Punjab News: ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਦੀ ਸ਼ਾਮਤ ਆ ਗਈ ਹੈ। ਪੰਜਾਬ ਪੁਲਿਸ ਹੁਣ ਬੁਲੇਟ ਦੇ ਪਟਾਕੇ ਵਜਾਉਣ ਵਾਲਿਆਂ ਖਿਲਾਫ ਸਖਤ ਐਕਸ਼ਨ ਲਵੇਗੀ। ਪੁਲਿਸ ਨੇ ਇਹ ਸਖਤੀ ਹਾਈਕੋਰਟ ਦੇ ਹੁਕਮਾਂ ਮਗਰੋਂ ਕੀਤੀ ਹੈ। ਅਹਿਮ ਗੱਲ ਹੈ ਕਿ ਹੁਣ ਪਟਾਕੇ ਵਜਾਉਣ ਵਾਲੇ ਹੀ ਨਹੀਂ ਸਗੋਂ ਪਟਾਕੇ ਵਾਲੇ ਸਾਇਲੈਂਸਰ ਲਾਉਣ ਵਾਲੇ ਮਕੈਨਿਕ ਖ਼ਿਲਾਫ਼ ਵੀ ਧਾਰਾ 188 ਤਹਿਤ ਐਫ਼ਆਈਆਰ ਦਰਜ ਕੀਤੀ ਜਾਵੇਗੀ। 



ਦਰਅਸਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਬਾਰੇ ਪੰਜਾਬ ਦੇ ਏਡੀਜੀਪੀ ਟਰੈਫ਼ਿਕ ਏਐਸ ਰਾਏ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ।


ਉਨ੍ਹਾਂ ਦੱਸਿਆ ਕਿ ਹੁਣ ਮੋਟਰਸਾਈਕਲ ਕੰਪਨੀ ਵੱਲੋਂ ਫਿੱਟ ਕੀਤੇ ਸਾਇਲੈਂਸਰ ਬਦਲਣ ਵਾਲੇ ਮਕੈਨਿਕ ਖ਼ਿਲਾਫ਼ ਵੀ ਧਾਰਾ 188 ਤਹਿਤ ਐਫ਼ਆਈਆਰ ਦਰਜ ਕੀਤੀ ਜਾਵੇਗੀ। ਰਾਏ ਨੇ ਕਿਹਾ ਕਿ ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਦੇ ਚਲਾਨ ਕੀਤੇ ਜਾਣਗੇ। 


ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਆਪਣੇ ਬੁਲੇਟ ਮੋਟਰਸਾਈਕਲਾਂ ’ਤੇ ਸਾਇਲੈਂਸਰ ਬਦਲਵਾ ਕੇ ਪਟਾਕੇ ਵਜਾਉਂਦੇ ਹਨ, ਜਿਸ ਨਾਲ ਆਮ ਲੋਕ ਦਹਿਸ਼ਤ ’ਚ ਆ ਜਾਂਦੇ ਹਨ ਤੇ ਕਈ ਹਾਦਸਿਆਂ ਦਾ ਵੀ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਚੈਕਿੰਗ ਦੌਰਾਨ ਮੋਟਰਸਾਈਕਲਾਂ ਦੇ ਸਾਇਲੈਂਸਰਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ। 


ਹੋਰ ਪੜ੍ਹੋ : ਬੇਰੁਜਗਾਰਾਂ ਲਈ ਖੁਸ਼ਖਬਰੀ! ਪੰਜਾਬ 'ਚ 10000 ਲੋਕਾਂ ਨੂੰ ਮਿਲੇਗੀ ਨੌਕਰੀ, 60000 ਰੁਪਏ ਤੱਕ ਤਨਖ਼ਾਹ 


ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਦੇ ਮੋਟਰਸਾਈਕਲ ਦਾ ਸਾਇਲੈਂਸਰ ਏਜੰਸੀ ਫਿੱਟਡ ਨਾ ਹੋਇਆ ਤੇ ਪਟਾਕੇ ਮਾਰਦਾ ਹੋਇਆ, ਉਸ ਖ਼ਿਲਾਫ਼ ਤੁਰੰਤ ਮੋਟਰ ਵਾਹਨ ਐਕਟ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਮੁੱਖ ਅਫ਼ਸਰ ਥਾਣਾ ਤੇ ਚੌਕੀ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਕਿ ਮੋਟਰਸਾਈਕਲ ਮਕੈਨਿਕਾਂ ਤੇ ਵਰਕਸ਼ਾਪਾਂ ਦੇ ਮਾਲਕਾਂ ਨੂੰ ਵੀ ਹਾਈ ਕੋਰਟ ਦੇ ਇਨ੍ਹਾਂ ਹੁਕਮਾਂ ਬਾਰੇ ਦੱਸਿਆ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।