ਰਵਨੀਤ ਕੌਰ ਦੀ ਰਿਪੋੋਰਟ
ਚੰਡੀਗੜ੍ਹ : ਬੀਤੇ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਪਾਰਟੀ ਨੇ ਆਪ ਦੀ ਸਰਕਾਰ ਨੂੰ ਘੇਰਿਆ ਸੀ। ਜਿਸ ਤੋਂ ਬਾਅਦ ਆਪ ਸਰਕਾਰ ਲਗਾਤਾਰ ਸਵਾਲਾਂ ਦੇ ਘੇਰੇ 'ਚ ਘਿਰਦੀ ਜਾ ਰਹੀ ਸੀ। ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਹੋਣ ਤੋਂ ਬਾਅਦ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਸੀ।
ਇਸ ਸਭ ਦੇ ਵਿਚਾਲੇ ਅੱਜ ਸੀਐਮ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ। ਜਿੱਥੇ ਉਨ੍ਹਾਂ ਭਰੋਸਾ ਦਿਵਾਇਆ ਕਿ ਮੂਸੇਵਾਲਾ ਦੇ ਕਾਤਲਾਂ ਬਖਸਿਆ ਨਹੀਂ ਜਾਵੇਗਾ। ਇਸ ਸਭ ਦੇ ਵਿਚਾਲੇ ਅੱਜ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮੁੱਦੇ 'ਤੇ ਕਿਸੇ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ। ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਅੱਗੇ ਵਧਾਉਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦੀ ਗੱਲ ਕਬੂਲੀ ਹੈ। ਸੂਤਰਾਂ ਅਨੁਸਾਰ ਬਿਸ਼ਨੋਈ ਨੇ ਦਿੱਲੀ ਪੁਲਿਸ ਨੂੰ ਕਿਹਾ, ‘ਹਾਂ, ਮੈਂ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ। 'ਇੰਡੀਆ ਟੂਡੇ' ਦੀ ਰਿਪੋਰਟ ਮੁਤਾਬਕ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਕਾਰਨ 700 ਮੈਂਬਰੀ ਅਪਰਾਧੀਆਂ ਦੇ ਗਰੋਹ ਦਾ ਸਰਗਨਾ 30 ਸਾਲਾ ਲਾਰੈਂਸ ਬਿਸ਼ਨੋਈ ਪੁਲਿਸ ਦੇ ਘੇਰੇ ਵਿੱਚ ਆ ਗਿਆ ਹੈ।
ਦੱਸ ਦਈੇ ਕਿ ਗੋਲਡੀ ਬਰਾੜ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਹਿਯੋਗੀ ਹੈ, ਨੇ ਪਿਛਲੇ ਸਾਲ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਫੇਸਬੁੱਕ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। 12 ਫਰਵਰੀ 1993 ਨੂੰ ਜਨਮੇ ਬਿਸ਼ਨੋਈ, ਜਿਸ ਨੂੰ ਗਰੋਹ ਦੇ ਮੈਂਬਰਾਂ ਵੱਲੋਂ ਡੌਨ ਕਿਹਾ ਜਾਂਦਾ ਹੈ, ਗ੍ਰੈਜੂਏਟ ਹੈ ਤੇ ਅਬੋਹਰ ਦੇ ਨੇੜੇ ਪਿੰਡ ਦਾ ਵਸਨੀਕ ਹੈ। ਬਿਸ਼ਨੋਈ ਦੇ ਪਿਤਾ 1992 ਵਿੱਚ ਹਰਿਆਣਾ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਪਰ ਪੰਜ ਸਾਲ ਬਾਅਦ ਨੌਕਰੀ ਛੱਡ ਕੇ ਖੇਤੀ ਕਰਨ ਲੱਗੇ।
ਪੰਜਾਬ ਪੁਲਿਸ ਹੁਣ ਗੈਂਗਸਟਰ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਏਗੀ। ਲਾਰੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸ ਨੇ ਪੰਜਾਬ ਪੁਲਿਸ ਨੂੰ ਪ੍ਰੋਡਕਸ਼ਨ ਵਾਰੰਟ ਨਾ ਦੇਣ ਦੀ ਮੰਗ ਕੀਤੀ ਸੀ।