![ABP Premium](https://cdn.abplive.com/imagebank/Premium-ad-Icon.png)
ਅਧਿਆਪਕਾਂ ਤੋਂ ਨਹੀਂ ਲਏ ਜਾਣਗੇ ਗੈਰ ਵਿਦਿਅਕ ਕੰਮ, ਸਿੱਖਿਆ ਮੰਤਰੀ ਨੇ ਲਿਖਿਆ ਮੁੱਖ ਸਕੱਤਰ ਨੂੰ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿੱਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ...
![ਅਧਿਆਪਕਾਂ ਤੋਂ ਨਹੀਂ ਲਏ ਜਾਣਗੇ ਗੈਰ ਵਿਦਿਅਕ ਕੰਮ, ਸਿੱਖਿਆ ਮੰਤਰੀ ਨੇ ਲਿਖਿਆ ਮੁੱਖ ਸਕੱਤਰ ਨੂੰ ਪੱਤਰ Non-educational work will not be taken from teachers Education Minister wrote in a letter to the Chief Secretary ਅਧਿਆਪਕਾਂ ਤੋਂ ਨਹੀਂ ਲਏ ਜਾਣਗੇ ਗੈਰ ਵਿਦਿਅਕ ਕੰਮ, ਸਿੱਖਿਆ ਮੰਤਰੀ ਨੇ ਲਿਖਿਆ ਮੁੱਖ ਸਕੱਤਰ ਨੂੰ ਪੱਤਰ](https://feeds.abplive.com/onecms/images/uploaded-images/2022/05/17/3c0b8e31102c4cfa3154ae33b73ce325_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿੱਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲਿਆ ਜਾਵੇ।
ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜਰੂਰੀ ਹੈ ਕਿ ਅਧਿਆਪਕ ਸਕੂਲਾਂ ਵਿੱਚ ਉਪਲੱਬਧ ਰਹਿਣ ਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ।
ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ, ਮੁੱਖ ਚੋਣ ਅਫਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ ਅਧਿਆਪਕਾ ਤੋਂ ਬੱਚਿਆਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਆਪਣੀ ਰਿਪੋਰਟ ਤਿੰਨ ਮਹੀਨੇ ਵਿੱਚ ਪੇਸ਼ ਕਰੇ।
ਬੈਂਸ ਨੇ ਕਿਹਾ ਕਿ ਅਧਿਆਪਕਾਂ ਤੋਂ ਜੇਕਰ ਗ਼ੈਰ ਵਿਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਇਕ ਇਤਿਹਾਸਕ ਫੈਸਲਾ ਹੋਵੇਗਾ ਜਿਸ ਨਾਲ ਸੂਬੇ ਦੀ ਸਕੂਲ ਸਿੱਖਿਆ ਦਾ ਬਹੁਤ ਭਲਾ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)