ਕੋਟਕਪੁਰਾ: ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਮਾਰੇ ਗਏ ਡੇਰਾ ਸੱਚਾ ਸੌਦਾ ਦੇ ਮੁੱਖ ਪੈਰੋਕਾਰ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੇ ਉਸ ਦੇ ਸਸਕਾਰ ਬਾਰੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ। ਇਸ ਕਾਰਨ ਪੁਲਿਸ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਪਰਿਵਾਰ ਨੇ ਇਲਜ਼ਾਮ ਲਾਇਆ ਕਿ ਇਹ ਇੱਕ ਸਾਜ਼ਿਸ਼ ਹੈ। ਸਾਨੂੰ ਇਸ ਦਾ ਇਨਸਾਫ ਮਿਲਣਾ ਚਾਹੀਦਾ ਹੈ।


ਬਿੱਟੂ ਦੇ ਬੇਟੇ ਅਰਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਫਰੀਦਕੋਟ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨਾਲ ਗੱਲਬਾਤ ਦੌਰਾਨ ਸਸਕਾਰ ਦਾ ਕੋਈ ਫ਼ੈਸਲਾ ਨਹੀਂ ਲਿਆ। ਪਰ ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਸਰਕਾਰ ਸਭ ਜਾਣਦੀ ਹੈ। ਸਰਕਾਰ ਨੂੰ ਪਤਾ ਹੈ ਕਿ ਇਨਸਾਫ ਕਿਵੇਂ ਦਿਵਾਇਆ ਜਾਵੇ।

ਇਸ ਤੋਂ ਪਹਿਲਾਂ ਨੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਪਰਿਵਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਰਿਵਾਰ ਦੇ ਨਾਲ ਹਮਦਰਦੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਛੇਤੀ ਤੋਂ ਛੇਤੀ ਬਿੱਟੂ ਦਾ ਸਸਕਾਰ ਕਰਨ ਬਾਰੇ ਵੀ ਅਪੀਲ ਕੀਤੀ। ਪਰਿਵਾਰ ਫਿਲਹਾਲ ਪਰਿਵਾਰ ਨੇ ਇਸ ਗੱਲ ਤੋਂ ਟਾਲ਼ਾ ਵੱਟ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਚਨਬੰਦ ਹਨ।