ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ : ਹਰਜੋਤ ਬੈਂਸ
Punjab News : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਨਿਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ
Punjab News : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਨਿਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ।
ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਨਿਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ।
ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਨਿਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ।
ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ/ਯੂਨੀਵਰਸਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁਧ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰਤ ਨੋਟਿਸ ਜਾਰੀ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ