ਅੰਮ੍ਰਿਤਸਰ :ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਾ ਅਸਰ ਇਸ ਵਾਰ ਦੀਵਾਲੀ ਦੇ ਮੌਕੇ ਉੱਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਅਟਾਰੀ-ਵਾਹਗਾ ਸਰਹੱਦ ਉੱਤੇ ਇਸ ਸਾਲ ਦਿਵਾਲ਼ੀ ਦਾ ਜਸ਼ਨ ਨਹੀਂ ਮਨਾਇਆ ਜਾਵੇਗਾ।
ਹਰ ਵਾਰ ਦੀਵਾਲੀ ਮੌਕੇ ਦਿੱਤੀਆਂ ਜਾਣ ਵਾਲੀਆਂ ਮਠਿਆਈਆਂ ਇਸ ਸਾਲ ਪਾਕਿ ਰੇਂਜਰਜ਼ ਨੂੰ ਨਹੀਂ ਦਿੱਤੀਆਂ ਜਾਣਗੀਆਂ। ਭਾਰਤ ਵੱਲੋਂ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਲਗਾਤਾਰ ਐਲਓਸੀ ਉੱਤੇ ਸੀਜ਼-ਫਾਇਰ ਦੀ ਉਲੰਘਣਾ ਕਰ ਰਿਹਾ ਹੈ, ਜਿਸ ਦਾ ਭਾਰਤੀ ਸੁਰੱਖਿਆ ਬਲਾਂ ਵੱਲੋਂ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।