ਲੁਧਿਆਣਾ: ਕਥਿਤ ਬਲਾਤਕਾਰ ਮਾਮਲੇ ਵਿੱਚ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਖਿਲਾਫ਼ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ 1 ਦਸੰਬਰ ਤੱਕ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਦੀ ਅੱਜ ਸੁਣਵਾਈ ਹੋਈ। ਆਦਾਲਤ ਨੇ ਅੱਜ ਵੀ ਸਿਮਰਜੀਤ ਬੈਂਸ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਸੁਣਵਾਈ ਦੌਰਾਨ ਪੇਸ਼ ਨਹੀਂ ਹੋਏ।

ਉਧਰ ਦੂਜੇ ਪਾਸੇ ਪੀੜਤ ਪੱਖ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਬੀਤੇ ਦਿਨੀਂ ਹੀ ਬੈਂਸ ਖ਼ਿਲਾਫ਼ ਅਦਾਲਤ ਵਿੱਚ ਪੁਲਿਸ ਨੇ ਚਲਾਨ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿਮਰਜੀਤ ਬੈਂਸ ਜਿੰਨਾ ਮਰਜ਼ੀ ਭੱਜ ਲੈਣ ਬਚ ਨਹੀਂ ਸਕਦੇ। ਹਰੀਸ਼ ਰਾਏ ਢਾਂਡਾ ਆਤਮ ਨਗਰ ਹਲਕੇ ਤੋਂ ਬੈਂਸ ਵਿਰੁੱਧ ਅਕਾਲੀ ਦਲ ਦੇ ਉਮੀਦਵਾਰ ਵੀ ਹਨ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਇੱਕ ਦਸੰਬਰ ਨੂੰ ਹੈ। ਪੁਲਿਸ ਵੱਲੋਂ ਬੈਂਸ ਨੂੰ ਗ੍ਰਿਫ਼ਤਾਰ ਕਰਨਾ ਹੀ ਹੋਵੇਗਾ। ਉਨ੍ਹਾਂ ਕਿਹਾ ਹਾਲਾਂਕਿ ਪੁਲਿਸ ਨੂੰ ਉੱਪਰੋਂ ਆਰਡਰ ਹੋਏ ਹਨ ਕਿ ਬੈਂਸ ਨੂੰ ਗ੍ਰਿਫ਼ਤਾਰ ਨਾ ਕਰੇ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਦਾਲਤ ਦੀ ਕਾਰਵਾਈ ਤੇ ਪੂਰਾ ਭਰੋਸਾ ਹੈ। 


 


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ