Nomination: ਪੰਜਾਬ 'ਚ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਉਮੀਦਵਾਰਾਂ ਨੇ ਤੋੜਿਆ ਰਿਕਾਰਡ, ਇੰਨੇ ਕੈਂਡੀਡੇਟ ਚੋਣ ਮੈਦਾਨ 'ਚ
Nomination in Punjab: 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਫਿਰ ਚੋਣ ਕਮਿਸ਼ਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇਗਾ। ਪੰਜਾਬ ਵਿੱਚ ਵੋਟਾਂ 1 ਜੂਨ ਨੂੰ ਸਤਵੇਂ ਗੇੜ 'ਚ ਹੋਣ ਜਾ ਰਹੀਆਂ। ਜਿਸ ਦੇ ਨਤੀਜੇ 4 ਜੂਨ ਨੂੰ ਐਲਾਨੇ
Nomination in Punjab: ਪੰਜਾਬ ਵਿੱਚ ਬੀਤੇ ਦਿਨ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ। 14 ਮਈ ਨੂੰ ਸੂਬੇ ਵਿੱਚ 226 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਿਸ ਤੋਂ ਬਾਅਦ ਪੰਜਾਬ ਵਿੱਚ ਹੁਣ ਉਮੀਦਵਾਰਾਂ ਦੀ ਕੁੱਲ ਗਿਣਤੀ 598 ਹੋ ਗਈ ਹੈ। ਅੱਜ ਤੋਂ ਨਾਮਜ਼ਦਗੀਆਂ ਦੀ ਪੜਤਾਲ ਸ਼ੁਰੂ ਹੋਣ ਜਾ ਰਹੀ ਹੈ।
ਇਸ ਤੋਂ ਬਾਅਦ 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਫਿਰ ਚੋਣ ਕਮਿਸ਼ਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇਗਾ। ਪੰਜਾਬ ਵਿੱਚ ਵੋਟਾਂ 1 ਜੂਨ ਨੂੰ ਸਤਵੇਂ ਗੇੜ 'ਚ ਹੋਣ ਜਾ ਰਹੀਆਂ। ਜਿਸ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।
ਕੌਣ ਕੌਣ ਚੋਣ ਮੈਦਾਨ 'ਚ
ਬੀਤੇ ਦਿਨ ਨਾਮਜ਼ਦਗੀਆਂ ਭਰਨ ਵਾਲਿਆਂ ਵਿੱਚੋਂ ਇੱਕ ਉਮੀਦਵਾਰ ਅਜਿਹਾ ਹੀ ਹੈ ਜਿਸ ਨੂੰ 18 ਦਿਨ ਪਹਿਲਾਂ ਅਦਾਲਤ ਵੱਲੋਂ 1 ਸਾਲ ਦੀ ਸਜ਼ਾ ਸੁਣਾਈ ਗਈ ਸੀ, ਉਹ ਜ਼ਮਾਨਤ ਲੈ ਕੇ ਚੋਣ ਲੜ ਰਿਹਾ ਹੈ। ਇਸ ਤੋਂ ਇਲਾਵਾ 5 ਕੈਬਨਿਟ ਮੰਤਰੀ ਚੋਣ ਲੜ ਰਹੇ ਹਨ, 1 ਮੰਤਰੀ ਕਵਰਿੰਗ ਉਮੀਦਵਾਰ ਹੈ। ਪਰ ਇਨ੍ਹਾਂ ਸਾਰਿਆਂ ਖਿਲਾਫ ਕੋਈ ਨਾ ਕੋਈ ਮਾਮਲਾ ਦਰਜ ਹੈ।
2 ਐਮਪੀ ਉਮੀਦਵਾਰਾਂ ਅਤੇ 1 ਕਵਰਿੰਗ ਉਮੀਦਵਾਰ ਐਮਪੀ ਬਣੇ ਖਿਲਾਫ ਵੀ ਕੇਸ ਦਰਜ ਹਨ। ਇੱਕ ਮੌਜੂਦਾ ਵਿਧਾਇਕ 'ਤੇ ਕੇਸ ਚੱਲ ਰਿਹਾ ਹੈ, ਉਹ ਜੇਲ੍ਹ ਵੀ ਜਾ ਚੁੱਕਾ ਹੈ।
ਸੋਮਵਾਰ 209 ਨਾਮਜ਼ਦਗੀਆਂ ਦਾਖ਼ਲ
ਸੋਮਵਾਰ ਨੂੰ ਪੰਜਾਬ ਵਿੱਚ ਕਰੀਬ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਪੂਰੀ ਨਾਮਜ਼ਦਗੀ ਪ੍ਰਕਿਰਿਆ 'ਚ ਸੋਮਵਾਰ ਨੂੰ ਸਭ ਤੋਂ ਵੱਧ ਨਾਮਜ਼ਦਗੀਆਂ ਦਾਖਲ ਹੋਈਆਂ। ਇਸ ਦੌਰਾਨ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਪਟਿਆਲਾ ਤੋਂ ਪ੍ਰਨੀਤ ਕੌਰ, ਬਠਿੰਡਾ ਤੋਂ ਪਰਮਪਾਲ ਕੌਰ ਨੇ ਵੀ ਨਾਮਜ਼ਦਗੀਆਂ ਦਾਖਲ ਕੀਤੀਆਂ।
ਦੂਜੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ‘ਆਪ’ ਮੰਤਰੀ ਕੁਲਦੀਪ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
15 ਤੋਂ ਪੜਤਾਲ ਸ਼ੁਰੂ, 17 ਨੂੰ ਨਾਂ ਵਾਪਸ ਲਏ ਜਾ ਸਕਦੇ
ਚੋਣਾਂ ਦੇ ਸੱਤਵੇਂ ਪੜਾਅ ਦੀ ਪੜਤਾਲ 15 ਮਈ ਯਾਨੀ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਇਹ ਪ੍ਰਕਿਰਿਆ ਦੋ ਦਿਨ ਤੱਕ ਚੱਲੇਗੀ। ਜਿਸ ਤੋਂ ਬਾਅਦ 17 ਮਈ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸੇ ਦਿਨ ਅੰਤਿਮ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।