ਪੜਚੋਲ ਕਰੋ

PUNJAB NEWS: ਹੁਣ ਪੰਜਾਬ ਵਿੱਚ ਰਜਿਸਟਰੀ ਲਈ ਨਹੀਂ ਪਵੇਗੀ NOC ਦੀ ਲੋੜ, ਵਿਸਥਾਰ ਨਾਲ ਜਾਣੋ ਕੀ ਹਨ ਨਵੇਂ ਨਿਯਮ

ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ

ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।

ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ।

ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
 
ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ 'ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ।

 ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਰੀ ਦਸਤਾਵੇਜ਼ ਦੀ ਸੂਚਨਾ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਵੱਲੋਂ ਸਬੰਧਤ ਅਥਾਰਟੀ ਨੂੰ ਮੁਹੱਈਆ ਕਰਵਾਈ ਜਾਵੇਗੀ।

 ਮੁੱਖ ਮੰਤਰੀ ਨੇ ਦੱਸਿਆ ਕਿ ਉਪਰੋਕਤ ਅਨੁਸਾਰ ਦਿੱਤੀ ਗਈ ਛੋਟ ਦੀ ਨੋਟੀਫਾਈ ਕੀਤੀ ਗਈ ਮਿਤੀ ਬੀਤ ਜਾਣ ਉਪਰੰਤ ਵੀ ਜੇਕਰ ਇਸ ਜਾਇਦਾਦ ਨੂੰ ਅੱਗੇ ਵੰਡਿਆ ਨਹੀਂ ਗਿਆ ਹੈ ਤਾਂ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਵੱਲੋਂ ਅਜਿਹੀ ਜਾਇਦਾਦ ਦੇ ਸਬੰਧ ਵਿੱਚ ਅਗਲੀਆਂ ਵਿਕਰੀ ਡੀਡਾਂ ਨੂੰ ਸਬੰਧਤ ਵਿਕਾਸ ਅਥਾਰਟੀਆਂ/ਸਥਾਨਕ ਸਰਕਾਰ ਦੀ ਸੂਚਨਾ ਹਿੱਤ ਰਜਿਸਟਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਐਕਟ ਅਧੀਨ ਰਜਿਸਟਰਡ ਕੋਈ ਵੀ ਵਿਅਕਤੀ ਜਾਂ ਪ੍ਰਮੋਟਰ ਜਾਂ ਉਸ ਦਾ ਏਜੰਟ ਅਤੇ ਕੋਈ ਵੀ ਹੋਰ ਪ੍ਰਮੋਟਰ, ਜੋ ਬਿਨਾਂ ਕਿਸੇ ਵਾਜਬ ਕਾਰਨ ਦੇ, ਐਕਟ ਦੀ ਧਾਰਾ-5 ਦੇ ਉਪਬੰਧਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ ਜਾਂ ਉਲੰਘਣਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ 'ਤੇ ਉਸ ਨੂੰ ਘੱਟੋ-ਘੱਟ 25 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਜਿਸ ਨੂੰ ਪੰਜ ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ।

 ਇਸ ਦੇ ਨਾਲ ਹੀ ਉਸ ਨੂੰ ਘੱਟੋ-ਘੱਟ ਪੰਜ ਸਾਲ ਦੀ ਕੈਦ ਦੀ ਸਜ਼ਾ ਦਿੱਤੀ ਜਾਵੇਗੀ ਜਿਸ ਨੂੰ ਦਸ ਸਾਲ ਤੱਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਨੂੰਨੀ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟ ਕੀਤੀ ਅਤੇ ਉਨ੍ਹਾਂ ਨੇ ਬਿਨਾਂ ਮਨਜ਼ੂਰੀ ਤੋਂ ਕਲੋਨੀਆਂ ਵੇਚ ਦਿੱਤੀਆਂ ਜਦਕਿ ਇਹ ਕਲੋਨੀਆਂ ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਸੱਖਣੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਵੱਸ ਹੋਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਲੋੜੀਦੀਆਂ ਸਹੂਲਤਾਂ ਹਾਸਲ ਕਰਨ ਲਈ ਖੱਜਲ-ਖੁਆਰ ਹੁੰਦੇ ਹਨ।
 
ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜ਼ਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ ਜਦਕਿ ਹਰ ਵਾਰ ਇਹ ਸ਼ਰਤ ਲਾਈ ਗਈ ਸੀ ਕਿ ਇਹ ਰਾਹਤ ਆਖ਼ਰੀ ਵਾਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Advertisement
ABP Premium

ਵੀਡੀਓਜ਼

ਪੁਲਿਸ ਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾMoga Police Encounter | ਗੈਂਗਸਟਰ ਬਾਬਾ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾBarnala | Shiromani Akali Dal Amritsar ਦੇ ਉਮੀਦਵਾਰ Gobind Sandhu ਨੇ ਡੀਐਸਪੀ ਤੇ ਲਾਏ ਆਰੋਪਸਰਕਾਰ ਨੇ ਪੂਰੀ ਵਾਹ ਲਾ ਲਈ ਪਰ ਲੋਕਾਂ ਨੂੰ ਨਹੀਂ ਰੋਕ ਸਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
Ravinder Grewal Daughter: ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
Embed widget