Farmer Protest: ਖਨੌਰੀ ਸਰਹੱਦ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 50 ਦਿਨ ਹੋ ਗਏ ਹਨ, ਇਸ ਦੌਰਾਨ ਹੁਣ ਕਾਲੇ ਚੋਲੇ ਪਾ ਕੇ 111 ਕਿਸਾਨ ਮਰਨ ਵਰਤ ਰੱਖਣਗੇ। ਇਹ ਮਰਨ ਵਰਤ ਖਨੌਰੀ ਸਰੱਹਦ ਉੱਤੇ ਰੱਖਿਆ ਜਾਵੇਗਾ ਜਿੱਥੇ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ
ਦੱਸ ਦਈਏ ਕਿ ਕਿਸਾਨਾਂ ਵੱਲੋਂ ਇਹ ਮਰਨ ਵਰਤ ਦੁਪਿਹਰ 2 ਵਜੇ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ। ਇਸ ਮੌਕੇ ਕਿਸਾਨ ਕਾਲੇ ਕੱਪੜੇ ਪਾ ਕੇ ਖਨੌਰੀ ਸਰਹੱਦ ਉੱਤੇ ਮਰਨ ਵਰਤ ਸ਼ੁਰੂ ਕਰਨਗੀਆਂ। ਦੱਸ ਦਈਏ ਕਿ ਇਹ ਧਰਨਾ ਉਸ ਜਗ੍ਹਾ ਉੱਤੇ ਲਾਇਆ ਜਾਵੇਗਾ ਜਿੱਥੇ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ।
ਕਿਸਾਨ ਲੀਡਰਾਂ ਨੇ ਕਿਹਾ ਕਿ ਇਸ ਮੌਕੇ ਦਿੱਲੀ ਵੱਲ ਜਾਣ ਦੀ ਕੋਸ਼ਿਸ਼ ਨਹੀਂ ਕੀਤੀ ਜਾਵੇਗੀ। ਇਸ ਫੈਸਲੇ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਵਿਅਕਤੀ ਨਿਰਾਸ਼ ਹੋ ਕੇ ਇਹ ਕਦਮ ਚੁੱਕਦਾ ਹੈ। ਹਾਲਾਂਕਿ ਇਸ ਮੌਕੇ ਟਿਕੈਤ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਸੰਯੁਕਤ ਕਿਸਾਨ ਮੋਰਚੇ ਦਾ ਨਹੀਂ ਹੈ ਇਹ ਫੈਸਲਾ ਧਰਨਾ ਕਮੇਟੀ ਵੱਲੋਂ ਲਿਆ ਗਿਆ ਹੈ।
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਹੈ ਕਿ ਅਸੀਂ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਕਿਸੇ ਨਾ ਕਿਸੇ ਰੂਪ ਵਿੱਚ ਅੰਦੋਲਨ ਦਾ ਹਿੱਸਾ ਬਣੋ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।