ਪੜਚੋਲ ਕਰੋ

Budget 2022: ਪੰਜਾਬ ਲਈ ਕੋਈ ਵਿਸ਼ੇਸ਼ ਪੈਕਜ਼ ਨਾ ਹੋਣਾ ਭਾਜਪਾ ਦਾ ਪੰਜਾਬ ਤੇ ਕਿਸਾਨਾਂ ਪ੍ਰਤੀ ਨਫ਼ਤਰ ਦਾ ਪ੍ਰਗਟਾਵਾ-ਭਗਵੰਤ ਮਾਨ

(ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ 2022- 23 ਦੇ ਕੇਂਦਰੀ ਬਜਟ ਨੂੰ 'ਕਾਰਪੋਰੇਟ ਦੋਸਤਾਂ ਦਾ ਬਜਟ' ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਕੇਂਦਰੀ ਬਜਟ ਵਿੱਚ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ 2022- 23 ਦੇ ਕੇਂਦਰੀ ਬਜਟ ਨੂੰ 'ਕਾਰਪੋਰੇਟ ਦੋਸਤਾਂ ਦਾ ਬਜਟ' ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਕੇਂਦਰੀ ਬਜਟ ਵਿੱਚ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇ 'ਕਾਰਪੋਰੇਟ ਦੋਸਤਾਂ' 'ਨੂੰ ਖੁਸ਼ ਕੀਤਾ ਹੈ, ਕਿਉਂਕਿ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਲਈ ਇਸ ਬਜਟ ਵਿੱਚ ਕੋਈ ਰਾਹਤ ਪੇਸ਼ ਨਹੀਂ ਹੈ, ਜੋ ਭਾਜਪਾ ਸਰਕਾਰ ਦੀ ਪੰਜਾਬ ਅਤੇ ਕਿਸਾਨਾਂ ਪ੍ਰਤੀ ਨਫ਼ਰਤ ਦਾ ਪ੍ਰਗਟਾਵਾ ਹੈ।

ਕੇਂਦਰੀ ਬਜਟ ਵਿੱਚ ਸਰਕਾਰੀ ਨੌਕਰੀਆਂ ਦੇ ਐਲਾਨ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਹੁਣ ਕੇਵਲ 60 ਲੱਖ ਨੌਕਰੀਆਂ ਦੇ ਐਲਾਨ ਤੱਕ ਸਿਮਟ ਗਈ ਹੈ। ਉਨਾਂ ਸਵਾਲ ਕੀਤਾ ਕਿ ਭਾਜਪਾ ਦੀ ਕੇਂਦਰ ਸਰਕਾਰ ਸਰਕਾਰੀ ਅਦਾਰਿਆਂ ਨੂੰ ਆਪਣੇ ਕਾਰਪੋਰੇਟ ਦੋਸਤਾਂ ਕੋਲ ਵੇਚ 60 ਲੱਖ ਨੌਕਰੀਆਂ ਵੀ ਕਿਵੇਂ ਦੇਵੇਗੀ? ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਕੋਲ ਰੋਜ਼ਗਾਰ ਪ੍ਰਦਾਨ ਕਰਨ ਦੀ ਕੋਈ ਯੋਜਨਾ ਨਹੀਂ ਹੈ, ਇਸ ਲਈ ਨੌਕਰੀਆਂ ਦੀ ਗਿਣਤੀ 2 ਕਰੋੜ ਤੋਂ ਘਟਾ ਕੇ 60 ਲੱਖ ਕੀਤੀ ਗਈ ਹੈ।

ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਆਪਣੇ ਕਾਰਪੋਰੇਟਰ ਦੋਸਤਾਂ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੀਪੀਪੀ ਮਾਡਲ ਤਹਿਤ ਰੇਲਵੇ ਦੇ ਵਿਕਾਸ ਦੀ ਯੋਜਨਾ ਪੇਸ਼ਕਸ਼ ਕੀਤੀ ਹੈ, ਜਿਸ ਤੋਂ ਭਾਵ ਹੈ ਕਿ ਮੋਦੀ ਸਰਕਾਰ ਰੇਲਵੇ ਜੇਹੇ ਵੱਡੇ ਸਰਕਾਰੀ ਅਦਾਰੇ ਦੀ ਵਾਂਗਡੋਰ ਕਾਰਪੋਰੇਟ ਦੋਸਤਾਂ ਨੂੰ ਦੇਣਾ ਚਾਹੁੰਦੀ ਹੈ।


ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਾਜਪੁਰਾ- ਮੋਹਾਲੀ ਵਿਚਕਾਰ ਰੇਲ ਮਾਰਗ ਬਣਾਉਣ ਦੀ ਲੰਮੇਂ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ, ਜਿਸ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਮੁੜ ਨਕਾਰ ਦਿੱਤਾ ਹੈ। ਉਨਾਂ ਕਿਹਾ ਕਿ ਇਹ ਰੇਲ ਮਾਰਗ ਬਣਨ ਨਾਲ ਪੰਜਾਬ ਵਿਚਲਾ ਟਰਾਂਸਪੋਰਟ ਮਾਫੀਆ ਕਮਜ਼ੋਰ ਹੋ ਜਾਵੇਗਾ, ਜੋ ਭਾਜਪਾ ਨਹੀਂ ਹੋਣ ਦੇਣਾ ਚਾਹੁੰਦੀ।


ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੁੱਦਰਾ ਸਫ਼ੀਤੀ, ਮਹਾਂਮਾਰੀ, ਕਿਸਾਨਾਂ, ਮੱਧ ਵਰਗੀ ਪਰਿਵਾਰਾਂ, ਬੇਰੁਜ਼ਗਾਰ ਨੌਜਵਾਨਾਂ ਸਮੇਤ ਸਿੱਖਿਆ ਅਤੇ ਇਲਾਜ ਦੇ ਖੇਤਰਾਂ ਨੂੰ ਝਟਕਾ ਦਿੱਤਾ ਹੈ। ਉਨਾਂ ਸਵਾਲ ਕੀਤਾ ਕਿ ਵਿੱਤ ਮੰਤਰੀ ਨੇ ਪੀ.ਐਮ ਗਤੀ ਸ਼ਕਤੀ ਪ੍ਰੋਗਰਾਮ ਪੇਸ਼ ਕੀਤਾ ਹੈ ਅਤੇ ਇਸ ਵਿੱਚ 7 ਇੰਜਨ ਸ਼ਾਮਲ ਕੀਤੇ ਹਨ, ਪਰ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਕੇਂਦਰ ਸਰਕਾਰ ਨੇ ਇਨਾਂ ਇੰਜਣਾਂ ਨੂੰ ਨਿੱਜੀ ਹੱਥਾਂ ਵਿੱਚ ਕਿਉਂ ਦਿੱਤਾ ਹੈ? ਕੁੱਲ ਮਿਲਾ ਕੇ ਇਹ ਨਤੀਜਾ ਨਿਕਲਦਾ ਹੈ ਕਿ ਕੇਂਦਰੀ ਬਜਟ ਆਮ ਲੋਕਾਂ ਲਈ ਵੱਡੀ ਨਿਰਾਸ਼ਾ ਲੈ ਕੇ ਆਇਆ ਹੈ ਅਤੇ ਮੱਧ ਵਰਗ ਠੱਗਿਆ ਹੋਇਆ ਮਹਿਸੂਸ ਕਰਦਾ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget