ਪੜਚੋਲ ਕਰੋ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਵੇਲੇ ਸੈਣੀ ਰੂਪੋਸ਼ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ।

ਚੰਡੀਗੜ੍ਹ: ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਵੇਲੇ ਸੈਣੀ ਰੂਪੋਸ਼ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ। ਦੱਸ ਦਈਏ ਕਿ ਸੁਮੇਧ ਸੈਣੀ ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਸੈਣੀ ਨੂੰ ਹਾਈਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ ਜਿਸ ਕਰਕੇ ਹੁਣ ਉਸ ਦੀ ਗ੍ਰਿਫਤਾਰੀ ਤੈਅ ਹੈ। ਅਦਾਲਤ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਬਾਰੇ ਅਪੀਲ ਵੀ ਰੱਦ ਕਰ ਦਿੱਤੀ ਹੈ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਹਿਲਾਂ ਜਸਟਿਸ ਸੁਵੀਰ ਸਹਿਗਲ ਨੇ ਸਾਬਕਾ ਪੁਲਿਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ, ਜਿਸ ਕਾਰਨ ਸੋਮਵਾਰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਤੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਦੀ ਸੁਣਵਾਈ ਕੀਤੀ। ਦੋਵੇਂ ਮਾਮਲਿਆਂ ਬਾਰੇ ਅਦਾਲਤ ਵਿੱਚ ਕਰੀਬ ਪੌਣੇ ਪੰਜ ਘੰਟੇ ਲਗਾਤਾਰ ਸੁਣਵਾਈ ਚੱਲੀ। ਜੱਜ ਨੇ ਸੁਣਵਾਈ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਸੀ। ਸੈਣੀ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਸ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪਰ ਕੌਮੀ ਜਾਂਚ ਏਜੰਸੀ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਸੀ, ਜਿਸ ਕਾਰਨ ਸੁਪਰੀਮ ਕੋਰਟ ਨੇ ਕੇਸ ਰੱਦ ਕਰ ਦਿੱਤਾ ਸੀ। ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਤਿੰਨ ਦਹਾਕਿਆਂ ਬਾਅਦ ਕੇਸ ਦਰਜ ਕਰ ਕੇ ਉਸ ਨੂੰ ਪ੍ਰੇਸ਼ਾਨ ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਦੂਜੇ ਪਾਸੇ, ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਸੀ ਕਿ ਸੈਣੀ ਖ਼ਿਲਾਫ਼ ਬਹੁਤ ਗੰਭੀਰ ਦੋਸ਼ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿੱਚ ਮੁਲਜ਼ਮ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਵਕੀਲਾਂ ਨੇ ਕਿਹਾ ਕਿ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕਰਨੀ ਬਣਦੀ ਹੈ ਕਿਉਂਕਿ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਨੂੰ ਜਾਂਚ ਵਿੱਚ ਕਿਸੇ ਕਿਸਮ ਦਾ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਨੌਜਵਾਨ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋਣ ਸਬੰਧੀ ਸਰਕਾਰ ਕੋਲ ਪੁਖ਼ਤਾ ਸਬੂਤ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget