ਚੰਡੀਗੜ੍ਹ: ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ 'ਤੇ ਰੋਕ ਲਾ ਦਿੱਤੀ ਗਈ ਹੈ। ਇਹ ਰੋਕ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਵਿਗੜੇ ਹਾਲਾਤ ਕਰਕੇ ਲਾਈ ਹੈ। ਸਰਕਾਰੀ ਹੁਕਮਾਂ ਮੁਤਾਬਕ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ’ਤੇ 31 ਮਾਰਚ, 2021 ਤੱਕ ਮੁਕੰਮਲ ਰੋਕ ਹੈ।
ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਿਸੇ ਨਾ ਟਾਲਣਯੋਗ ਵਾਲੇ ਹਾਲਾਤ ਵਿੱਚ ਪ੍ਰਬੰਧਕੀ ਵਿਭਾਗ ਨੂੰ ਬਦਲੀਆਂ ਕਰਨ ਦੀ ਲੋੜ ਪੈਂਦੀ ਹੈ ਤਾਂ ਪ੍ਰਸੋਨਲ ਵਿਭਾਗ ਰਾਹੀਂ ਊਸ ਨੂੰ ਮੁੱਖ ਮੰਤਰੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।
ਪੱਤਰ ਅਨੁਸਾਰ ਪਹਿਲਾਂ ਬਦਲੀਆਂ ਤੇ ਤਾਇਨਾਤੀਆਂ ਲਈ 31 ਅਗਸਤ ਤੱਕ ਦਾ ਸਮਾਂ ਰੱਖਿਆ ਗਿਆ ਸੀ ਪਰ ਪ੍ਰਸੋਨਲ ਵਿਭਾਗ ਨੇ ਨੋਟਿਸ ਕੀਤਾ ਕਿ ਪ੍ਰਬੰਧਕੀ ਵਿਭਾਗਾਂ ਵਿੱਚ ਹਾਲੇ ਵੀ ਬਦਲੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ 'ਤੇ ਰੋਕ
ਏਬੀਪੀ ਸਾਂਝਾ
Updated at:
13 Sep 2020 10:38 AM (IST)
ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ 'ਤੇ ਰੋਕ ਲਾ ਦਿੱਤੀ ਗਈ ਹੈ। ਇਹ ਰੋਕ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਵਿਗੜੇ ਹਾਲਾਤ ਕਰਕੇ ਲਾਈ ਹੈ। ਸਰਕਾਰੀ ਹੁਕਮਾਂ ਮੁਤਾਬਕ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ’ਤੇ 31 ਮਾਰਚ, 2021 ਤੱਕ ਮੁਕੰਮਲ ਰੋਕ ਹੈ।
- - - - - - - - - Advertisement - - - - - - - - -