Noor Punjab Da: 'ਏਬੀਪੀ ਸਾਂਝਾ' ਦੇ ਵਿਸ਼ੇਸ਼ ਪ੍ਰੋਗਰਾਮ 'ਨੂਰ ਪੰਜਾਬ ਦਾ' ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਨੂੰ ਟ੍ਰੋਲ ਕਰਨਾ ਮੰਦਭਾਗਾ ਸੀ। ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨਾਲ ਜੁੜਣ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਮਜ਼ਬੂਰੀ ਵੱਸ ਬਾਹਰ ਨਾ ਜਾਵੇ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਟਾਟਾ ਨੇ 26 ਕਰੋੜ ਰੁਪਏ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਇੰਡਸਟਰੀ ਤੋਂ ਹਿੱਸਾ ਮੰਗਦੀਆਂ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 25 ਹਜ਼ਾਰ ਨੌਕਰੀਆਂ ਕੱਢੀਆਂ ਹਨ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ 'ਆਮ ਆਦਮੀ ਪਾਰਟੀ' ਦੀ ਸਰਕਾਰ ਨੇ ਪੱਕਾ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬੀ 'ਚ ਪਰਾਲੀ ਸਾੜਨ ਦੀ ਸਮੱਸਿਆ ਹੋਏਗੀ ਹੱਲ, ਪੂਸਾ ਬਾਇਓ ਡੀ-ਕੰਪੋਜ਼ਰ ਦਾ 5000 ਏਕੜ 'ਚ ਕੀਤਾ ਜਾਵੇਗਾ ਪਾਇਲਟ ਪ੍ਰੋਜੈਕਟ
ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਇਸ ਤੋਂ ਇਲਾਵਾ 100 ਮੁਹੱਲਾ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜੇ 5 ਸਾਲ ਇੱਥੇ ਹੀ ਹਾਂ ਤੇ ਮਹਿਲਾਵਾਂ ਨੂੰ 1000 ਰੁਪਏ ਜ਼ਰੂਰ ਦਵਾਂਗੇ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦਾ ਸਿਆਸੀਕਰਨ ਕਰ ਰਹੀ ਭਗਵੰਤ ਮਾਨ ਸਰਕਾਰ: ਸੁਖਬੀਰ ਬਾਦਲ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ- ਦਿਲਜੀਤ ਦੁਸਾਂਝ ਨੇ '84 ਸਿੱਖ ਵਿਰੋਧੀ ਦੰਗਿਆਂ ਨੂੰ ਦਿੱਤਾ ਨਸਲਕੁਸ਼ੀ ਕਰਾਰ, ਬੋਲੇ, “ਇਸ ਨੂੰ ਦੰਗੇ ਨਹੀਂ ਕਹਿਣਾ ਚਾਹੀਦਾ”
ਹਿਮਾਂਸ਼ੀ ਖੁਰਾਣਾ ਨੂੰ ਕੰਮ ਨੂੰ ਲੈਕੇ ਸੁਣਨੇ ਪਏ ਤਾਹਨੇ, ਲੋਕਾਂ ਨੇ ਕਿਹਾ- ਇਹ ਤਾਂ ਨੱਚਣ ਵਾਲੀ ਹੈ
ਹਿਮਾਂਸ਼ੀ ਖੁਰਾਣਾ ਨੇ ਏਬੀਪੀ ਸਾਂਝਾ ਦੇ ਪ੍ਰੋਗਰਾਮ `ਨੂਰ ਪੰਜਾਬ ਦਾ` ਵਿੱਚ ਸ਼ਿਰਕਤ ਕੀਤੀ। ਇੱਥੇ ਏਬੀਪੀ ਸਾਂਝਾ ਨਾਲ ਹਿਮਾਂਸ਼ੀ ਨੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਆਪਣੇ ਮਾਡਲਿੰਗ ਦੇ ਸ਼ੁਰੂਆਤੀ ਦਿਨਾਂ ਦਾ ਜ਼ਿਕਰ ਕਰਦਿਆਂ ਹਿਮਾਂਸ਼ੀ ਨੇ ਦੱਸਿਆ ਕਿ ਸ਼ੁਰੂਆਤੀ ਦਿਨਾਂ `ਚ ਉਨ੍ਹਾਂ ਨੂੰ ਲੋਕ ਤਾਹਨੇ ਮਾਰਦੇ ਸੀ ਕਿ ਇਹ ਤਾਂ ਨੱਚਣ ਵਾਲੀ ਹੈ। ਹਿਮਾਂਸ਼ੀ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਪੰਜਾਬੀ ਇੰਡਸਟਰੀ `ਚ ਮਾਡਲ ਦੇ ਰੂਪ `ਚ ਕਦਮ ਰੱਖਿਆ ਤਾਂ ਉਸ ਸਮੇਂ ਪੰਜਾਬ `ਚ ਮਾਡਲਾਂ ਨੂੰ ਇੰਨੀਂ ਇੱਜ਼ਤ ਨਹੀਂ ਮਿਲਦੀ ਸੀ। ਪਰ ਅੱਜ ਸਮਾਂ ਬਦਲ ਚੁੱਕਿਆ ਹੈ। ਲੋਕ ਮਾਡਲਿੰਗ ਤੇ ਮਾਡਲਾਂ ਨੂੰ ਇੱਜ਼ਤ ਦੀ ਨਜ਼ਰ ਨਾਲ ਦੇਖਦੇ ਹਨ। ਇਸ ਦੇ ਨਾਲ ਹੀ ਹਿਮਾਂਸ਼ੀ ਨੇ ਕਿਹਾ ਕਿ ਅੱਜ ਪੰਜਾਬੀ ਇੰਡਸਟਰੀ ਬਹੁਤ ਤਰੱਕੀ ਕਰ ਰਹੀ ਹੈ। ਜਿੱਥੇ ਅੱਜ ਪੰਜਾਬੀ ਇੰਡਸਟਰੀ ਪਹੁੰਚੀ ਹੈ ਉਨ੍ਹਾਂ ਨੂੰ ਇਸ ਦੀ ਬਹੁਤ ਖੁਸ਼ੀ ਹੈ।