ਪੰਜਾਬ 'ਚ ਹੜ੍ਹਾਂ ਦੇ ਕਹਿਰ ਲਈ ਕੁਦਰਤ ਨਹੀਂ ਸਗੋਂ ਸਰਕਾਰਾਂ ਜ਼ਿੰਮੇਵਾਰ, ਕਿਸਾਨ ਯੂਨੀਅਨਾਂ ਦਾ ਵੱਡਾ ਦਾਅਵਾ
Flood in Punjab: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਪੈਣ ਕਾਰਨ ਹੋਏ ਨੁਕਸਾਨ ਲਈ ਸਿਰਫ਼ ਕੁਦਰਤ ਨਹੀਂ, ਸਗੋਂ ਸਮੇਂ ਸਿਰ ਪ੍ਰਬੰਧ ਨਾ ਕਰਨ ਵਾਲੀਆਂ ਸਰਕਾਰਾਂ ਮੁੱਖ ਤੌਰ ’ਤੇ ਜ਼ਿੰਮੇਵਾਰ ਹਨ। ਇਹ ਦਾਅਵਾ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ)
Flood in Punjab: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਪੈਣ ਕਾਰਨ ਹੋਏ ਨੁਕਸਾਨ ਲਈ ਸਿਰਫ਼ ਕੁਦਰਤ ਨਹੀਂ, ਸਗੋਂ ਸਮੇਂ ਸਿਰ ਪ੍ਰਬੰਧ ਨਾ ਕਰਨ ਵਾਲੀਆਂ ਸਰਕਾਰਾਂ ਮੁੱਖ ਤੌਰ ’ਤੇ ਜ਼ਿੰਮੇਵਾਰ ਹਨ। ਇਹ ਦਾਅਵਾ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ ਹੈ। ਕਿਸਾਨ ਲੀਡਰਾਂ ਨੇ ਇੱਕ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹ ਆਉਣ ਨਾਲ ਲੋਕਾਂ ਦੇ ਹੋਏ ਜਾਨ-ਮਾਲ ਦੇ ਨੁਕਸਾਨ ਲਈ ਪੰਜਾਬ ’ਤੇ ਰਾਜ ਕਰਨ ਵਾਲੀਆਂ ਸਾਰੀਆਂ ਸਿਆਸੀ ਧਿਰਾਂ ਜ਼ਿੰਮੇਵਾਰ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ, ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਤੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪ੍ਰਧਾਨ ਸੁਖਜੀਤ ਸਿੰਘ ਸਣੇ ਹੋਰਨਾਂ ਨੇ ਕਿਹਾ ਕਿ ਬੇਸ਼ੱਕ ਹੜ੍ਹ ਆਉਣਾ ਕੁਦਰਤੀ ਆਫ਼ਤ ਕਹਾਉਂਦਾ ਹੈ, ਪਰ ਪੰਜਾਬ ਵਿੱਚ ਇਸ ਦੀ ਮਾਰ ਪੈਣ ਕਾਰਨ ਹੋਏ ਨੁਕਸਾਨ ਲਈ ਸਿਰਫ਼ ਕੁਦਰਤ ਨਹੀਂ, ਸਗੋਂ ਸਮੇਂ ਸਿਰ ਪ੍ਰਬੰਧ ਨਾ ਕਰਨ ਵਾਲੀਆਂ ਸਰਕਾਰਾਂ ਮੁੱਖ ਤੌਰ ’ਤੇ ਜ਼ਿੰਮੇਵਾਰ ਹਨ।
29 ਲੋਕਾਂ ਦੀ ਮੌਤ, 25 ਹਜ਼ਾਰ ਲੋਕ ਪ੍ਰਭਾਵਿਤ
ਦੱਸ ਦਈਏ ਕਿ ਪੰਜਾਬ 'ਚ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ। ਬੇਸ਼ੱਕ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਸਥਿਤੀ ਕੰਟਰੋਲ ਹੇਠ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੜ੍ਹਾਂ ਦੇ ਪਾਣੀ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸੂਬੇ ਵਿੱਚ ਹੜ੍ਹ ਦੇ ਪਾਣੀ ਜਾਂ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਇਸ ਨੁਕਸਾਨ ਨੂੰ ਪੂਰਾ ਕਰਨਾ ਆਸਾਨ ਨਹੀਂ ਹੈ।
ਸਰਕਾਰੀ ਸੂਤਰਾਂ ਮੁਤਾਬਕ ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਾਣੀ ਨਾਲ ਭਰੇ ਇਲਾਕਿਆਂ ਵਿੱਚੋਂ 25,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਪੰਜਾਬ ਦੇ 14 ਜ਼ਿਲ੍ਹੇ ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਜਲੰਧਰ, ਸੰਗਰੂਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਬਿ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਪ੍ਰਭਾਵਿਤ ਹੋਏ ਹਨ।
Read More: ਪੰਜਾਬ ਦੇ ਇਨ੍ਹਾਂ ਸੂਬਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ