ਪੜਚੋਲ ਕਰੋ

ਪੰਜਾਬ ਦੇ ਸਿਆਸੀ ਉਬਾਲ ਨੂੰ ਵਰਤਣ ਤੋਂ ਲੀਡਰ ਖੁੰਝੇ, ਕਿਸੇ ਕੰਮ ਨਹੀਂ ਆਏਗਾ ਰਵਾਇਤੀ ਪਾਰਟੀਆਂ ਖਿਲਾਫ ਰੋਹ!

ਪੰਜਾਬ ਦੀ ਸਿਆਸਤ ਵਿੱਚ ਆਏ ਉਬਾਲ ਦਾ ਕੋਈ ਸਾਰਥਿਕ ਹੱਲ ਨਹੀਂ ਨਿਕਲਦਾ ਦਿੱਸ ਰਿਹਾ। ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਖਿਲਾਫ ਲੋਕ ਰੋਹ ਹੋਣ ਦੇ ਬਾਵਜੂਦ ਪੰਜਾਬ ਵਿੱਚ ਕੋਈ ਮਜ਼ਬੂਤ ਤੀਜਾ ਬਦਲ ਕਿਤੇ ਨਜ਼ਰ ਨਹੀਂ ਆ ਰਿਹਾ। ਸਾਲ 2014 ਵਿੱਚ ਹੋਈਆਂ ਲੋਕ ਸਭਾ ਚੋਣਾਂ ਤੇ 2017 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਆਸ ਦੀ ਕਿਰਨ ਜਗਾਈ ਸੀ ਪਰ ਹੁਣ 'ਆਪ' ਵੀ ਖਿੰਡੀ-ਪੁੰਡੀ ਨਜ਼ਰ ਆ ਰਹੀ ਹੈ।

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਆਏ ਉਬਾਲ ਦਾ ਕੋਈ ਸਾਰਥਿਕ ਹੱਲ ਨਹੀਂ ਨਿਕਲਦਾ ਦਿੱਸ ਰਿਹਾ। ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਖਿਲਾਫ ਲੋਕ ਰੋਹ ਹੋਣ ਦੇ ਬਾਵਜੂਦ ਪੰਜਾਬ ਵਿੱਚ ਕੋਈ ਮਜ਼ਬੂਤ ਤੀਜਾ ਬਦਲ ਕਿਤੇ ਨਜ਼ਰ ਨਹੀਂ ਆ ਰਿਹਾ। ਸਾਲ 2014 ਵਿੱਚ ਹੋਈਆਂ ਲੋਕ ਸਭਾ ਚੋਣਾਂ ਤੇ 2017 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਆਸ ਦੀ ਕਿਰਨ ਜਗਾਈ ਸੀ ਪਰ ਹੁਣ 'ਆਪ' ਵੀ ਖਿੰਡੀ-ਪੁੰਡੀ ਨਜ਼ਰ ਆ ਰਹੀ ਹੈ।

ਪੰਜਾਬ ਦੇ ਸਿਆਸੀ ਉਬਾਲ ਨੂੰ ਵਰਤਣ ਤੋਂ ਲੀਡਰ ਖੁੰਝੇ, ਕਿਸੇ ਕੰਮ ਨਹੀਂ ਆਏਗਾ ਰਵਾਇਤੀ ਪਾਰਟੀਆਂ ਖਿਲਾਫ ਰੋਹ!

ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ-ਬੀਜੇਪੀ ਤੇ ਕਾਂਗਰਸ ਖਿਲਾਫ ਸਾਰੀਆਂ ਧਿਰਾਂ ਨੇ ਇੱਕ ਮੰਚ 'ਤੇ ਇਕੱਠੇ ਹੋਣ ਕੀ ਕੋਸ਼ਿਸ਼ ਕੀਤੀ ਸੀ ਪਰ ਆਪਣੀਆਂ ਗਿਣਤੀਆਂ-ਮਿਣਤੀਆਂ ਕਰਕੇ ਅਜਿਹਾ ਸੰਭਵ ਨਹੀਂ ਹੋ ਸਕਿਆ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਹੀ ਮੁੱਖ ਟੱਕਰ ਹੋਏਗੀ। ਦੋਵੇਂ ਰਵਾਇਤੀ ਪਾਰਟੀ ਵਿਰੋਧੀਆਂ ਦੇ ਵੋਟ ਵੰਡੇ ਜਾਣ ਵਿੱਚੋਂ ਆਪਣੀ ਜਿੱਤ ਤਲਾਸ਼ ਰਹੇ ਹਨ। ਯਾਦ ਰਹੇ ਅਕਾਲੀ ਦਲ-ਬੀਜੇਪੀ ਤੇ ਕਾਂਗਰਸ ਨੂੰ ਛੱਡ ਕੇ ਇਸ ਵਾਰ ਵਿਰੋਧੀ ਧਿਰਾਂ ਮੁੱਖ ਤੌਰ ’ਤੇ ਚਾਰ ਹਿੱਸਿਆਂ ਵਿੱਚ ਵੰਡੀਆਂ ਹਨ। ਇਨ੍ਹਾਂ ਵਿੱਚ ਪੰਜਾਬ ਜਮਹੂਰੀ ਗੱਠਜੋੜ (ਪੀਡੀਏ), ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਸੀਪੀਆਈ (ਐਮ) ਸ਼ਾਮਲ ਹਨ। ਪੀਡੀਏ ਵਿੱਚ ਛੇ ਪਾਰਟੀਆਂ ਵੱਲੋਂ ਸ਼ਾਮਲ ਹੋ ਕੇ ਸਾਰੀਆਂ 13 ਸੀਟਾਂ ’ਤੇ ਚੋਣ ਲੜੀ ਜਾ ਰਹੀ ਹੈ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਸੀਪੀਆਈ (ਐਮ) ਇਕੱਲੇ-ਇਕੱਲੇ ਚੱਲ ਰਹੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅ੍ਰੰਮਿਤਸਰ ਤੇ ਹੋਰ ਪੰਥਕ ਧਿਰਾਂ ਵੱਖਰੇ ਤੌਰ 'ਤੇ ਮੈਦਾਨ ਵਿੱਚ ਡਟੀਆਂ ਹਨ।

ਪੰਜਾਬ ਦੇ ਸਿਆਸੀ ਉਬਾਲ ਨੂੰ ਵਰਤਣ ਤੋਂ ਲੀਡਰ ਖੁੰਝੇ, ਕਿਸੇ ਕੰਮ ਨਹੀਂ ਆਏਗਾ ਰਵਾਇਤੀ ਪਾਰਟੀਆਂ ਖਿਲਾਫ ਰੋਹ!

ਇਨ੍ਹਾਂ ਸਾਰੀਆਂ ਪਾਰਟੀਆਂ ਦਾ ਵੱਖ-ਵੱਖ ਹਲਕਿਆਂ ਵਿੱਚ ਥੋੜ੍ਹਾ ਬਹੁਤਾ ਪ੍ਰਭਾਵ ਹੈ। ਜੇਕਰ ਇਹ ਇੱਕ ਮੰਚ 'ਤੇ ਇਕੱਠੀਆਂ ਹੋ ਜਾਂਦੀਆਂ ਤਾਂ ਅਕਾਲੀ ਦਲ-ਬੀਜੇਪੀ ਤੇ ਕਾਂਗਰਸ ਨੂੰ ਟੱਕਰ ਦਿੱਤੀ ਜਾ ਸਕਦੀ ਸੀ। ਵੱਖ-ਵੱਖ ਚੋਣ ਲੜਨ ਨਾਲ ਲਾਹਾ ਰਵਾਇਤੀ ਪਾਰਟੀਆਂ ਨੂੰ ਹੀ ਹੋਏਗਾ। ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਖਹਿਰਾ ਨੇ ਚੋਣਾਂ ਤੋਂ ਪਹਿਲਾਂ ਕੋਸ਼ਿਸ਼ ਕੀਤੀ ਸੀ ਪਰ ਕਈ ਧਿਰਾਂ ਚਾਹੁੰਦੇ ਹੋਏ ਇੱਕ ਮੰਚ 'ਤੇ ਨਹੀਂ ਆ ਸਕੀਆਂ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਸ਼ਾਮਲ ਹਨ। ਦਿਲਚਸਪ ਹੈ ਕਿ ‘ਆਪ’ ਨੇ ਪੀਡੀਏ ਨਾਲ ਇਸ ਆਧਾਰ ’ਤੇ ਸਮਝੌਤਾ ਨਹੀਂ ਕੀਤਾ ਕਿ ਉਹ ਖਹਿਰਾ ਤੇ ਬੈਂਸ ਨਾਲ ਸਾਂਝ ਨਹੀਂ ਪਾ ਸਕਦੇ। ਇਸੇ ਤਰ੍ਹਾਂ ਅਕਾਲੀ ਦਲ ਟਕਸਾਲੀ ਦਾ ‘ਆਪ’ ਤੇ ਪੀਡੀਏ ਨਾਲ ਆਨੰਦਪੁਰ ਦੀ ਸੀਟ ਦੇ ਰੱਫੜ ਕਾਰਨ ਸਮਝੌਤਾ ਨਹੀਂ ਹੋ ਸਕਿਆ, ਜਿਸ ਕਾਰਨ ਪੰਜਾਬ ਦਾ ਨੁਕਸਾਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਸਬਕ ਸਿਖਾਉਣ ਦਾ ਮੌਕਾ ਖੁੰਝ ਗਿਆ ਜਾਪਦਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget