ਪੜਚੋਲ ਕਰੋ

ਬਾਬੇ ਨਾਨਕ ਨੂੰ ਯਾਦ ਕਰਦਿਆਂ ਭੁੱਲੇ ਮਾਂ ਬੋਲੀ, ਪੰਜਾਬ 'ਚੋਂ ਪੰਜਾਬੀ ਲੋਪ

ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਸੱਤ ਦਹਾਕੇ ਪਹਿਲਾਂ ਵਿਛੜੇ ਪੰਜਾਬ ਵੀ ਇੱਕ ਵਾਰ ਮੁੜ ਮਿਲੇ ਹਨ। ਪਹਿਲੀ ਵਾਰ ਬਿਨਾ ਵੀਜ਼ੇ ਦੇ ਭਾਰਤੀ ਲੋਕ ਪਾਕਿਸਤਾਨ ਦੀ ਧਰਤੀ 'ਤੇ ਗਏ ਹਨ। ਦੋਵਾਂ ਮੁਲਕਾਂ ਦੇ ਸ਼ਾਂਤੀਪਸੰਦ ਲੋਕਾਂ ਨੇ ਇਸ ਦੀ ਖੂਬ ਪ੍ਰਸ਼ੰਸਾ ਕੀਤੀ ਹੈ। ਇਹ ਸਭ ਕੁਝ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਇਆ ਹੈ।

ਚੰਡੀਗੜ੍ਹ: ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਸੱਤ ਦਹਾਕੇ ਪਹਿਲਾਂ ਵਿਛੜੇ ਪੰਜਾਬ ਵੀ ਇੱਕ ਵਾਰ ਮੁੜ ਮਿਲੇ ਹਨ। ਪਹਿਲੀ ਵਾਰ ਬਿਨਾ ਵੀਜ਼ੇ ਦੇ ਭਾਰਤੀ ਲੋਕ ਪਾਕਿਸਤਾਨ ਦੀ ਧਰਤੀ 'ਤੇ ਗਏ ਹਨ। ਦੋਵਾਂ ਮੁਲਕਾਂ ਦੇ ਸ਼ਾਂਤੀਪਸੰਦ ਲੋਕਾਂ ਨੇ ਇਸ ਦੀ ਖੂਬ ਪ੍ਰਸ਼ੰਸਾ ਕੀਤੀ ਹੈ। ਇਹ ਸਭ ਕੁਝ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਇਆ ਹੈ। ਬੇਸ਼ੱਕ ਦੋਵੇਂ ਮੁਲਕਾਂ ਵੱਲੋਂ ਇਹ ਸਭ ਪੰਜਾਬੀਆਂ ਤੇ ਖਾਸਕਰ ਸਿੱਖਾਂ ਨੂੰ ਖੁਸ਼ ਕਰਨ ਲਈ ਕੀਤਾ ਜਾ ਰਿਹਾ ਹੈ ਪਰ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਮਾਤ ਭਾਸ਼ਾ ਪੰਜਾਬੀ ਨਾਲ ਮੁੜ ਵਿਤਕਰਾ ਕੀਤਾ ਗਿਆ ਹੈ। ਪੰਜਾਬ ਦੀ ਧਰਤੀ ਡੇਰਾ ਬਾਬਾ ਨਾਨਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਤਾਂ ਉਦਘਾਟਨੀ ਪੱਥਰ ਉੱਪਰ ਹਿੰਦੀ ਤੇ ਅੰਗਰੇਜ਼ੀ ਸੀ ਪਰ ਪੰਜਾਬੀ ਕਿਤੇ ਨਜ਼ਰ ਹੀ ਨਹੀਂ ਆਈ। ਉਦਘਾਟਨੀ ਪੱਥਰ ਦੀਆਂ ਤਸਵੀਰਾਂ ਸਾਹਮਣੇ ਆਉਣ ਮਗਰੋਂ ਇਸ ਦੀ ਅਲੋਚਨਾ ਹੋ ਰਹੀ ਹੈ। ਹੁਣ ਇਸ ਬਾਰੇ ਪੰਜਾਬ ਸਰਕਾਰ ਵੀ ਖੁੱਲ੍ਹ ਕੇ ਸਾਹਮਣੇ ਆਈ ਹੈ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਬਣਾਈ ਗਈ ਟਰਮੀਨਲ ਇਮਾਰਤ (ਆਈਸੀਪੀ) ਦੇ ਉਦਘਾਟਨੀ ਪੱਥਰ ’ਤੇ ਪੰਜਾਬੀ ਭਾਸ਼ਾ ਨੂੰ ਥਾਂ ਨਾ ਦਿੱਤੇ ਜਾਣ ’ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੇਂਦਰ ਸਰਕਾਰ ਦੇ ਹਰ ਪ੍ਰਾਜੈਕਟ ਦੇ ਨੀਂਹ ਪੱਥਰ ਤੇ ਸਾਈਨ ਬੋਰਡ ’ਤੇ ਦਿੱਤੀ ਜਾਣਕਾਰੀ ਸਭ ਤੋਂ ਪਹਿਲਾਂ ਪੰਜਾਬ ਦੀ ਸਰਕਾਰੀ ਭਾਸ਼ਾ ਪੰਜਾਬੀ ਵਿੱਚ ਦਿੱਤੀ ਜਾਣੀ ਚਾਹੀਦੀ ਹੈ। ਹੈਰਾਨੀ ਦੀ ਗੱਲ਼ ਹੈ ਕਿ ਪੰਜਾਬ ਸਰਕਾਰ ਹੁਣ ਇਸ ਦੀ ਅਲੋਚਨਾ ਕਰ ਰਹੀ ਹੈ ਪਰ ਪਹਿਲਾਂ ਇਸ ਬਾਰੇ ਮੁੱਦਾ ਉਠਾਇਆ ਹੀ ਨਹੀਂ ਕਿਉਂਕਿ ਉਦਘਾਟਨੀ ਸਮਾਗਮ ਦੇ ਪ੍ਰਬੰਧ ਪੰਜਾਬ ਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਹੀ ਕੀਤਾ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਬੰਧਤ ਮਹਿਕਮੇ ਨੂੰ ਚਾਹੀਦਾ ਹੈ ਕਿ ਉਹ ਇਸ ਗਲਤੀ ਨੂੰ ਤੁਰੰਤ ਸੁਧਾਰੇ ਤਾਂ ਕਿ ਇਸ ਟਰਮੀਨਲ ਇਮਾਰਤ ਦੇ ਨੀਂਹ ਪੱਥਰ ’ਤੇ ਬਾਬਾ ਨਾਨਕ ਦੀ ਬੋਲੀ ਨੂੰ ਥਾਂ ਮਿਲ ਸਕੇ। ਉਨ੍ਹਾਂ ਕਿਹਾ ਕਿ ਛੇਤੀ ਪੰਜਾਬ ’ਚ ਨਵਾਂ ਕਾਨੂੰਨ ਲਿਆਂਦਾ ਜਾ ਰਿਹਾ ਹੈ, ਜਿਸ ਦੇ ਲਾਗੂ ਹੋਣ ਨਾਲ ਸੂਬੇ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ, ਦੁਕਾਨਾਂ ਤੇ ਸ਼ੋਅ ਰੂਮਾਂ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰਾਂ ’ਤੇ ਦਿਸ਼ਾ ਸੂਚਕ ਬੋਰਡਾਂ ’ਤੇ ਸਭ ਤੋਂ ਉਪਰ ਸਾਰੀ ਜਾਣਕਾਰੀ ਗੁਰਮੁਖੀ ਲਿਪੀ ਤੇ ਪੰਜਾਬੀ ਭਾਸ਼ਾ ਵਿੱਚ ਲਿਖੀ ਜਾਣੀ ਲਾਜ਼ਮੀ ਹੋ ਜਾਵੇਗੀ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget