ਵਿੱਚ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਸਿਰਫ਼ ਇੱਕ ਮੁਲਜ਼ਮ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ ਤੇ ਬਾਕੀਆਂ ਖਿਲਾਫ ਜਾਂਚ ਜਾਰੀ ਹੈ। ਇਸ ਲਈ ਕਲੀਨ ਚਿੱਟ ਦਾ ਸਵਾਲ ਹੀ ਪੈਦਾ ਨਹੀਂ ਹੰਦਾ।
ਦਰਅਸਲ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਰਿਪੋਰਟ ਛਪੀ ਹੈ ਕਿ ਸਿੱਟ ਨੇ ਅਕਾਲੀ ਦਲ ਦੇ ਲੀਡਰਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਅਕਾਲੀ ਦਲ ਇਨ੍ਹਾਂ ਰਿਪੋਰਟਾਂ ਨੂੰ ਚੋਣਾਂ ਵਿੱਚ ਜ਼ੋਰਸ਼ੋਰ ਨਾਲ ਵਰਤ ਰਿਹਾ ਹੈ। ਅਕਾਲੀ ਦਲ ਵੱਲੋਂ ਇਹ ਰਿਪੋਰਟਾਂ ਚੋਣ ਸਭਾਵਾਂ ਵਿੱਚ ਵੀ ਵੰਡੀਆਂ ਜਾ ਰਹੀਆਂ ਹਨ। ਉਧਰ, ਕਾਂਗਰਸ ਦਾ ਕਹਿਣਾ ਹੈ ਕਿ ਅਕਾਲੀ ਦਲ ਇੰਨਾ ਡਰ ਗਿਆ ਹੈ ਕਿ ਗਲਤ ਤੱਥ ਪੇਸ਼ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਿਹਾ ਹੈ।
ਇਸ ਬਾਰੇ ਪੰਜਾਬ ਪੁਲਿਸ ਦੇ ਬੁਲਾਰੇ ਦਾ ਦਾਅਵਾ ਹੈ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਤੇ ਕਈ ਪਹਿਲੂਆਂ ’ਤੇ ਤਫਤੀਸ਼ ਜਾਰੀ ਹੈ। ਤਫਤੀਸ਼ ਮੁਕੰਮਲ ਹੋਣ ਤੱਕ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿੱਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ 792 ਸਫਿਆਂ ਦਾ ਚਲਾਨ ਜਿਸ ਦਾ ਮੀਡੀਆ ਰਿਪੋਰਟਾਂ ਵਿੱਚ ਵੀ ਜ਼ਿਕਰ ਕੀਤਾ ਗਿਆ ਹੈ, ਉਹ ਸਿਰਫ਼ ਇੱਕ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਖਿਲਾਫ਼ ਹੀ ਪੇਸ਼ ਕੀਤਾ ਗਿਆ ਹੈ।
ਇਹ ਚਲਾਨ ਠੋਸ ਸਬੂਤਾਂ ’ਤੇ ਆਧਾਰਤ ਹੈ, ਜਿਸ ਵਿੱਚ ਅਜੇ ਵੀ ਕਈ ਪਹਿਲੂਆਂ ’ਤੇ ਮੁਲਜ਼ਮ ਖਿਲਾਫ਼ ਜਾਂਚ ਜਾਰੀ ਹੈ। ਤਫ਼ਤੀਸ਼ ਮੁਕੰਮਲ ਹੋਣ ਉਪਰੰਤ ਚਰਨਜੀਤ ਸ਼ਰਮਾ ਸਮੇਤ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਤਰਤੀਮਾ ਚਲਾਨ (ਸਪਲੀਮੈਂਟਰੀ ਚਲਾਨ) ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਲਾਰੇ ਨੇ ਕਿਹਾ ਕਿ ਅਸਲ ਵਿੱਚ ਜਾਂਚ ਅਜੇ ਜਾਰੀ ਹੈ ਤੇ ਕਿਸੇ ਨੂੰ ਵੀ ਕਲੀਨ ਚਿੱਟ ਦੇਣ ਦੀ ਅਜੇ ਕੋਈ ਸੰਭਾਵਨਾ ਨਹੀਂ ਬਣਦੀ। ਅਧੂਰੀ ਜਾਂਚ ਦੇ ਆਧਾਰ ਉੱਤੇ ਚਲਾਨ ਵਜੋਂ ਪੇਸ਼ ਕੀਤੇ ਗਏ ਦਸਤਾਵੇਜ਼ ਨੂੰ ਉਨ੍ਹਾਂ ਵਿਅਕਤੀਆਂ ਨੂੰ ਕਲੀਨ ਚਿੱਟ ਦੇਣ ਦੇ ਸਬੂਤ ਵਜੋਂ ਨਹੀਂ ਲਿਆ ਜਾ ਸਕਦਾ ਜਿਨ੍ਹਾਂ ਦਾ ਚਲਾਨ ਵਿੱਚ ਜ਼ਿਕਰ ਨਹੀਂ ਕੀਤਾ ਗਿਆ।
ਮੀਡੀਆ ਰਿਪੋਰਟ ਨੇ ਖ਼ੁਦ ਹੀ ਇਸ ਗੱਲ ਦਾ ਪ੍ਰਗਟਾਵਾ ਕਰ ਦਿੱਤਾ ਹੈ ਕਿ ਸਿਟ ਵੱਲੋਂ ਐਫਆਈਆਰ ਵਿੱਚ ਦਰਜ ਅਜੇ ਐਸਪੀ ਬਿਕਰਮਜੀਤ ਸਿੰਘ, ਪ੍ਰਦੀਪ ਕੁਮਾਰ ਤੇ ਅਮਰਜੀਤ ਸਿੰਘ ਤਿੰਨ ਵਿਅਕਤੀਆਂ ਖਿਲਾਫ਼ ਚਲਾਨ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਹੁਣ ਤੱਕ ਪੇਸ਼ ਕੀਤਾ ਗਿਆ ਚਲਾਨ ਅਧੂਰੀ ਜਾਂਚ ’ਤੇ ਆਧਾਰਤ ਹੈ। ਇਸ ਕੇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement