ਲੁਧਿਆਣਾ: ਜ਼ਿਲ੍ਹੇ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਪੀੜਿਤ ਮਹਿਲਾ ਵਲੋਂ ਸ਼ਨੀਵਾਰ ਨੂੰ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 6 ਦੇ ਬਾਹਰ ਪਹੁੰਚ ਐਫਆਈਆਰ ਦਰਜ ਨਾ ਕਰਨ ਦੇ ਦੋਸ਼ ਲਗਾਉਂਦਿਆਂ ਪ੍ਰਦਰਸ਼ਨ ਕੀਤੀ ਜਾ ਰਿਹਾ ਹੈ। ਦੱਸ ਦਈਏ ਕਿ ਪੀੜਤਾ ਦੇ ਨਾਲ ਕਈ ਅਕਾਲੀ ਵਰਕਰ ਵੀ ਮੌਕੇ 'ਤੇ ਮੌਜੂਦ ਰਹੇ।
ਇਸ ਦੌਰਾਨ ਇਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਪੁਲਿਸ ਸਿਆਸੀ ਦਬਾਅ ' ਚ ਕੰਮ ਕਰ ਰਹੀ ਹੈ ਅਤੇ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਨਹੀਂ ਕੀਤੀ ਜਾ ਰਹੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਬਿਜਲੀ ਨਾ ਹੋਣ ਦੀ ਦੁਹਾਈ ਦਿੱਤੀ ਜਾ ਰਹੀ ਹੈ।
ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਪੁਲਿਸ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਸਿਆਸੀ ਦਬਾਅ ਦੇ ਵਿਚ ਕੰਮ ਕਰ ਰਹੀ ਹੈ। ਬੈਂਸ ਦੇ ਖਿਲਾਫ ਹੁਣ ਤੱਕ ਐਫਆਈਆਰ ਦਰਜ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਉਹ ਐਫਆਈਆਰ ਦੀ ਕਾਪੀ ਲੈਣ ਆਏ ਸੀ ਪਰ ਉਨ੍ਹਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਲਾਈਟ ਨਹੀਂ ਹੈ ਜਿਸ ਕਾਰਨ ਐਫਆਈਆਰ ਦਰਜ ਨਹੀਂ ਕੀਤੀ ਗਈ।
ਉਨ੍ਹਾਂ ਨੇ ਕਿਹਾ ਕਿ ਥਾਣੇ ਦੇ ਦੋਵੇਂ ਪਾਸੇ ਬਿਜਲੀ ਹੈ ਪਰ ਥਾਣੇ ਵਿਚ ਹੀ ਬਿਜਲੀ ਨਹੀਂ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਬੈਸ਼ ਨੂੰ ਹਾਈ ਕੋਰਟ ਦੇ ਵਿੱਚ ਆਪ ਨੇ ਅਪੀਲ ਦਲੀਲ ਕਰਨ ਦਾ ਸਮਾਂ ਦੇ ਰਹੇ ਹਨ ਉੱਥੇ ਹੀ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਥਾਣੇ ਵਿੱਚ ਬਿਜਲੀ ਨਹੀਂ ਹੈ ਅਤੇ ਬਿਜਲੀ ਆਉਣ ਤੋਂ ਬਾਅਦ ਐਫਆਈਆਰ ਕਰ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਕੋਰਟ ਵੱਲੋਂ ਪੁਲਿਸ ਨੂੰ ਬੈਂਸ ਸਮੇਤ ਹੋਰਨਾਂ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਸੀ।
ਇਹ ਵੀ ਪੜ੍ਹੋ: Modi Cabinet 2021: ਮੋਦੀ ਕੈਬਨਿਟ 'ਚ 42ਫੀਸਦ ਮੰਤਰੀਆਂ 'ਤੇ ਅਪਰਾਧੀ ਕੇਸ-ADR ਦੀ ਰਿਪੋਰਟ 'ਚ ਹੈਰਾਨ ਕਰਨ ਵਾਲੇ ਖੁਲਾਸੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904