(Source: ECI/ABP News)
ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ 'ਤੇ ਤੁਸੀਂ ਗੋਲ਼ੀਆਂ ਚਲਾਉਂਦੇ ਹੋ ਇਸ ਤੋਂ ਮਾੜੀ ਕਰਤੂਤ ਕੋਈ ਵੀ ਨਹੀਂ ਹੋ ਸਕਦੀ : ਭਗਵੰਤ ਮਾਨ
ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ ‘ਤੇ ਤੁਸੀਂ ਗੋਲ਼ੀਆਂ ਚਲਾਉਂਦੇ ਹੋ। ਇਸ ਤੋਂ ਜ਼ਿਆਦਾ ਮਾੜੀ ਕਰਤੂਤ ਕੋਈ ਵੀ ਨਹੀਂ ਹੋ ਸਕਦੀ ਕਾਬੁਲ ‘ਚ ਸਿੱਖ ਸੰਗਤਾਂ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ। ਭਾਰਤ ਸਰਕਾਰ ਸਿੱਖਾਂ ਦੀ ਹਿਫ਼ਾਜ਼ਤ ਨੂੰ ਯਕੀਨੀ ..
![ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ 'ਤੇ ਤੁਸੀਂ ਗੋਲ਼ੀਆਂ ਚਲਾਉਂਦੇ ਹੋ ਇਸ ਤੋਂ ਮਾੜੀ ਕਰਤੂਤ ਕੋਈ ਵੀ ਨਹੀਂ ਹੋ ਸਕਦੀ : ਭਗਵੰਤ ਮਾਨ Nothing could be worse than shooting bullets at Bani seeking the welfare of all: Bhagwant Mann ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ 'ਤੇ ਤੁਸੀਂ ਗੋਲ਼ੀਆਂ ਚਲਾਉਂਦੇ ਹੋ ਇਸ ਤੋਂ ਮਾੜੀ ਕਰਤੂਤ ਕੋਈ ਵੀ ਨਹੀਂ ਹੋ ਸਕਦੀ : ਭਗਵੰਤ ਮਾਨ](https://feeds.abplive.com/onecms/images/uploaded-images/2022/06/03/cfe9d744981e1241e2c907e9415a18ea_original.jpg?impolicy=abp_cdn&imwidth=1200&height=675)
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਸੰਗਰੂਰ ਜ਼ਿਮਨੀ ਚੋਣਾਂ ਲਈ ਸਿਆਸੀ ਪਾਰਟੀ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਇਸ ਦੌਰਾਨ ਵਿਰੋਧੀ ਪਾਰਟੀਆਂ ਇਕ-ਦੂਜੇ ਕੰਮ 'ਤੇ ਲਗਾਤਾਰ ਨਿਸ਼ਾਨੇ ਸਾਧ ਰਹੀਆਂ ਹਨ। ਇਸ ਦੌਰਾਨ ਅੱਜ ਭਗਵੰਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ ‘ਤੇ ਤੁਸੀਂ ਗੋਲ਼ੀਆਂ ਚਲਾਉਂਦੇ ਹੋ। ਇਸ ਤੋਂ ਜ਼ਿਆਦਾ ਮਾੜੀ ਕਰਤੂਤ ਕੋਈ ਵੀ ਨਹੀਂ ਹੋ ਸਕਦੀ ਕਾਬੁਲ ‘ਚ ਸਿੱਖ ਸੰਗਤਾਂ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ। ਭਾਰਤ ਸਰਕਾਰ ਸਿੱਖਾਂ ਦੀ ਹਿਫ਼ਾਜ਼ਤ ਨੂੰ ਯਕੀਨੀ ਬਣਾਵੇ।
ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ ‘ਤੇ ਤੁਸੀਂ ਗੋਲ਼ੀਆਂ ਚਲਾਉਂਦੇ ਹੋ, ਇਸ ਤੋਂ ਜ਼ਿਆਦਾ ਮਾੜੀ ਕਰਤੂਤ ਕੋਈ ਵੀ ਨਹੀਂ ਹੋ ਸਕਦੀ
— AAP Punjab (@AAPPunjab) June 18, 2022
ਕਾਬੁਲ ‘ਚ ਸਿੱਖ ਸੰਗਤਾਂ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ, ਭਾਰਤ ਸਰਕਾਰ ਸਿੱਖਾਂ ਦੀ ਹਿਫ਼ਾਜ਼ਤ ਨੂੰ ਯਕੀਨੀ ਬਣਾਵੇ
-CM @BhagwantMann pic.twitter.com/sgEYiFSmkR
ਇਤਿਹਾਸਿਕ ਗੁਰਦੁਆਰਾ ਕਰਤ-ਏ-ਪਰਵਾਨ 'ਤੇ ਹਮਲੇ ਦੀ ਸੁਖਬੀਰ ਬਾਦਲ ਨੇ ਵੀ ਕੀਤੀ ਨਿਖੇਧੀ
ਚੰਡੀਗੜ੍ਹ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਕਰਤ-ਏ-ਪਰਵਾਨ ਗੁਰਦੁਆਰਾ ਸਾਹਿਬ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ 'ਚ ਇਕ ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਿਆ ਜਦਕਿ ਇੱਕ ਸਿੱਖ ਨੌਜਵਾਨ ਦੀ ਮੌਤ ਹੋ ਗਈ।ਇਸ ਗੋਲੀਬਾਰੀ 'ਚ ਇੱਕ ਅੱਤਵਾਦੀ ਵੀ ਢੇਰ ਕਰ ਦਿੱਤਾ ਗਿਆ।ਇਸ ਘਟਨਾ ਦੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਨਿਖੇਧੀ ਕੀਤੀ ਹੈ।
ਸੁਖਬੀਰ ਬਾਦਲ ਨੇ ਕਿਹਾ, "ਭਾਰਤ ਸਰਕਾਰ ਤਾਲੀਬਾਨ ਸਰਕਾਰ ਨਾਲ ਗੱਲ ਕਰੇ ਅਤੇ ਦੋਸ਼ੀਆਂ ਨੂੰ ਜਲਦ ਫੜ੍ਹਨ ਲਈ ਜ਼ੋਰ ਪਾਵੇ।" ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨਾ ਅਤਿ ਨਿੰਦਣਯੋਗ ਹੈ। ਦੁਨੀਆਂ ਦੀਆਂ ਸਾਰੀਆਂ ਸਰਕਾਰਾਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਰਾਜਨੀਤੀ ਕਰੋ, ਪਰ ਰਾਜਨੀਤੀ ਦੇ ਨਾਂ 'ਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਦੁਨੀਆਂ ਨੂੰ ਗਲਤ ਦਿਸ਼ਾ ਵੱਲ ਲੈ ਜਾਵੇਗਾ।ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਅਫਗਾਨਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕਰੇ।
ਇਸ ਹਮਲੇ ‘ਚ ਕਈ ਹੋਰ ਲੋਕਾਂ ਦੀ ਮੌਤ ਦਾ ਵੀ ਖ਼ਦਸ਼ਾ ਹੈ। ਕਾਬੁਲ ‘ਚ ਡਰੇ ਹੋਏ ਸਿੱਖਾਂ ਦਾ ਦਾਅਵਾ ਹੈ ਕਿ ਆਈਐਸਆਈਐਸ ਦੇ ਹਮਲਾਵਰ ਗੁਰਦੁਆਰੇ ਅੰਦਰ ਵੜ ਗਏ। ਉਨ੍ਹਾਂ ਨੇ ਦੱਸਿਆ ਕਿ ਫਾਈਰਿੰਗ ਦੀ ਆਵਾਜ਼ ਸੁਣ ਰਹੀ ਪਰ ਅਜੇ ਤੱਕ ਇਹ ਸਾਫ਼ ਨਹੀਂ ਕਿ ਉੱਥੇ ਹੋਇਆ ਕੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)