Mansa News: ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਲਾਸ਼ ਲੈਣ ਅਜੇ ਤੱਕ ਕੋਈ ਨਹੀਂ ਪਹੁੰਚਿਆ। ਜਸਵੀਰ ਦੀ ਬੀਤੀ ਦੇਰ ਰਾਤ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ ਸੀ। ਇਸ ਤੋਂ ਪਿਛੋਂ ਅੱਜ ਬਾਅਦ ਦੁਪਹਿਰ ਤੱਕ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਉਸ ਦੀ ਦੇਹ ਲੈਣ ਲਈ ਨਹੀਂ ਪੁੱਜਿਆ।
ਇਹ ਵੀ ਪੜ੍ਹੋ: ਸਰਗੁਣ ਮਹਿਤਾ ਨੇ ਇੰਜ ਬਣਾਇਆ ਗਿੱਪੀ ਗਰੇਵਾਲ ਨੂੰ ਬੇਵਕੂਫ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ
ਉਂਝ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਉਸ ਦੀ ਦੇਹ ਨੂੰ ਰਾਤ ਦਾ ਹੀ ਇੱਥੇ ਮੁਰਦਾ ਘਰ ਵਿਚ ਰੱਖਿਆ ਹੋਇਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਉਸ ਦਾ ਪੋਸਟਮਾਰਟਮ ਪਟਿਆਲਾ ਵਿਖੇ ਤਿੰਨ ਤਿੰਨ ਡਾਕਟਰਾਂ ਦੇ ਪੈਨਲ ਕੀਤਾ ਜਾਵੇਗਾ।
ਸੂਤਰਾਂ ਮੁਤਾਬਕ ਮੌਤ ਤੋਂ ਪਹਿਲਾਂ ਉਸ ਨੇ ਮਾਨਸਾ ਦੀ ਜੇਲ੍ਹ ਵਿੱਚ ਪੇਟ ਦਰਦ ਤੇ ਛਾਤੀ ਦੀ ਤਕਲੀਫ਼ ਸਬੰਧੀ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਸੀ, ਜਿਨ੍ਹਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਪਰ ਹਾਲਤ ਕ਼ਾਬੂ ਹੇਠ ਆਉਣ ਦੀ ਥਾਂ, ਸਗੋਂ ਵਿਗੜਦੇ ਹੀ ਗਏ। ਬਾਅਦ ਵਿੱਚ ਤਕਰੀਬਨ ਸਾਢੇ ਨੌਂ ਵਜੇ ਉਸ ਦੀ ਡਾਕਟਰਾਂ ਵਲੋਂ ਮੌਤ ਹੋ ਗਈ।
ਇਸੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਲੇ ਤੱਕ ਲਾਸ਼ ਲੈਣ ਲਈ ਪਰਿਵਾਰ ਵੱਲੋਂ ਪੁਲਿਸ ਨਾਲ ਤਾਲਮੇਲ ਨਹੀਂ ਕੀਤਾ ਗਿਆ। ਮਾਨਸਾ ਦੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਦੀ ਮੌਤ ਛਾਤੀ ਵਿੱਚ ਦਰਦ ਹੋਣ ਨਾਲ ਹੋਈ ਦੱਸੀ ਜਾਂਦੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ।
ਇਹ ਵੀ ਪੜ੍ਹੋ: ਗਾਇਕ ਵੀਤ ਬਲਜੀਤ ਮਾਂ 'ਤੇ ਗਾਣਾ ਗਾਉਂਦਿਆਂ ਹੋਏ ਭਾਵੁਕ, ਤੁਹਾਡਾ ਦਿਲ ਜਿੱਤ ਲਵੇਗੀ ਇਹ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ । ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।