ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਨਡੀਏ ਛੱਡਣ ਦੇ ਅਕਾਲੀ ਦਲ ਦੇ ਫੈਸਲੇ ਨੂੰ ਬਾਦਲਾਂ ਲਈ ਰਾਜਨੀਤਿਕ ਮਜਬੂਰੀ ਤੋਂ ਇਲਾਵਾ ਕੁਝ ਵੀ ਨਹੀਂ ਦੱਸਿਆ।ਕੈਪਟਨ ਨੇ ਕਿਹਾ ਕਿ ਖੇਤੀ ਬਿੱਲਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਜਨਤਕ ਆਲੋਚਨਾ ਤੋਂ ਬਾਅਦ ਉਨ੍ਹਾਂ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਸੀ।





ਕੈਪਟਨ ਨੇ ਆਪਣੇ ਪਹਿਲੇ ਬਿਆਨ ਦਾ ਹਵਾਲਾ ਦਿੰਦੇ ਹੋਏ, ਜਿਸ ਵਿਚ ਉਨ੍ਹਾਂ ਨੇ ਇਸ਼ਾਰਾ ਕੀਤਾ ਸੀ ਕਿ ਜੇ NDA ਅਕਾਲੀਆਂ ਨੂੰ ਬਾਹਰ ਕੱਢ ਦੇਵੇਗੀ।ਕੈਪਟਨ ਅਮਰਿੰਦਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਸ ਫੈਸਲੇ ਵਿਚ ਕੋਈ ਨੈਤਿਕ ਉੱਚਾਈ ਨਹੀਂ ਹੈ।ਕੈਪਟਨ ਨੇ ਕਿਹਾ ਕਿ, "ਅਕਾਲੀਆਂ ਕੋਲ ਕੋਈ ਹੋਰ ਚਾਰਾ ਨਹੀਂ ਸੀ, ਕਿਉਂਕਿ ਭਾਰਤੀ ਜਨਤਾ ਪਾਰਟੀ ਪਹਿਲਾਂ ਹੀ ਸਪਸ਼ਟ ਕਰ ਚੁਕੀ ਸੀ ਕਿ ਖੇਤੀਬਾੜੀ ਬਿੱਲਾਂ ਦੀ ਭਲਾਈ ਬਾਰੇ ਕਿਸਾਨਾਂ ਨੂੰ ਯਕੀਨ ਦਿਵਾਉਣ ਵਿੱਚ ਅਕਾਲੀ ਦਲ ਅਸਫਲ ਰਹੀ ਹੈ ਅਤੇ ਉਨ੍ਹਾਂ ਇਸ ਦੇ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।"






ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ. ਨੂੰ ਛੱਡਣ ਦਾ ਸ਼੍ਰੋਮਣੀ ਅਕਾਲੀ ਦਲ ਦਾ ਫ਼ੈਸਲਾ ਉਨ੍ਹਾਂ ਦੇ ਝੂਠ ਅਤੇ ਧੋਖੇ ਦੀ ਗਾਥਾ ਸੀ, ਜਿਸ ਦੇ ਫਲਸਰੂਪ ਉਹ ਬਿੱਲਾਂ ਦੇ ਮੁੱਦੇ 'ਤੇ ਘਿਰ ਗਏ।