ਪੜਚੋਲ ਕਰੋ

Punjab Weather Today: ਪੰਜਾਬ 'ਚ ਅੱਜ ਕਿੱਥੇ-ਕਿੱਥੇ ਪਏਗਾ ਛਮ-ਛਮ ਮੀਂਹ? ਅਗਲੇ 48 ਘੰਟੇ ਮੌਸਮ..., 27 ਜੁਲਾਈ ਤੋਂ ਹੋ ਸਕਦਾ ਬਦਲਾਅ

ਬੀਤੇ ਦਿਨ ਕਈ ਜ਼ਿਲ੍ਹਿਆਂ ਦੇ ਹਲਕੀ ਬਾਰਿਸ਼ ਸਣੇ ਤੇਜ਼ ਹਵਾਵਾਂ ਦੇਖਣ ਨੂੰ ਮਿਲੀਆਂ। ਆਓ ਜਾਣ ਜਾਣਦੇ ਹਾਂ ਪੰਜਾਬ ਦੇ ਲਈ ਅੱਜ ਮੌਸਮ ਵਿਭਾਗ ਵੱਲੋਂ ਕਿਹੜੀ ਭਵਿੱਖਬਾਣੀ ਕੀਤੀ ਗਈ ਹੈ। IMD ਅਨੁਸਾਰ 27 ਜੁਲਾਈ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ ਹੋਏਗਾ..

Punjab Weather Today:  ਪੰਜਾਬ ਵਿੱਚ ਅੱਜ (ਸ਼ੁੱਕਰਵਾਰ) ਕਿਸੇ ਵੀ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਅਗਲੇ 48 ਘੰਟਿਆਂ ਤੱਕ ਰਾਜ ਵਿੱਚ ਮੌਸਮ ਇੰਝ ਹੀ ਰਹੇਗਾ। ਹਾਲਾਂਕਿ, 27 ਜੁਲਾਈ ਨੂੰ ਮੌਸਮ 'ਚ ਦੁਬਾਰਾ ਬਦਲਾਅ ਆ ਸਕਦਾ ਹੈ। ਦੂਜੇ ਪਾਸੇ, ਬੀਤੇ ਦਿਨ ਸ਼ਾਮ 5.30 ਵਜੇ ਤੱਕ ਕੁਝ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਪਰ ਇਸ ਦੇ ਬਾਵਜੂਦ ਰਾਜ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਵਾਧੂ ਹੋਈ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਰਾਜ ਦਾ ਤਾਪਮਾਨ ਲਗਭਗ ਸਧਾਰਣ ਦੇ ਨੇੜੇ ਬਣਿਆ ਹੋਇਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 37.3 ਡਿਗਰੀ ਸੈਲਸੀਅਸ ਸਮਰਾਲਾ ਵਿੱਚ ਦਰਜ ਕੀਤਾ ਗਿਆ। ਇਸਦੇ ਇਲਾਵਾ, ਅੰਮ੍ਰਿਤਸਰ ਵਿੱਚ 32.6 ਡਿਗਰੀ, ਲੁਧਿਆਣਾ ਵਿੱਚ 34.2 ਡਿਗਰੀ, ਪਟਿਆਲਾ ਵਿੱਚ 36.2 ਡਿਗਰੀ, ਬਠਿੰਡਾ ਵਿੱਚ 36.5 ਡਿਗਰੀ, ਫਰੀਦਕੋਟ ਵਿੱਚ 34.5 ਡਿਗਰੀ, ਮੋਹਾਲੀ ਵਿੱਚ 34.8 ਡਿਗਰੀ ਅਤੇ ਹੋਸ਼ਿਆਰਪੁਰ ਵਿੱਚ 33.7 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।

ਇਸਦੇ ਨਾਲ ਹੀ ਵੀਰਵਾਰ ਸ਼ਾਮ 5.30 ਵਜੇ ਤੱਕ ਲੁਧਿਆਣਾ ਵਿੱਚ 10.6 ਮਿਲੀਮੀਟਰ, ਫਾਜ਼ਿਲਕਾ ਵਿੱਚ 2 ਮਿਲੀਮੀਟਰ ਅਤੇ ਫਿਰੋਜ਼ਪੁਰ ਵਿੱਚ 7.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਜੁਲਾਈ ਮਹੀਨੇ 'ਚ 10 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ

ਪੰਜਾਬ ਵਿੱਚ ਜੁਲਾਈ ਮਹੀਨੇ ਦੌਰਾਨ ਮਾਨਸੂਨ ਹੌਲੀ ਪੈ ਰਿਹਾ ਹੈ। ਰਾਜ ਵਿੱਚ 1 ਤੋਂ 24 ਜੁਲਾਈ ਤੱਕ ਆਮ ਤੌਰ 'ਤੇ 125.8 ਮਿਮੀ ਬਾਰਿਸ਼ ਹੁੰਦੀ ਹੈ, ਪਰ ਇਸ ਸਾਲ ਇਸ ਮਿਆਦ ਵਿੱਚ ਕੇਵਲ 113.1 ਮਿਮੀ ਹੀ ਬਾਰਿਸ਼ ਹੋਈ ਹੈ। ਇਹ ਦੱਸਦਾ ਹੈ ਕਿ ਪੰਜਾਬ ਵਿੱਚ ਮੌਸਮ ਨੇ ਆਪਣੀ ਆਮ ਰਫ਼ਤਾਰ ਨਾਲੋਂ 10 ਫੀਸਦੀ ਘੱਟ ਬਾਰਿਸ਼ ਕੀਤੀ ਹੈ।

ਰਾਜ ਵਿੱਚ ਅੱਜ ਅਤੇ ਸ਼ੁੱਕਰਵਾਰ ਨੂੰ ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਅਗਲੇ ਦੋ ਦਿਨ ਤੱਕ ਰਾਜ ਵਿੱਚ ਮੌਸਮ ਸਧਾਰਣ ਰਹੇਗਾ। ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਦੂਜੇ ਪਾਸੇ, 27 ਜੁਲਾਈ ਤੋਂ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ। 27 ਅਤੇ 28 ਜੁਲਾਈ ਲਈ ਰਾਜ ਵਿੱਚ ਯੈੱਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

27 ਜੁਲਾਈ – ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ।

28 ਜੁਲਾਈ – ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਵੀ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 30 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।

ਮੋਹਾਲੀ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget