ਪੜਚੋਲ ਕਰੋ

ਬਰਗਾੜੀ ਬੇਅਦਬੀ ਕਾਂਡ 'ਚ ਕੋਈ ਸਿਆਸੀ ਸ਼ਮੂਲੀਅਤ ਨਹੀਂ, ਡੇਰਾ ਮੁਖੀ ਰਾਮ ਰਹੀਮ ਸਾਜ਼ਿਸ਼ਕਰਤਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੀ ਰਿਪੋਰਟ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਸੌਂਪੀ ਗਈ। ਇਸ ਦੇ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।

ਰੌਬਟ ਦੀ ਰਿਪੋਰਟ

 

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੀ ਰਿਪੋਰਟ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਸੌਂਪੀ ਗਈ। 2021 ਵਿੱਚ ਆਈ. ਪੀ. ਐਸ ਅਧਿਕਾਰੀ ਸੁਰਿੰਦਰ ਪਾਲ ਪਰਮਾਰ ਦੀ ਅਗਵਾਈ ਹੇਠ ਬਣਾਈ ਗਈ ਐਸ. ਆਈ. ਟੀ ਵੱਲੋਂ ਇਹ ਰਿਪੋਰਟ ਤਿਆਰ ਕੀਤੀ ਗਈ ਹੈ।ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਨੇ ਸਾਰੀਆਂ ਘਟਨਾਵਾਂ ਲਈ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਇਸ ਦੇ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।ਰਿਪੋਰਟ ਮੁਤਾਬਿਕ ਕੋਈ ਸਿਆਸੀ ਸ਼ਮੂਲੀਅਤ ਨਹੀਂ।

ਇਸ ਰਿਪੋਰਟ ਅੰਦਰ 2015 'ਚ ਹੋਈ ਬੇਅਦਬੀ ਤੋਂ ਲੈ ਕੇ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਪਾਸੋਂ ਕੀਤੀ ਗਈ ਪੁੱਛਗਿੱਛ ਸਬੰਧੀ ਸਮੁੱਚੀ ਕਰਵਾਈ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਇਸ ਰਿਪੋਰਟ ਬਾਬਤ ਸਿੱਖ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਨੇ ਏਬੀਪੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਰਿਪੋਰਟ ਸੌਂਪੀ ਗਈ ਹੈ। ਜਿਸ ਵਿੱਚ ਬਰਗਾੜੀ ਮਾਮਲੇ 'ਚ ਕੀਤੀ ਗਈ ਜਾਂਚ ਦਾ ਵੇਰਵਾ ਹੈ। ਦੱਸ ਦੇਈਏ ਕਿ ਇਸ ਰਿਪੋਰਟ 'ਚ ਸੁਨਾਰੀਆ ਜੇਲ੍ਹ ਵਿਖੇ ਸੌਦਾ ਸਾਧ ਤੋਂ ਕੀਤੀ ਗਈ ਪੁੱਛਗਿੱਛ ਦਾ ਵੇਰਵਾ ਤਫ਼ਸੀਲ ਸਹਿਤ ਦੱਸਿਆ ਗਿਆ। 

ਇਸ ਰਿਪੋਰਟ 'ਚ ਰਾਮ ਰਹੀਮ ਪਾਸੋਂ ਬਰਗਾੜੀ ਬੇਅਦਬੀ ਦੀ ਵਿਉਂਤਬੰਦੀ, ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ, ਮਾਮਲੇ ਸਬੰਧਿਤ ਦੋਸ਼ੀਆਂ ਤੇ ਬੇਅਦਬੀ ਵਾਲੇ ਸਰੂਪ ਬਾਰੇ ਕੀਤੇ ਗਏ ਸੈਂਕੜੇ ਸਵਾਲਾਂ ਦਾ ਜ਼ਿਕਰ ਹੈ, ਜਿੰਨ੍ਹਾ ਬਾਰੇ ਰਾਮ ਰਹੀਮ ਨੇ ਨਾਂਹ ਵਿੱਚ ਜਵਾਬ ਦਿੱਤਾ ਹੈ। ਇਸ ਰਿਪੋਰਟ ਮੁਤਾਬਿਕ ਰਾਮ ਰਹੀਮ ਨੇ ਮਹਿੰਦਰਪਾਲ ਬਿੱਟੂ ਨੂੰ ਪਹਿਚਾਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਮੁੰਬਈ ਵਾਲੇ ਫਲੈਟ ਦਾ ਸਬੰਧ ਆਪਣੇ ਕਿਸੇ ਚੇਲੇ ਨਾਲ ਦੱਸਿਆ ਹੈ। ਇਸ ਤੋਂ ਇਲਾਵਾ 467 ਪੰਨਿਆਂ ਦੀ ਇਸ ਰਿਪੋਰਟ 'ਚ ਰਾਮ ਰਹੀਮ ਵੱਲੋਂ ਪਹਿਨੀ ਗਈ ਪੋਸ਼ਾਕ ਦਾ ਜ਼ਿਕਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਮੌਜੂਦਾ ਪੰਜਾਬ ਸਰਕਾਰ ਇਸ ਰਿਪੋਰਟ ਨੂੰ ਅਦਾਲਤ 'ਚ ਲੈ ਕੇ ਜਾਵੇਗੀ। ਦੱਸ ਦੇਈਏ ਕਿ ਅੱਜ ਸਿੱਖ ਜਥੇਬੰਦੀਆਂ ਦੇ ਆਗੂ ਕਲਿਆਨੀ ਪਿੰਡ 'ਚ ਹੋਈ ਬੇਅਦਬੀ ਦੇ ਇਨਸਾਫ਼ ਅਤੇ 328 ਸਰੂਪਾਂ ਦੇ ਮਾਮਲੇ 'ਚ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਸਬੰਧੀ ਮੁੱਖ ਮੰਤਰੀ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕਰਨ ਪਹੁੰਚੇ ਸਨ। ਜਿੱਥੇ ਮੁੱਖ ਮੰਤਰੀ ਨੇ 90 ਦਿਨਾਂ ਅੰਦਰ ਕਲਿਆਨੀ ਪਿੰਡ 'ਚ ਹੋਈ ਬੇਅਦਬੀ ਦੀ ਘਟਨਾ ਸਬੰਧੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ। ਸਰਕਾਰ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਇਨਸਾਫ਼ ਲਈ ਧਰਨਾ ਲਾਉਣ ਦੀ ਵਿਉਂਤ ਨੂੰ 3 ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget