ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ ਵਾਲੇ ਪਾਸੇ ਨਹੀਂ ਲਾਈ ਇੱਕ ਵੀ ਇੱਟ

ਚੰਡੀਗੜ੍ਹ: ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਸਿਆਸਤ ਜ਼ਿਆਦਾ ਤੇ ਕੰਮ ਘੱਟ ਹੋ ਰਿਹਾ ਹੈ। ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਇਸ ਲਾਂਘੇ ਦੇ ਨੀਂਹ ਪੱਥਰ ਰੱਖੇ ਨੂੰ ਮਹੀਨਾ ਹੋ ਗਿਆ ਹੈ ਪਰ ਭਾਰਤ ਵਾਲੇ ਪਾਸੇ ਅਜੇ ਕੋਈ ਕੰਮ ਸ਼ੁਰੂ ਨਹੀਂ ਹੋਇਆ। ਉਂਝ ਉਦਘਾਟਨ ਵੇਲੇ ਦਾਅਵਾ ਕੀਤਾ ਗਿਆ ਸੀ ਕਿ ਇਹ ਲਾਂਘਾ ਛੇ ਮਹੀਨਿਆਂ ਵਿੱਚ ਚਾਲੂ ਹੋ ਜਾਏਗਾ। ਕਰਤਾਰਪੁਰ-ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮਹੀਨਾ ਪਹਿਲਾਂ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ’ਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਾਢੇ ਚਾਰ ਮਹੀਨਿਆਂ ’ਚ ਕੰਮ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਪਰ ਮਹੀਨਾ ਲੰਘ ਜਾਣ ’ਤੇ ਇੱਕ ਇੰਚ ਵੀ ਕੰਮ ਨਹੀਂ ਹੋਇਆ। ਮਿਲੀਆਂ ਰਿਪੋਰਟਾਂ ਮੁਤਾਬਕ ਪਾਕਿਸਤਾਨ ਵਾਲੇ ਪਾਸੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਂਝ ਭਾਰਤ ਵੱਲ਼ ਕੰਮ ਘੱਟ ਹੀ ਹੈ ਤੇ ਪਾਕਿਸਤਾਨ ਵਾਲੇ ਪਾਸੇ ਜ਼ਿਆਦਾ ਰਕਬਾ ਹੈ। ਪਾਕਿਸਤਾਨ ਨੇ ਇਸ ਲਾਂਘੇ ਬਾਰੇ ਖਾਕਾ ਵੀ ਤਿਆਰ ਕਰ ਲਿਆ ਹੈ। ਇਸ ਦੀ ਮਨਜ਼ੂਰੀ ਲਈ ਸਰਕਾਰ ਨੂੰ ਭੇਜਿਆ ਗਿਆ ਹੈ। ਪਾਕਿਸਤਾਨ ਸਰਕਾਰ ਇਸ ਲਾਂਘੇ ਨੂੰ ਆਰਥਿਕ ਲਾਹੇ ਲਈ ਵੀ ਸ਼ੁਭ ਮੰਨ ਰਹੀ ਹੈ। ਉਧਰ, ਸਿੱਖ ਸੰਗਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਉਹ 3 ਜਨਵਰੀ ਨੂੰ ਗੁਰਦਾਸਪੁਰ ਫੇਰੀ ਦੌਰਾਨ ਕਰਤਾਰਪੁਰ ਲਾਂਘੇ ਦੇ ਕੰਮ ਦੀ ਸ਼ੁਰੂਆਤ ਕਰਨ ਕਿਉਂਕਿ ਭਾਰਤ ਸਰਕਾਰ ਵੱਲੋਂ ਕੰਮ ਸ਼ੁਰੂ ਕਰਨ ਦੀ ਕੀਤੀ ਗਈ ਢਿੱਲਮੱਠ ਕਾਰਨ ਸੰਗਤਾਂ ‘ਚ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਕੇਂਦਰੀ ਮੰਤਰੀ ਗਡਕਰੀ ਨੇ ਸਾਢੇ ਚਾਰ ਮਹੀਨੇ ’ਚ ਕੰਮ ਸੰਪੂਰਨ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਐਲਾਨ ਪਿੱਛੇ ਜ਼ਮੀਨੀ ਹਕੀਕਤ ਕੁਝ ਹੋਰ ਵੀ ਦਿਖਾਈ ਦੇ ਰਹੀ ਹੈ ਕਿਉਂਕਿ ਭਾਰਤ ਵਾਲੇ ਪਾਸਿਓਂ ਅਜੇ ਤੱਕ ਰੱਤੀ ਭਰ ਵੀ ਕੰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੰਮ ਸ਼ੁਰੂ ਹੋਣ ’ਚ ਹੋ ਰਹੀ ਦੇਰੀ ਨੂੰ ਲੈ ਕੇ ਸ਼ਰਧਾਲੂਆਂ ’ਚ ਕਈ ਤਰ੍ਹਾਂ ਦੀ ਸ਼ੰਕਾ ਪੈਦਾ ਹੋ ਰਹੀ ਹੈ ਕਿ ਕਿਧਰੇ ਇਹ ਸਭ ‘ਐਲਾਨ’ ਤੱਕ ਹੀ ਸੀਮਤ ਤਾਂ ਨਹੀਂ? ਬਾਜਵਾ ਨੇ ਦੱਸਿਆ ਕਿ ਨਾਰੋਵਾਲ ਤੋਂ ਸਾਬਕਾ ਐਮਪੀ ਕਰਨਲ ਜਾਵੇਦ ਕਾਹਲੋਂ, ਜੋ ਉਨ੍ਹਾਂ ਦੇ ਕਰੀਬੀ ਦੋਸਤ ਹਨ, ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲਾਂਘੇ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾਵੇ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget