ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ।
ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਿਹਾ ਉਨ੍ਹਾਂ ਨਾਲ ਕਿਸੇ ਨੇ ਵੀ ਸੰਪਰਕ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਉਹ ਅਕਾਲ ਤਖਤ ਸਾਹਿਬ 'ਤੇ ਹਨ ਜਦੋਂ ਮਰਜ਼ੀ ਸੰਪਰਕ ਕਰ ਲਿਆ ਜਾਵੇ। ਉਹ ਗੱਲ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਚੰਨੀ ਸਵੇਰੇ 8 ਵਜੇ ਅਕਾਲ ਤਖਤ ਸਾਹਿਬ ਆ ਸਕਦੇ ਹਨ।
ਦਰਅਸਲ ਸਰਕਾਰ ਵੱਲੋਂ ਬਣਾਈ ਗਈ ਮੰਤਰੀਆਂ ਦੀ ਕਮੇਟੀ ਦੇ ਮੈਂਬਰ ਚਰਨਜੀਤ ਚੰਨੀ ਅੱਜ ਕੈਪਟਨ ਦਾ ਸੁਨੇਹਾ ਲੈ ਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪਹੁੰਚੇ ਸੀ ਪਰ ਜਥੇਦਾਰ ਨਾਲ ਮੁਲਾਕਾਤ ਨਹੀਂ ਹੋ ਪਾਈ। ਇਸ ਬਾਰੇ ਚੰਨੀ ਨੇ ਕਿਹਾ ਕਿ ਸਰਕਾਰ ਫਿਰ ਤੋਂ ਕੋਸ਼ਿਸ਼ ਕਰ ਰਹੀ ਹੈ ਕਿ ਐਸਜੀਪੀਸੀ ਨਾਲ ਰਲ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾਣ। ਇਸ ਲਈ ਸ਼੍ਰੀ ਅਕਾਲ ਤਖ਼ਤ ਰਾਹੀਂ ਐਸਜੀਪੀਸੀ ਨਾਲ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਚੰਨੀ ਨੇ ਕਿਹਾ ਕਿ ਮਾਮਲੇ ਦੀ ਅਗਲੀ ਕਾਰਵਾਈ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਕਰਕੇ ਕੀਤੀ ਜਾਵੇਗੀ।
ਆਖਰ ਜਥੇਦਾਰ ਨੂੰ ਕਿਉਂ ਮਿਲਣ ਗਏ ਸੀ ਚੰਨੀ?
ਸੂਤਰਾਂ ਮੁਤਾਬਕ ਚੰਨੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਤਰ ਸੌਂਪਣਾ ਸੀ। ਇਸ ਰਾਹੀ ਉਨ੍ਹਾਂ ਦੱਸਿਆ ਜਾਣਾ ਸੀ ਕਿ 550ਵੇਂ ਗੁਰਪੁਰਬ ਨੂੰ ਸਾਂਝੇ ਤੌਰ ਉੱਤੇ ਮਨਾਉਣ ਦੇ ਹੁਕਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਬਾਦਲ ਪਰਿਵਾਰ ਦੇ ਦਬਾਅ ਹੇਠ ਤਾਰਪੀਡੋ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੈਪਟਨ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਸਾਂਝੇ ਸਮਾਗਮ ਕਰਨ ਬਾਰੇ ਮੀਟਿੰਗਾਂ ਕਰਦੇ ਰਹੇ ਪਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਤੇ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇ ਦਿੱਤੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਮਾਗਮ ਸਾਂਝੇ ਕਰਨ ਦੀ ਥਾਂ ਵੱਖਰੇ ਤੌਰ ਉੱਤੇ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ ਤੇ ਪੰਡਾਲ ਲਾਉਣ ਲਈ ਦਿੱਲੀ ਦੀ ਇੱਕ ਫਰਮ ਨੂੰ ਟੈਂਡਰ ਵੀ ਦੇ ਦਿੱਤਾ ਹੈ।
ਅਜਿਹਾ ਕਰਨ ਪਿੱਛੇ ਬਾਦਲ ਪਰਿਵਾਰ ਦਾ ਦਬਾਅ ਸੀ ਕਿਉਂਕਿ ਸਾਂਝੇ ਸਮਾਗਮ ਦੀ ਸਟੇਜ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੈਠ ਨਹੀਂ ਸਕਦੇ ਸਨ। ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦੀ ਸਾਂਝੀ ਮੀਟਿੰਗ ਵਿੱਚ ਸਟੇਜ ਉੱਤੇ ਬੈਠਣ ਵਾਲੇ ਚਾਰ ਆਗੂਆਂ ਬਾਰੇ ਫੈਸਲਾ ਹੋ ਗਿਆ ਸੀ ਪਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਨੇ ਦੋ ਹੋਰ ਆਗੂਆਂ ਦੇ ਸਟੇਜ ਉੱਤੇ ਬੈਠਣ ਦੀ ਗੱਲ ਕੀਤੀ ਸੀ ਪਰ ਉਨ੍ਹਾਂ ਦੇ ਨਾਂ ਨਹੀਂ ਦੱਸੇ ਸਨ।
Election Results 2024
(Source: ECI/ABP News/ABP Majha)
ਚਰਨਜੀਤ ਚੰਨੀ ਨੇ ਨਹੀਂ ਕੀਤਾ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਸੰਪਰਕ?
ਏਬੀਪੀ ਸਾਂਝਾ
Updated at:
14 Oct 2019 03:26 PM (IST)
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ।
- - - - - - - - - Advertisement - - - - - - - - -