Punjab News: ਹੁਣ ਨਹੀਂ ਹੋਵੇਗੀ ਗ਼ੈਰ ਕਾਨੂੰਨੀ ਮਾਈਨਿੰਗ ! ਸਰਕਾਰ ਨੇ ਲਿਆਂਦੀ ਇਹੋ ਜਿਹੀ ਸਕੀਮ, ਜਾਣੋ
ਇਸ ਪਾਰਦਰਸ਼ੀ ਪ੍ਰਣਾਲੀ ਰਾਹੀਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਗੈਰ-ਕਾਨੂੰਨੀ ਖਣਨ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਕਿਸੇ ਵੀ ਅਜਿਹੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਇਕ ਖਣਨ ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜ ਦਿੱਤਾ ਹੈ।
ਖਣਨ ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜ ਦਿੱਤਾ ਗਿਆ ਹੈ। ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਖਣਨ ਦੀਆਂ ਗਤੀਵਿਧੀਆਂ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਸਾਰੇ ਕਰੱਸ਼ਰਾਂ ਦੇ ਮੀਟਰਾਂ ਨੂੰ ਸੰਗਠਿਤ ਕਰ ਦਿੱਤਾ ਗਿਆ ਹੈ।
— Government of Punjab (@PunjabGovtIndia) September 30, 2023
ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਖਣਨ ਦੀਆਂ ਗਤੀਵਿਧੀਆਂ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਸਾਰੇ ਕਰੱਸ਼ਰਾਂ ਦੇ ਮੀਟਰਾਂ ਨੂੰ ਸੰਗਠਿਤ ਕਰ ਦਿੱਤਾ ਹੈ। ਖਣਨ ਵਿਭਾਗ ਦਾ ਪੋਰਟਲ ਪੀ.ਐਸ.ਪੀ.ਸੀ.ਐਲ. ਦੇ ਮੀਟਰਾਂ ਨਾਲ ਜੁੜਿਆ ਹੋਵੇਗਾ ਜਿਸ ਨਾਲ ਕਰੱਸ਼ਰ ਮਾਲਕਾਂ ਵੱਲੋਂ ਹਰ ਮਹੀਨੇ ਮੀਟਰ ਦੀ ਰੀਡਿੰਗ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇਗੀ। ਇਸ ਨਾਲ ਕਰੱਸ਼ਰ ਮਾਲਕ ਵੱਲੋਂ ਵੇਚੇ ਜਾਂਦੇ ਮਾਲ ਅਤੇ ਮੀਟਰ ਉਪਰਲੀ ਰੀਡਿੰਗ ਦਾ ਮਿਲਾਣ ਕੀਤਾ ਜਾ ਸਕੇਗਾ।
ਖਣਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਾਰਦਰਸ਼ੀ ਪ੍ਰਣਾਲੀ ਰਾਹੀਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਗੈਰ-ਕਾਨੂੰਨੀ ਖਣਨ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਕਿਸੇ ਵੀ ਅਜਿਹੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: Khalistan Supporters: ਸਕਾਟਲੈਂਡ 'ਚ ਖ਼ਾਲਿਸਤਾਨ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਿਆ, ਜਾਣੋ ਮਾਮਲਾ
ਇਹ ਵੀ ਪੜ੍ਹੋ-Punjab News: ਸੀਨੀਅਰ ਅਕਾਲੀ ਲੀਡਰ, ਪੁੱਤ ਤੇ ਪਤਨੀ ਸਮੇਤ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ, 42 ਕਰੋੜ ਦਾ ਚੱਕਰ, ਜਾਣੋ ਮਾਮਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।