ਪੜਚੋਲ ਕਰੋ

ਚਰਨਜੀਤ ਚੰਨੀ ਨੇ ਨਹੀਂ ਕੀਤਾ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਸੰਪਰਕ?

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ। ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਿਹਾ ਉਨ੍ਹਾਂ ਨਾਲ ਕਿਸੇ ਨੇ ਵੀ ਸੰਪਰਕ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਉਹ ਅਕਾਲ ਤਖਤ ਸਾਹਿਬ 'ਤੇ ਹਨ ਜਦੋਂ ਮਰਜ਼ੀ ਸੰਪਰਕ ਕਰ ਲਿਆ ਜਾਵੇ। ਉਹ ਗੱਲ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਚੰਨੀ ਸਵੇਰੇ 8 ਵਜੇ ਅਕਾਲ ਤਖਤ ਸਾਹਿਬ ਆ ਸਕਦੇ ਹਨ। ਦਰਅਸਲ ਸਰਕਾਰ ਵੱਲੋਂ ਬਣਾਈ ਗਈ ਮੰਤਰੀਆਂ ਦੀ ਕਮੇਟੀ ਦੇ ਮੈਂਬਰ ਚਰਨਜੀਤ ਚੰਨੀ ਅੱਜ ਕੈਪਟਨ ਦਾ ਸੁਨੇਹਾ ਲੈ ਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪਹੁੰਚੇ ਸੀ ਪਰ ਜਥੇਦਾਰ ਨਾਲ ਮੁਲਾਕਾਤ ਨਹੀਂ ਹੋ ਪਾਈ। ਇਸ ਬਾਰੇ ਚੰਨੀ ਨੇ ਕਿਹਾ ਕਿ ਸਰਕਾਰ ਫਿਰ ਤੋਂ ਕੋਸ਼ਿਸ਼ ਕਰ ਰਹੀ ਹੈ ਕਿ ਐਸਜੀਪੀਸੀ ਨਾਲ ਰਲ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾਣ। ਇਸ ਲਈ ਸ਼੍ਰੀ ਅਕਾਲ ਤਖ਼ਤ ਰਾਹੀਂ ਐਸਜੀਪੀਸੀ ਨਾਲ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਚੰਨੀ ਨੇ ਕਿਹਾ ਕਿ ਮਾਮਲੇ ਦੀ ਅਗਲੀ ਕਾਰਵਾਈ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਕਰਕੇ ਕੀਤੀ ਜਾਵੇਗੀ। ਆਖਰ ਜਥੇਦਾਰ ਨੂੰ ਕਿਉਂ ਮਿਲਣ ਗਏ ਸੀ ਚੰਨੀ? ਸੂਤਰਾਂ ਮੁਤਾਬਕ ਚੰਨੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਤਰ ਸੌਂਪਣਾ ਸੀ। ਇਸ ਰਾਹੀ ਉਨ੍ਹਾਂ ਦੱਸਿਆ ਜਾਣਾ ਸੀ ਕਿ 550ਵੇਂ ਗੁਰਪੁਰਬ ਨੂੰ ਸਾਂਝੇ ਤੌਰ ਉੱਤੇ ਮਨਾਉਣ ਦੇ ਹੁਕਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਬਾਦਲ ਪਰਿਵਾਰ ਦੇ ਦਬਾਅ ਹੇਠ ਤਾਰਪੀਡੋ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੈਪਟਨ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਸਾਂਝੇ ਸਮਾਗਮ ਕਰਨ ਬਾਰੇ ਮੀਟਿੰਗਾਂ ਕਰਦੇ ਰਹੇ ਪਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਤੇ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇ ਦਿੱਤੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਮਾਗਮ ਸਾਂਝੇ ਕਰਨ ਦੀ ਥਾਂ ਵੱਖਰੇ ਤੌਰ ਉੱਤੇ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ ਤੇ ਪੰਡਾਲ ਲਾਉਣ ਲਈ ਦਿੱਲੀ ਦੀ ਇੱਕ ਫਰਮ ਨੂੰ ਟੈਂਡਰ ਵੀ ਦੇ ਦਿੱਤਾ ਹੈ। ਅਜਿਹਾ ਕਰਨ ਪਿੱਛੇ ਬਾਦਲ ਪਰਿਵਾਰ ਦਾ ਦਬਾਅ ਸੀ ਕਿਉਂਕਿ ਸਾਂਝੇ ਸਮਾਗਮ ਦੀ ਸਟੇਜ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੈਠ ਨਹੀਂ ਸਕਦੇ ਸਨ। ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦੀ ਸਾਂਝੀ ਮੀਟਿੰਗ ਵਿੱਚ ਸਟੇਜ ਉੱਤੇ ਬੈਠਣ ਵਾਲੇ ਚਾਰ ਆਗੂਆਂ ਬਾਰੇ ਫੈਸਲਾ ਹੋ ਗਿਆ ਸੀ ਪਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਨੇ ਦੋ ਹੋਰ ਆਗੂਆਂ ਦੇ ਸਟੇਜ ਉੱਤੇ ਬੈਠਣ ਦੀ ਗੱਲ ਕੀਤੀ ਸੀ ਪਰ ਉਨ੍ਹਾਂ ਦੇ ਨਾਂ ਨਹੀਂ ਦੱਸੇ ਸਨ।

ਟਾਪ ਹੈਡਲਾਈਨ

Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Punjab Bus Strike : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਯਾਤਰੀਆਂ 'ਚ ਮੱਚਿਆ ਹਾਹਾਕਾਰ
Punjab Bus Strike : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਯਾਤਰੀਆਂ 'ਚ ਮੱਚਿਆ ਹਾਹਾਕਾਰ
Punjab News : ਅਮਿਤ ਸ਼ਾਹ ਦੇ ਪੰਜਾਬ ਦੌਰੇ ਵਿਚਾਲੇ CM ਭਗਵੰਤ ਮਾਨ ਕਰਨਗੇ ਪ੍ਰੈੱਸ ਕਾਨਫਰੰਸ, ਫਰਾਂਸ ਦੌਰੇ ਤੋਂ ਪਰਤੇ
Punjab News : ਅਮਿਤ ਸ਼ਾਹ ਦੇ ਪੰਜਾਬ ਦੌਰੇ ਵਿਚਾਲੇ CM ਭਗਵੰਤ ਮਾਨ ਕਰਨਗੇ ਪ੍ਰੈੱਸ ਕਾਨਫਰੰਸ, ਫਰਾਂਸ ਦੌਰੇ ਤੋਂ ਪਰਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Embed widget