ਪੜਚੋਲ ਕਰੋ

ਕੋਰੋਨਾ ਕਰਫਿਊ-ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਨਹੀਂ ਮਿਲ ਰਿਹਾ ਰਾਸ਼ਨ, ਨਹੀਂ ਲੈ ਰਿਹਾ ਕੋਈ ਵੀ ਸਾਰ

ਕਰਫਿਊ ਕਾਰਨ ਵੰਡਣ ਲਈ ਵੀ ਰਾਸ਼ਨ ਨਹੀਂ ਮਿਲ ਰਿਹਾ, ਕੋਈ ਵੀ ਪ੍ਰਸ਼ਾਸ਼ਨਿਕ ਅਧਿਕਾਰੀ ਨਹੀਂ ਪੁੱਜਾ ਸਾਰ ਲੈਣ

ਗਗਨਦੀਪ ਸ਼ਰਮਾ ਅੰਮ੍ਰਿਤਸਰ: ਕਰੋਨਾ ਵਾਇਰਸ ਦੇ ਕਾਰਨ ਜਿੱਥੇ ਭਾਰਤ ਦੇ ਵਿੱਚ ਲੌਕਡਾਉਨ ਅਤੇ ਪੰਜਾਬ ਦੇ ਵਿੱਚ ਕਰਫਿਊ ਲੱਗਿਆ ਹੋਇਆ ਹੈ ਉੱਥੇ ਲੋਕਾਂ ਨੂੰ ਆਪਣੇ ਘਰਾਂ ਅਤੇ ਪਿੰਡਾਂ ਦੇ ਵਿੱਚੋਂ ਬਾਹਰ ਨਿਕਲਣ ਦੀ ਸਰਕਾਰ ਵੱਲੋਂ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਖਾਸੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰਾਂ ਵਿੱਚ ਹਲਾਤ ਕੁਝ ਹੋਰ ਹੋ ਸਕਦੇ ਹਨ, ਪਰ ਸਰਹੱਦੀ ਪਿੰਡਾਂ ਦੀ ਕਹਾਣੀ ਤੇ ਸਮੱਸਿਆਵਾਂ ਵੱਖਰੀਆਂ ਹਨ। ਪਿੰਡਾਂ ਦੇ ਵਿੱਚ ਬਹੁਤੇ ਲੋਕ ਦਿਹਾੜੀ ਕਰਕੇ ਰੋਜ਼ ਦੀ ਰੋਜ਼ ਕਮਾ ਕੇ ਖਾਣ ਵਾਲੇ ਹਨ ਅਤੇ ਪਿੰਡਾਂ ਦੇ ਵਿੱਚ ਵੱਡੀਆਂ ਦੁਕਾਨਾਂ ਵੀ ਨਹੀਂ ਹਨ ਅਤੇ ਛੋਟੀਆਂ ਦੁਕਾਨਾਂ ਤੋਂ ਰਾਸ਼ਨ ਪਹਿਲਾਂ ਹੀ ਖਤਮ ਹੋਇਆ ਪਿਆ ਹੈ। ਹਾਲਾਂਕਿ ਪਿੰਡਾਂ ਦੇ ਵਿੱਚ ਕਈ ਲੋਕ ਗਰੀਬ ਪਰਿਵਾਰਾਂ ਦੇ ਰਾਸ਼ਨ ਦਾ ਪ੍ਰਬੰਧ ਤਾਂ ਕਰ ਰਹੇ ਹਨ ਪਰ ਉਹ ਵੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੈਸੇ ਤਾਂ ਇਕੱਠੇ ਕਰ ਰਹੇ ਹਾਂ ਪਰ ਵੱਡੀ ਸਮੱਸਿਆ ਰਾਸ਼ਨ ਲਿਆਉਣ ਦੀ ਹੈ ਕਿਉਂਕਿ ਜਿਨ੍ਹਾਂ ਰਾਸ਼ਨ ਪਿੰਡਾਂ ਦੇ ਵਿੱਚ ਵੰਡਣ ਲਈ ਸਾਨੂੰ ਚਾਹੀਦਾ ਹੈ ਉਹ ਸ਼ਹਿਰਾਂ ਦੇ ਵਿੱਚੋਂ ਹੀ ਵੱਡੀਆਂ ਦੁਕਾਨਾਂ ਤੋਂ ਮਿਲੇਗਾ ਪਰ ਸਾਨੂੰ ਪਿੰਡਾਂ ਦੇ ਵਿੱਚੋਂ ਨਿਕਲਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ। ਭਾਰਤ ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਬਿਲਕੁਲ ਉੱਪਰ ਸਥਿਤ ਇਤਿਹਾਸਕ ਪਿੰਡ ਰਾਜਾਤਾਲ ਦੇ ਸਰਪੰਚ ਮਨਰਿਆਸਤ ਸਿੰਘ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ ਉਨ੍ਹਾਂ ਦੇ ਪਿੰਡ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਹਾਲੇ ਤੱਕ ਨਹੀਂ ਪਹੁੰਚਿਆ ਅਤੇ ਨਾ ਹੀ ਉਨ੍ਹਾਂ ਦੀ ਕਿਸੇ ਨੇ ਸਾਰ ਲਈ ਹੈ। ਉਹ ਆਪਣੇ ਤੌਰ ਤੇ ਹੀ ਪਿੰਡ ਦੇ ਵਿੱਚ ਰਾਸ਼ਨ ਅਤੇ ਦੁੱਧ ਦਾ ਪ੍ਰਬੰਧ ਕਰਕੇ ਵੰਡ ਰਹੇ ਹਨ। ਸਰਪੰਚ ਨੇ ਕਿਹਾ ਕਿ
" ਸਾਨੂੰ ਵੀ ਸਮੱਸਿਆ ਇਹ ਆ ਰਹੀ ਹੈ ਕਿ ਸਾਡੇ ਕੋਲ ਵੰਡਣ ਲਈ ਰਾਸ਼ਨ ਨਹੀਂ ਹੈ। ਸਾਨੂੰ ਸ਼ਹਿਰ ਦੇ ਵਿੱਚ ਜਾ ਕੇ ਦੁਕਾਨਾਂ ਤੋਂ ਰਾਸ਼ਨ ਲਿਆਉਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ ਤਾਂ ਕਿ ਅਸੀਂ ਪਿੰਡਾਂ ਦੇ ਵਿੱਚ ਰਾਸ਼ਨ ਨੂੰ ਵੰਡ ਸਕੀਏ। ਇਸਦੇ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹਰ ਪਿੰਡ ਦੇ ਵਿੱਚ ਕਮੇਟੀਆਂ ਬਣਾ ਦੇਣੀਆਂ ਚਾਹੀਦੀਆਂ ਹਨ। ਪਿੰਡ ਰਾਜਾਤਾਲ ਦੇ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਕੇ ਪਿੰਡਾਂ ਦੀਆਂ ਸਮੱਸਿਆਵਾਂ ਸ਼ਹਿਰ ਤੋਂ ਵੱਖਰੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦਾ ਹੱਲ ਪਿੰਡਾਂ ਦੇ ਵਿੱਚ ਆ ਕੇ ਸਰਪੰਚਾਂ ਦੇ ਨਾਲ ਗੱਲ ਕਰਕੇ ਇਹ ਹੋਣਾ ਚਾਹੀਦਾ ਹੈ। ਪਰ ਸਾਡੇ ਪਿੰਡਾਂ ਦੇ ਵਿੱਚ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਹਾਲੇ ਤੱਕ ਨਹੀਂ ਪਹੁੰਚਿਆ। "
-
ਇਸੇ ਦੌਰਾਨ ਅੰਮ੍ਰਿਤਸਰ ਵਿੱਚ ਇੱਕ ਮਨਦੀਪ ਸਿੰਘ ਨਾਮ ਦਾ ਦੁਕਾਨਦਾਰ ਰਾਸ਼ਨ ਦੀ ਦੁਕਾਨ ਨਹੀਂ ਖੋਲ੍ਹ ਰਿਹਾ ਸੀ। ਗੁੱਸੇ ਵਿੱਚ 10-12 ਲੋਕਾਂ ਨੇ ਪਹਿਲਾਂ ਹਮਲਾ ਕੀਤਾ ਅਤੇ ਫਿਰ ਫਾਇਰ ਕੀਤੇ।ਜਿਸ ਤੋਂ ਬਾਅਦ ਦੁਕਾਨਦਾਰ ਫਰਾਰ ਹੋ ਗਿਆ ਅਤੇ ਆਪਣੀ ਜਾਨ ਬਚਾਈ। ਹਮਲੇ ਵਿੱਚ ਗੁਆਂਢੀ ਜ਼ਖਮੀ ਹੋ ਗਿਆ। ਜਿਥੇ ਸਰਕਾਰ ਨੇ ਘਰ-ਘਰ ਜਾ ਕੇ ਸਪਲਾਈ ਕਰਨ ਦੇ ਦਾਅਵੇ ਕੀਤੇ ਹਨ। ਹਾਲਾਂਕਿ, ਉਹ ਹਾਲੇ ਜ਼ਮੀਨ 'ਤੇ ਉਤਰੇ ਦਿਖਾਈ ਨਹੀਂ ਦਿੰਦੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget