AAP ਦੀ ਮਹਿਲਾ ਵਿਧਾਇਕ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਹੋਏ ਜਾਰੀ, ਚੋਣਾਂ ਤੋਂ ਪਹਿਲਾਂ ਵਧੀਆਂ ਮੁਸ਼ਕਲਾਂ !
MLA Amandeep Kaur Arora: ਸਤਨਾਮ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਵਿਧਾਇਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸਤਨਾਮ ਨੂੰ 5 ਜੁਲਾਈ ਨੂੰ ਮਾਣਹਾਨੀ ਦੇ ਕਾਨੂੰਨੀ ਨੋਟਿਸ ਦਾ ਜਵਾਬ ਨਹੀਂ ਮਿਲਿਆ।
MLA Amandeep Kaur Arora: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇੱਕ ਮਾਮਲੇ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਹੁਣ ਉਹਨਾਂ ਨੂੰ ਅਦਾਤਲ ਵਿੱਚ ਪੇਸ਼ ਹੋਣਾ ਹੀ ਪਵੇਗਾ।
ਦਰਅਸਲ ਮਾਣਹਾਨੀ ਮਾਮਲੇ 'ਚ ਸੁਣਵਾਈ ਦੌਰਾਨ ਅਦਾਲਤ 'ਚ ਪੇਸ਼ ਨਾ ਹੋਣ 'ਤੇ ਵਿਧਾਇਕ ਡਾ. ਅਮਨਦੀਪ ਅਰੋੜਾ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 12 ਜੂਨ ਨੂੰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਸਤਨਾਮ ਸਿੰਘ 'ਤੇ ਇੱਕ ਕਾਲਜ ਦੇ ਪ੍ਰਿੰਸੀਪਲ 'ਤੇ ਉਸ ਦਾ ਫਰਜ਼ੀ ਪੀ.ਏ ਬਣ ਕੇ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਉਥੇ ਸਤਨਾਮ ਸਿੰਘ ਮਹੇਸ਼ਰੀ ਦੀ ਫੋਟੋ ਅਤੇ ਫੋਨ ਨੰਬਰ ਵੀ ਜਨਤਕ ਕੀਤਾ ਗਿਆ।
ਇਹ ਵੀ ਪੜ੍ਹੋ: ਟਿਕਟ ਨਹੀਂ ਮਿਲੀ ਤਾਂ ਵਿਜੈ ਸਾਂਪਲਾ ਫੜ ਲੈਣਗੇ ਕਾਂਗਰਸ ਦਾ ਹੱਥ? ਸੋਸ਼ਲ ਮੀਡੀਆ 'ਤੇ ਆਹ ਪੋਸਟ ਪਾ ਕੇ ਕਹੀ ਵੱਡੀ ਗੱਲ
ਅਗਲੇ ਦਿਨ ਸਤਨਾਮ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਵਿਧਾਇਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸਤਨਾਮ ਨੂੰ 5 ਜੁਲਾਈ ਨੂੰ ਮਾਣਹਾਨੀ ਦੇ ਕਾਨੂੰਨੀ ਨੋਟਿਸ ਦਾ ਜਵਾਬ ਨਹੀਂ ਮਿਲਿਆ। ਅਦਾਲਤ ਨੇ 5 ਅਗਸਤ ਨੂੰ ਪਟੀਸ਼ਨਕਰਤਾ ਦੀ ਅਪੀਲ ਸਵੀਕਾਰ ਕਰਦਿਆਂ ਵਿਧਾਇਕ ਅਮਨਦੀਪ ਅਰੋੜਾ ਨੂੰ 12 ਜਨਵਰੀ ਨੂੰ ਤਲਬ ਕੀਤਾ ਸੀ। ਪਰ ਉਹ ਨਹੀਂ ਪਹੁੰਚੀ। ਜਦੋਂ 12 ਅਪਰੈਲ ਨੂੰ ਵੀ ਵਿਧਾਇਕ ਨਹੀਂ ਪੁੱਜੇ ਤਾਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ।
Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ