ਪੜਚੋਲ ਕਰੋ

ਮਿਲਕਫੈੱਡ ‘ਚ ਸਟਾਫ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਸੀਨੀਅਰ ਐਗਜ਼ੀਕਿਊਟਿਵ ਦੀ ਅਸਾਮੀ ਲਈ ਚੁਣੇ ਗਏ 21 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮਨੁੱਖੀ ਸ਼ਕਤੀ ਦੀ ਕਮੀ ਦੇ ਬਾਵਜੂਦ ਮਿਲਕਫੈੱਡ ਵੱਲੋਂ ਵੇਰਕਾ ਦੇ ਸਾਰੇ ਉਤਪਾਦਾਂ ਦੀ ਵਿਕਰੀ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ

ਚੰਡੀਗੜ੍ਹ :  ਪੰਜਾਬ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਲਕਫੈਡ ਦੇ ਮੁੱਖ ਦਫਤਰ ਵਿਚ ਸੀਨੀਅਰ ਐਗਜ਼ੀਕਿਊਟਿਵ ਦੀ ਅਸਾਮੀ ਲਈ ਚੁਣੇ ਗਏ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਅਸਾਮੀ ਲਈ 40 ਸੀਟਾਂ ਭਰਨੀਆਂ ਸਨ ਪਰ ਯੋਗ ਉਮੀਦਵਾਰ ਸਿਰਫ 21 ਹੀ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਇਸ ਅਸਾਮੀ ‘ਤੇ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਹਾਇਕ ਮੈਨੇਜਰਾਂ ਦੀਆਂ 52 ਅਸਾਮੀਆਂ ਲਈ ਵੀ ਚੋਣ ਪ੍ਰਕਿਰਿਆ ਚੱਲ ਰਹੀ ਹੈ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡੇਅਰੀ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਅਦਾਰੇ ਮਿਲਕਫੈੱਡ ਵਿਚ ਮਨੁੱਖੀ ਸ਼ਕਤੀ (ਮੈਨਪਾਵਰ) ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਲਕਫੈੱਡ ਵਿਚ ਸਟਾਫ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਪੱਧਰ ਦੀਆਂ ਅਸਾਮੀਆਂ ਦੀ ਭਰਤੀ ਲਈ 580 ਹੋਰ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵੀ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ।

 ਉਨ੍ਹਾਂ ਨਵਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਹਿਕਾਰਤਾ ਮੰਤਰੀ ਵੱਲੋਂ ਵਿੱਤੀ ਸਾਲ 2021-22 ਦੌਰਾਨ ਅਤੇ ਹੁਣ ਤੱਕ ਦੀ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਮਿਲਕਫੈਡ ਦੇ ਨਿਰੰਤਰ ਯਤਨਾਂ ਸਦਕਾ ਸਾਲ 2020-2021 ਦੌਰਾਨ ਇਸ ਅਦਾਰੇ ਦੀ ਸਾਲਾਨਾ ਟਰਨਓਵਰ 4463 ਕਰੋੜ ਰੁਪਏ ਦੇ ਮੁਕਾਬਲੇ 2021-2022 ਦੌਰਾਨ ਮਿਲਕਫੈੱਡ ਨੇ 4882 ਕਰੋੜ ਰੁਪਏ ਦਾ ਰਿਕਾਰਡ ਕਾਰੋਬਾਰ ਕੀਤਾ ਹੈ।

 ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਰਵਨੀਤ ਕੌਰ ਨੇ ਨਵਨਿਯੁਕਤ ਉਮੀਦਵਾਰਾਂ ਨੂੰ ਮਿਲਕਫੈੱਡ ਦੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਅਤੇ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਮਿਲਕਫੈੱਡ ਦੀਆਂ ਸਾਰੀਆਂ ਵੇਰਕਾ ਡੇਅਰੀਆਂ ਨੂੰ ਹੋਰ ਆਧੁਨਿਕ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਵੇਰਕਾ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਧੀਆ ਸੇਵਾਵਾਂ ਤੇ ਉਤਪਾਦ ਪ੍ਰਦਾਨ ਕਰਨਾ ਯਕੀਨੀ ਬਣਾਏਗਾ।

ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮਨੁੱਖੀ ਸ਼ਕਤੀ ਦੀ ਕਮੀ ਦੇ ਬਾਵਜੂਦ ਮਿਲਕਫੈੱਡ ਵੱਲੋਂ ਵੇਰਕਾ ਦੇ ਸਾਰੇ ਉਤਪਾਦਾਂ ਦੀ ਵਿਕਰੀ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਹਰੇਕ ਉਤਪਾਦ ਦੀ ਵਿਕਾਸ ਦਰ ਸ਼ਾਨਦਾਰ ਰਹੀ ਹੈ। ਵਿੱਤੀ ਸਾਲ 2021-22 ਦੌਰਾਨ ਮਿਲਕਫੈੱਡ ਨੇ ਵਿੱਤੀ ਸਾਲ 2020-21 ਦੇ ਮੁਕਾਬਲੇ ਪੈਕਡ ਦੁੱਧ ਵਿੱਚ 10 ਫੀਸਦੀ, ਦਹੀ ਵਿੱਚ 38 ਫੀਸਦੀ, ਲੱਸੀ ਵਿੱਚ 24 ਫੀਸਦੀ ਅਤੇ ਖੀਰ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਇਸੇ ਤਰ੍ਹਾਂ ਮਿਲਕਫੈੱਡ ਨੇ ਡੇਅਰੀ ਵ੍ਹਾਈਟਨਰ ਵਿੱਚ  82 ਫੀਸਦੀ, ਯੂਐਚਟੀ ਦੁੱਧ ਵਿੱਚ 31 ਫੀਸਦੀ, ਘਿਓ ਵਿੱਚ 14 ਫੀਸਦੀ, ਸਵੀਟਨਡ ਫਲੇਵਰਡ ਮਿਲਕ (ਪੀਓ) ਵਿੱਚ 39 ਫੀਸਦੀ ਅਤੇ ਲੱਸੀ (ਟੇਟਰਾ ਪੈਕ) ਵਿੱਚ 39 ਫੀਸਦੀ ਦੀ ਵਿਕਰੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਵਿਚ ਨਵੀਂ ਭਰਤੀ ਹੋਣ ਨਾਲ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Embed widget