Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਮਜੀਠਾ ਇਲਾਕੇ 'ਚ ਗੁੰਡਾਗਰਦੀ ਕਰ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਸੁਤੰਤਰ ਚੋਣਾਂ ਕਰਵਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ।
![Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ ! Nomination time for Punjab Panchayat elections is over Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !](https://feeds.abplive.com/onecms/images/uploaded-images/2024/10/04/245567c4d445879fc3caa603d6f897201728043256160674_original.jpg?impolicy=abp_cdn&imwidth=1200&height=675)
Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ (ਸ਼ੁੱਕਰਵਾਰ) ਆਖਰੀ ਦਿਨ ਹੈ। ਹਾਲਾਂਕਿ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਦੁਪਹਿਰ 3 ਵਜੇ ਖਤਮ ਹੋ ਗਿਆ ਪਰ ਕਾਫੀ ਦੇਰ ਤੱਕ ਨਾਮਜ਼ਦਗੀ ਕੇਂਦਰਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕੁਝ ਥਾਵਾਂ 'ਤੇ ਮਾਮੂਲੀ ਲੜਾਈ ਦੀਆਂ ਵੀ ਖ਼ਬਰਾਂ ਹਨ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤੀ ਚੋਣਾਂ ਨਿਰਪੱਖ ਕਰਾਉਣ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਦੇ ਆਗੂਆਂ ਨੇ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਝੜਪ ਦੀਆਂ ਕਈ ਵੀਡੀਓ ਸਾਂਝੀਆਂ ਕੀਤੀਆਂ ਹਨ।
Just see the level of ‘Gunda gardi’. Goons fired 5-6 rounds & then tore the nomination papers. Where is the administration? SEC must immediately control the situation. pic.twitter.com/yyRUqV5xjN
— Dr Daljit S Cheema (@drcheemasad) October 4, 2024
ਚੀਮਾ ਨੇ ਕਿਹਾ ਕਿ ਹਾਕਮ ਧਿਰ ਦੇ ਗੁੰਡਿਆਂ ਵੱਲੋਂ ਵਿਰੋਧੀ ਉਮੀਦਵਾਰਾਂ ਦੇ ਸਾਰੇ ਨਾਮਜ਼ਦਗੀ ਪੱਤਰ ਪਾੜ ਦਿੱਤੇ ਗਏ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਸ਼ਾਮ ਨੂੰ ਪੰਜਾਬ ਦੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰੇਗਾ।
Another proof https://t.co/QH2miPvksx pic.twitter.com/OLC00pt91P
— Dr Daljit S Cheema (@drcheemasad) October 4, 2024
ਇਸੇ ਤਰ੍ਹਾਂ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਮਜੀਠਾ ਇਲਾਕੇ 'ਚ ਗੁੰਡਾਗਰਦੀ ਕਰ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਸੁਤੰਤਰ ਚੋਣਾਂ ਕਰਵਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ।
👉ਮਜੀਠਾ ਹਲਕੇ 'ਚ ਆਮ ਆਦਮੀ ਪਾਰਟੀ ਗੁੰਡਾਗਰਦੀ ਤੇ ਕਰ ਹੀ ਰਹੀ ਹੈ ਨਾਲ ਹੀ ਤਨਾਅਪੂਰਨ ਮਾਹੌਲ ਬਣਾ ਰਹੀ ਹੈ।
— Bikram Singh Majithia (@bsmajithia) October 4, 2024
👉 ਪੁਲਿਸ ਅਤੇ ਪ੍ਰਸ਼ਾਸਨ ਸਵਤੰਤਰ ਤੇ ਨਿਰਪੱਖ ਚੋਣਾਂ ਕਰਵਾਉਣ 'ਚ ਬੁਰੀ ਤਰ੍ਹਾਂ ਨਾਕਾਮ।@AAPPunjab @BhagwantMann @PunjabPoliceInd @ECISVEEP pic.twitter.com/41OANW0kYj
👉ਏਦਾਂ ਕਿਵੇਂ ਪੇਪਰ ਦਾਖਲ ਹੋਣਗੇ ❓️
— Bikram Singh Majithia (@bsmajithia) October 4, 2024
👉ਬਲਾਕ ਮਜੀਠਾ ਦੇ ਤਾਜ਼ੇ ਹਲਾਤ ❗️
👉ਸਰਕਾਰ ਦੀ ਨਲਾਇਕੀ ❗️
👉ਕਿਵੇਂ ਬਚੇਗਾ ਲੋਕਤੰਤਰ ❓️@AAPPunjab @BhagwantMann @PunjabPoliceInd pic.twitter.com/VqDgEWiguP
ਦੱਸ ਦਈਏ ਕਿ ਇਸ ਵੇਲੇ 13937 ਗ੍ਰਾਮ ਪੰਚਾਇਤਾਂ ਹਨ। ਇੱਥੇ 19110 ਪੋਲਿੰਗ ਬੂਥ ਹਨ ਅਤੇ 1,33,97,932 ਵੋਟਰ ਹਨ। ਜ਼ਿਕਰ ਕਰ ਦਈਏ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ 25 ਸਤੰਬਰ ਨੂੰ ਰਾਜ ਵਿੱਚ ਪੰਚਾਇਤੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਇਸ ਅਨੁਸਾਰ ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ 27 ਤੋਂ ਅੱਜ ਤੱਕ ਨਿਸ਼ਚਿਤ ਕੀਤਾ ਗਿਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)