Sikh News: ਸੁਖਬੀਰ ਬਾਦਲ ਉੱਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਉੱਤੇ ਹੁਣ ਪੰਥਕ ਸਿਆਸਤ ਗਰਮ ਹੋ ਗਈ ਹੈ। ਇਸ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਨਰਾਇਣ ਸਿੰਘ ਚੌੜਾ ਨੂੰ ਨਹੀਂ ਸੁਖਬੀਰ ਬਾਦਲ ਨੂੰ ਪੰਥ ਚੋਂ ਛੇਕਣ ਦੀ ਮੰਗ ਕੀਤੀ ਹੈ।
ਮੀਡੀਆ ਦੇ ਮੁਖਾਤਬ ਹੁੰਦਿਆਂ ਉਨ੍ਹਾਂ ਕਿਹਾ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦੀ ਮੰਗ ਜਥੇਦਾਰ ਨੂੰ ਦਿੱਤੀ ਗਈ ਹੈ ਉਹ ਬੇਹੱਦ ਹੀ ਮੰਦਭਾਗੀ ਹੈ। ਇਸ ਨਾਲ ਨੁਕਸਾਨ ਹੋਵੇਗਾ ਤੇ ਉਹ ਇਸ ਦੀ ਨਿਖੇਧੀ ਕਰਦੇ ਹਨ।
ਸਿੱਥ ਜਥੇਬੰਦੀਆ ਨੇ ਕਿਹਾ ਕਿ ਪੰਥ ਵਿੱਚੋਂ ਨਰਾਇਣ ਸਿੰਘ ਚੌੜਾ ਨੂੰ ਨਹੀਂ ਸਗੋਂ ਸੁਖਬੀਰ ਬਾਦਲ ਨੂੰ ਛੇਕਿਆ ਜਾਣਾ ਚਾਹੀਦਾ ਹੈ ਤੇ ਚੌੜਾ ਨੂੰ ਪੰਥਕ ਯੋਧੇ ਦੇ ਨਾਂਅ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 'ਬਾਦਲ ਦਲ' ਦੇ ਗੁਨਾਹਾਂ ਦੀ ਸੂਚੀ ਬਹੁਤ ਲੰਬੀ ਹੈ ਤੇ ਉਨ੍ਹਾਂ ਨੇ ਹਮੇਸ਼ਾ ਪੰਥ ਤੇ ਪੰਜਾਬ ਨਾਲ ਗ਼ੱਦਾਰੀ ਕੀਤੀ ਹੈ ਇਸ ਲਈ ਬਾਦਲ ਨੂੰ ਪੰਥ ਵਿੱਚੋਂ ਛੇਕਿਆ ਜਾਣਾ ਚਾਹੀਦਾ ਹੈ।।
ਓਧਰ ਦੂਜੇ ਪਾਸੇ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਵੀ ਲਗਾਤਾਰ ਭਖਦਾ ਨਜ਼ਰ ਆ ਰਿਹਾ ਹੈ ਜਿਸ ਨੂੰ ਲੈ ਕੇ ਦਲ ਖਾਲਸਾ ਨੇ 18 ਦਸੰਬਰ ਨੂੰ ਨਰਾਇਣ ਚੌੜਾ ਦੇ ਹੱਕ ’ਚ ਪੰਥਕ ਇਕੱਠ ਸੱਦਿਆ ਹੈ। ਦਲ ਖਾਲਸਾ ਨੇ ਨਰਾਇਣ ਸਿੰਘ ਚੌੜਾ ਦੇ ਹੱਕ ਵਿਚ 18 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਥਕ ਇਕੱਠ ਸੱਦ ਲਿਆ ਹੈ। ਚੌੜਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਨਾਂ ਵਿੱਚ ਚੌੜਾ ਦੀ ਦਸਤਾਰ ਲਾਹੁਣ ਦਾ ਵੀ ਰੋਸ ਹੈ।।
ਦੱਸ ਦਈਏ ਕਿ ਬੀਤੇ ਦਿਨੀਂ ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂਅ ਇੱਕ ਪੱਤਰ ਵਿੱਚ ਮੰਗ ਕੀਤੀ ਸੀ ਕਿ ਨਰਾਇਣ ਸਿੰਘ ਦੀ ਹਿਰਾਸਤ ਦੌਰਾਨ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਯੂਥ ਅਕਾਲੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ-Punjab News: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ, 22 IAS ਅਬਜ਼ਰਵਰ ਤੈਨਾਤ, 21 ਨੂੰ ਪੈਣਗੀਆਂ ਵੋਟਾਂ