ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਕਿ ਸੂਬੇ 'ਚ ਲੱਗਣ ਵਾਲਾ ਹਫ਼ਤਾਵਾਰੀ ਲੌਕਡਾਊਨ ਹੁਣ ਖ਼ਤਮ ਕਰ ਦਿੱਤਾ ਗਿਆ ਹੈ। ਸ਼ਨੀਵਾਰ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਲੜੀ ਤਹਿਤ ਉਨ੍ਹਾਂ ਫੇਸਬੁੱਕ ਲਾਈਵ ਜ਼ਰੀਏ ਇਹ ਗੱਲ ਆਖੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਐਤਵਾਰ ਹੁਣ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ। ਕਿਉਂਕਿ ਬਹੁਤ ਲੋਕਾਂ ਨੂੰ ਕੰਮ ਲਈ ਘਰੋਂ ਬਾਹਰ ਨਿਕਲਣ ਦੀ ਲੋੜ ਹੁੰਦੀ ਹੈ। ਹਾਲਾਂਕਿ ਪਹਿਲਾਂ ਸਿਰਫ਼ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀਆਂ 'ਤੇ ਐਤਵਾਰ ਪਾਬੰਦੀ ਸੀ।
ਅਗਸਤ ਤੋਂ ਇਨ੍ਹਾਂ ਬੈਂਕਾਂ 'ਚ ਵਧ ਜਾਵੇਗਾ ਘੱਟੋ-ਘੱਟ ਬੈਲੇਂਸ, ਪੈਸੇ ਕਢਾਉਣ ਅਤੇ ਜਮ੍ਹਾਂ ਕਰਾਉਣ 'ਤੇ ਵੀ ਲੱਗੇਗਾ ਚਾਰਜ
ਪੰਜਾਬ ਸਰਕਾਰ ਨੇ ਸੂਬੇ 'ਚ ਵਧ ਰਹੇ ਕੋਰੋਨਾ ਮਰੀਜ਼ਾਂ ਨੂੰ ਦੇਖਦਿਆਂ ਪਹਿਲਾਂ ਹਫ਼ਤੇ ਦੇ ਆਖਰੀ ਦਿਨਾਂ 'ਚ ਲੌਕਡਾਊਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਲੋਕਾਂ ਲਈ ਐਤਵਾਰ ਕਰਫਿਊ ਵੀ ਜ਼ਰੂਰੀ ਕਰ ਦਿੱਤਾ ਗਿਆ ਸੀ। ਹਾਲਾਂਕਿ ਮੁੱਖ ਮੰਤਰੀ ਦੇ ਦੱਸਣ ਮੁਤਾਬਕ ਹੁਣ ਇਹ ਕਰਫਿਊ ਖਤਮ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ, ਕਿਸਾਨ ਦੇਣ ਖ਼ਾਸ ਧਿਆਨ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ