ਚੰਡੀਗੜ੍ਹ ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਉਠਾਉਣ ਦੇ ਹੁਕਮ ਜਾਰੀ ਕੀਤੇ ਹਨ। ਡੀਜੀਪੀ ਨੇ ਪੰਜਾਬ 'ਚ ਮੌਜੂਦਾ ਹਾਲਾਤ ਦੀ ਸਮੀਖਿਆ ਲਈ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਉੱਚ ਪੱਧਰੀ ਵਰਚੁਅਲ ਮੀਟਿੰਗ ਸੱਦੀ ਸੀ ਜਿਸ ਵਿਚ ਏਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ, ਏਡੀਜੀਪੀ ਐਸਟੀਐਫ ਹਰਪ੍ਰੀਤ ਸਿੰਘ ਸਿੱਧੂ, ਏਡੀਜੀਪੀ ਇੰਟੈਲੀਜੈਂਸ ਏਐਸ ਰਾਏ, ਏਡੀਜੀਪੀ ਚੋਣਾਂ ਸ਼ਸ਼ੀ ਪ੍ਰਭਾ ਦਿਵੇਦੀ ਅਤੇ ਏਡੀਜੀਪੀ ਲਾਅ ਐਂਡ ਆਰਡਰ ਡਾ. ਨਰੇਸ਼ ਅਰੋੜਾ ਮੌਜੂਦ ਸਨ। ਮੀਟਿੰਗ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਬੁਲਾਈ ਗਈ ਸੀ।


ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਸੀਪੀਜ਼/ਐਸਐਸਪੀਜ਼ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦਿੱਤਾ ਜਾਵੇ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ ਅਤੇ ਉਚਿਤ ਅਪਰਾਧਿਕ ਕੇਸ ਤੁਰੰਤ ਦਰਜ ਕੀਤੇ ਜਾਣ।


ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਸਾਰੀਆਂ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣ ਤੇ ਨਾਕਿਆਂ 'ਤੇ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਸਮੇਤ ਬਾਜ਼ਾਰਾਂ, ਬੱਸ ਸਟੈਂਡਾਂ, ਰੇਲਵੇ ਸਮੇਤ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਦਿਨ-ਰਾਤ ਪੁਲਿਸ ਗਸ਼ਤ ਤੇ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਟੇਸ਼ਨਾਂ ਆਦਿ 'ਚ ਆਮ ਲੋਕਾਂ ਖਾਸ ਕਰ ਕੇ ਔਰਤਾਂ ਤੇ ਬਜ਼ੁਰਗਾਂ ਨੂੰ ਕੋਈ ਅਸੁਵਿਧਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਪੁਲਿਸ ਕੰਟਰੋਲ ਰੂਮ ਅਤੇ ਮੋਬਾਈਲ ਗਸ਼ਤ ਨੂੰ ਸਰਗਰਮ ਕਰਨ ਦੇ ਵੀ ਨਿਰਦੇਸ਼ ਦਿੱਤੇ।


ਇਹ ਵੀ ਪੜ੍ਹੋ: Breaking : ਬਿਕਰਮਜੀਤ ਮਜੀਠੀਆ ਨੂੰ ਕੋਰਟ ਦਾ ਝਟਕਾ, ਨਹੀਂ ਮਿਲੀ ਰਾਹਤ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904