Punjab CM Office : ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੁਣ ਮੁਫ਼ਤ ਵਿੱਚ ਬਰਫ਼ੀ ਅਤੇ ਪਨੀਰ ਦੇ ਪਕੌੜੇ ਨਹੀਂ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਸੀਐਮਓ ਦਫ਼ਤਰ ਨੇ ਇਸ ਖਰਚੇ ਵਿੱਚ ਕਟੌਤੀ ਕਰ ਦਿੱਤੀ ਹੈ। ਹੁਣ ਜੇਕਰ ਕੋਈ ਵਿਅਕਤੀ ਸੀਐਮਓ ਦਫ਼ਤਰ ਵਿੱਚ ਕਿਸੇ ਅਧਿਕਾਰੀ ਨੂੰ ਮਿਲਣ ਆਉਂਦਾ ਹੈ ਤਾਂ ਉਸ ਨੂੰ ਸਿਰਫ਼ ਚਾਹ ਅਤੇ ਬਿਸਕੁਟ ਦਿੱਤੇ ਜਾਣਗੇ।


ਇਹ ਵੀ ਪੜ੍ਹੋ : Punjab News : ਦੋ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ ਲੁੱਟੀ 90 ਹਜ਼ਾਰ ਰੁਪਏ ਦੀ ਨਕਦੀ

ਇਸ ਸਬੰਧੀ  ਸੀਐਮਓ ਦਫ਼ਤਰ ਨੇ ਪੱਤਰ ਜਾਰੀ ਕਰਦਿਆਂ ‘ਫ਼ਜ਼ੂਲ ਖਰਚੀ’ ’ਤੇ ਪਾਬੰਦੀ ਲਗਾ ਦਿੱਤੀ ਹੈ। ਸੂਬੇ ਦੇ ਪ੍ਰਾਹੁਣਚਾਰੀ ਵਿਭਾਗ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਕੰਮ ਕਰਦੇ ਸੁਪਰਡੈਂਟ ਅਤੇ ਸੁਰੱਖਿਆ ਅਧਿਕਾਰੀ (ਡੀਐਸਪੀ) ਹੁਣ ਸਿਰਫ਼ ਚਾਹ ਅਤੇ ਬਿਸਕੁਟ ਲਈ ਪਰਚੀ ਭਰ ਸਕਣਗੇ।


ਇਹ ਵੀ ਪੜ੍ਹੋ : Ram Rahim Parole : ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਸੁਨਾਰੀਆ ਜੇਲ੍ਹ 'ਚੋਂ ਆਇਆ ਬਾਹਰ , ਬਾਗਪਤ ਆਸ਼ਰਮ ਲਈ ਰਵਾਨਾ

ਦੱਸ ਦੇਈਏ ਕਿ ਹਾਲ ਹੀ ਦੇ ਸਮੇਂ 'ਚ ਮੁੱਖ ਮੰਤਰੀ ਦਫਤਰ 'ਤੇ ਖਰਚੇ ਜਾਣ ਵਾਲੇ ਫੰਡਾਂ 'ਚ ਭਾਰੀ ਕਮੀ ਆਈ ਹੈ। 'ਆਪ' ਦੀ ਸਰਕਾਰ ਆਉਣ ਤੋਂ ਬਾਅਦ ਦੁੱਧ ਦੀ ਖਰੀਦ ਘੱਟ ਗਈ ਹੈ। ਇਸ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਖਰਚਿਆਂ ਵਿੱਚ ਕਟੌਤੀ ਦਾ ਹਵਾਲਾ ਦਿੰਦਿਆਂ ਆਪਣੇ ਦਫ਼ਤਰ ਦੇ ਬਾਹਰ ਲਿਖਿਆ ਸੀ ਕਿ ਕਿਰਪਾ ਕਰਕੇ ਚਾਹ ਨਾ ਮੰਗੋ। ਉਸ ਨੇ ਆਪਣੇ ਦਫ਼ਤਰ ਵਿੱਚ ਚਾਹ-ਪਕੌੜੇ ਬੰਦ ਕਰਵਾ ਡਿਤੇ ਸੀ। ਇਹੀ ਕਦਮ ਹੁਣ ‘ਆਪ’ ਸਰਕਾਰ ਨੇ ਵੀ ਚੁੱਕਿਆ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।