ਪੜਚੋਲ ਕਰੋ
Advertisement
ਅੰਦੋਲਨਕਾਰੀ ਕਿਸਾਨਾਂ ਨੇ ਬੰਗਾਲ ’ਚ ਪਹੁੰਚ ਕੀਤਾ ਵੱਡਾ ਐਲਾਨ, ਬੀਜੇਪੀ ਲਈ ਨਵੀਂ ਮੁਸੀਬਤ
ਦਿੱਲੀ ’ਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਅੱਜ ਪੱਛਮੀ ਬੰਗਾਲ ’ਚ ਪਹੁੰਚ ਵੱਡਾ ਐਲਾਨ ਕੀਤਾ ਹੈ। ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਸਾਨ ਲੀਡਰਾਂ ਨੇ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਬੀਜੇਪੀ ਨੂੰ ਹਰਾਉਣਾ ਜ਼ਰੂਰੀ ਹੈ।
ਕੋਲਕਾਤਾ: ਦਿੱਲੀ ’ਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਅੱਜ ਪੱਛਮੀ ਬੰਗਾਲ ’ਚ ਪਹੁੰਚ ਵੱਡਾ ਐਲਾਨ ਕੀਤਾ ਹੈ। ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਸਾਨ ਲੀਡਰਾਂ ਨੇ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਬੀਜੇਪੀ ਨੂੰ ਹਰਾਉਣਾ ਜ਼ਰੂਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਪਾਰਟੀ ਦੀ ਹਮਾਇਤ ਨਹੀਂ ਕਰ ਰਹੇ ਪਰ ਬੰਗਾਲ ਚੋਣਾਂ ਵਿੱਚ ਜੇ ਭਾਜਪਾ ਹਾਰ ਜਾਂਦੀ ਹੈ, ਤਾਂ ਉਸ ਦਾ ਘਮੰਡ ਟੁੱਟ ਜਾਵੇਗਾ ਤੇ ਫਿਰ ਕਿਸਾਨਾਂ ਦੀ ਮੰਨੀ ਜਾਵੇਗੀ।
Our Farm Leaders to Start Campaigning Under the Slogan 'No Vote To BJP' for the appraoching Assembly Elections in West Bengal.
— Kisan Ekta Morcha (@Kisanektamorcha) March 12, 2021
We urge people to stand against the party who brought in the Anti-Farmer Laws. #NoVoteToBJP pic.twitter.com/5YzByW4TK3
ਕਿਸਾਨ ਏਕਤਾ ਮੋਰਚਾ ਨੇ ਆਪਣੇ ਟਵੀਟ ਰਾਹੀਂ ਦੱਸਿਆ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਨੋ ਵੋਟ ਟੂ ਬੀਜੇਪੀ’ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਾਡੀ ਲੋਕਾਂ ਨੂੰ ਅਪੀਲ ਹੈ ਕਿ ਉਹ ਉਸ ਪਾਰਟੀ ਵਿਰੁੱਧ ਡਟਣ, ਜੋ ਕਿਸਾਨ ਵਿਰੋਧੀ ਕਾਨੂੰਨ ਲਿਆਉਂਦੀ ਹੈ।
ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਸਿੰਘੂ, ਟੀਕਰੀ ਤੇ ਗ਼ਾਜ਼ੀਪੁਰ ਬਾਰਡਰ ਉੱਤੇ ਕਿਸਾਨ ਪਿਛਲੇ ਸਾਲ ਨਵੰਬਰ ਮਹੀਨੇ ਦੇ ਅੰਤ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਹਨ।
ਕਿਸਾਨ ਜਥੇਬੰਦੀਆਂ ਨੇ 26 ਮਾਰਚ ਨੂੰ ਆਪਣੇ ਅੰਦੋਲਨ ਦੇ ਚਾਰ ਮਹੀਨੇ ਮੁਕੰਮਲ ਹੋਣ ਮੌਕੇ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ 28 ਮਾਰਚ ਨੂੰ ‘ਹੋਲਿਕਾ ਦਹਿਨ’ ਮੌਕੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਵੀ ਫ਼ੈਸਲਾ ਲਿਆ ਗਿਆ ਹੈ।
ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਪਹਿਲਾਂ ਕਿਹਾ ਸੀ ਕਿ ਕਿਸਾਨ ਤੇ ਟ੍ਰੇਡ ਯੂਨੀਅਨਾਂ ਮਿਲ ਕੇ 15 ਮਾਰਚ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਤੇ ਨਿਜੀਕਰਨ ਵਿਰੁੱਧ ਪ੍ਰਦਰਸ਼ਨ ਕਰਨਗੇ। ਇਸ ਮੌਕੇ ਡੀਜ਼ਲ, ਪੈਟਰੋਲ ਤੇ ਐੱਲਪੀਜੀ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ਿਲ੍ਹਾ ਅਧਿਕਾਰੀਆਂ ਨੂੰ ਯਾਦ ਪੱਤਰ ਦਿੱਤੇ ਜਾਣਗੇ। ਨਿਜੀਕਰਣ ਵਿਰੁੱਧ ਸਮੁੱਚੇ ਦੇਸ਼ ਵਿੱਚ ਰੇਲਵੇ ਸਟੇਸ਼ਨਾਂ ਉੱਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement